ਔਰਤ ਨੇ ਚੁੱਕਿਆ ਖੌਫਨਾਕ ਕਦਮ, ਬੇਟੇ ਸਣੇ ਟਰੇਨ ਅੱਗੇ ਛਾਲ ਮਾਰ ਕੀਤੀ ਖੁਦਕੁਸ਼ੀ

Thursday, May 02, 2024 - 01:39 AM (IST)

ਇਟਾਵਾ — ਉੱਤਰ ਪ੍ਰਦੇਸ਼ ਦੇ ਇਟਾਵਾ ਦੇ ਭਰਥਾਨਾ ਰੇਲਵੇ ਸਟੇਸ਼ਨ ਨੇੜੇ ਬੁੱਧਵਾਰ ਨੂੰ ਇਕ ਔਰਤ ਨੇ ਆਪਣੇ 5 ਸਾਲ ਦੇ ਬੇਟੇ ਨਾਲ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਰਸ਼ਮੀ (25) ਨੇ ਆਪਣੇ ਪੰਜ ਸਾਲ ਦੇ ਬੇਟੇ ਆਰੀਅਨ ਦੇ ਨਾਲ ਯਾਤਰੀ ਟਰੇਨ ਅੱਗੇ ਛਾਲ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਮਾਤਮ 'ਚ ਬਦਲੀਆਂ ਖੁਸ਼ੀਆਂ, ਵਿਆਹ ਸਮਾਗਮ 'ਚ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਬਜ਼ੁਰਗ

ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸਰਕਾਰੀ ਰੇਲਵੇ ਪੁਲਸ (ਜੀ.ਆਰ.ਪੀ.) ਸਟੇਸ਼ਨ ਇੰਚਾਰਜ ਸ਼ੈਲੇਸ਼ ਨਿਗਮ ਨੇ ਕਿਹਾ, “ਪਹਿਲੀ ਨਜ਼ਰ ਨਾਲ ਅਜਿਹਾ ਲੱਗਦਾ ਹੈ ਕਿ ਔਰਤ ਘਰੇਲੂ ਝਗੜੇ ਨੂੰ ਲੈ ਕੇ ਪਰੇਸ਼ਾਨ ਸੀ। ਜਿਸ ਕਾਰਨ ਉਸ ਨੇ ਅਜਿਹਾ ਖੌਫਨਾਕ ਕਦਮ ਚੁੱਕਿਆ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।''

ਇਹ ਵੀ ਪੜ੍ਹੋ- ਇਸ ਸਰਕਾਰ ਨੇ ਪੈਟਰੋਲ-ਡੀਜ਼ਲ ਦੀ ਖਰੀਦ 'ਤੇ ਸੀਮਾ ਕੀਤੀ ਤੈਅ, ਮਾਲ ਗੱਡੀਆਂ ਪ੍ਰਭਾਵਿਤ ਹੋਣ ਕਾਰਨ ਲਿਆ ਫੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Inder Prajapati

Content Editor

Related News