ਕੋਰੋਨਾ ਦਾ ਅਸਰ: ਹਿਮਾਚਲ ’ਚ ਜ਼ਿਮਨੀ ਚੋਣਾਂ ’ਤੇ ਚੋਣ ਕਮਿਸ਼ਨ ਨੇ ਲਾਈ ਰੋਕ

Saturday, Sep 04, 2021 - 06:15 PM (IST)

ਕੋਰੋਨਾ ਦਾ ਅਸਰ: ਹਿਮਾਚਲ ’ਚ ਜ਼ਿਮਨੀ ਚੋਣਾਂ ’ਤੇ ਚੋਣ ਕਮਿਸ਼ਨ ਨੇ ਲਾਈ ਰੋਕ

ਸ਼ਿਮਲਾ— ਹਿਮਾਚਲ ਪ੍ਰਦੇਸ਼ ਵਿਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਚੱਲਦੇ ਫ਼ਿਲਹਾਲ ਤਿੰਨ ਵਿਧਾਨ ਸਭਾ ਜ਼ਿਮਨੀ ਚੋਣਾਂ ’ਤੇ ਰੋਕ ਲਾ ਦਿੱਤੀ ਹੈ। ਚੋਣ ਕਮਿਸ਼ਨ ਨੇ ਹਿਮਾਚਲ ਸਮੇਤ ਹੋਰ ਸੂਬਿਆਂ ਵਿਚ ਜ਼ਿਮਨੀ ਚੋਣਾਂ ਨਾ ਕਰਾਉਣ ਦਾ ਫ਼ੈਸਲਾ ਲਿਆ ਹੈ। ਕਮਿਸ਼ਨ ਨੇ ਇਸ ਸਬੰਧ ਵਿਚ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਹੈ। ਕਮਿਸ਼ਨ ਨੇ ਇਹ ਫ਼ੈਸਲਾ ਸੂਬੇ ਦੇ ਮੁੱਖ ਸਕੱਤਰ ਦੀ ਆਫ਼ਤ ਅਤੇ ਤਿਉਹਾਰੀ ਸੀਜ਼ਨ ਨੂੰ ਵੇਖਦੇ ਹੋਏ ਲਿਆ ਹੈ। ਕਮਿਸ਼ਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਪੱਛਮੀ ਬੰਗਾਲ ਦੀ ਇਕ ਸੀਟ ’ਤੇ ਜ਼ਿਮਨੀ ਚੋਣ ਕਰਵਾਈ ਜਾਵੇਗੀ, ਜਦਕਿ ਬਾਕੀ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਟਾਲ ਦਿੱਤਾ ਗਿਆ ਹੈ। 

ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿਚ ਸ਼ਿਮਲਾ ਜ਼ਿਲ੍ਹੇ ਦੇ ਜੁਬਲ ਕੋਟਖਾਈ, ਸੋਲਨ ਜ਼ਿਲ੍ਹੇ ਦੇ ਅਰਕੀ ਅਤੇ ਕਾਂਗੜਾ ਜ਼ਿਲ੍ਹੇ ਫਤਿਹਪੁਰ ਵਿਧਾਨ ਸਭਾ ਖੇਤਰ ’ਚ ਅਤੇ ਮੰਡੀ ਲੋਕ ਸਭਾ ਖੇਤਰ ’ਚ ਜ਼ਿਮਨੀ ਚੋਣਾਂ ਹੋਣੀਆਂ ਹਨ। ਜ਼ਿਮਨੀ ਚੋਣਾਂ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਨੇ ਪੂਰੀ ਤਿਆਰੀ ਕਰ ਰੱਖੀ ਸੀ। ਜਿਨ੍ਹਾਂ ਖੇਤਰਾਂ ਵਿਚ ਜ਼ਿਮਨੀ ਚੋਣਾਂ ਹੋਣੀਆਂ ਹਨ, ਉੱਥੇ ਭਾਜਪਾ ਨੇ ਐਲਾਨਾਂ ਦੀ ਝੜੀ ਲਾ ਦਿੱਤੀ ਹੈ। ਅਜਿਹੇ ਵਿਚ ਚੋਣ ਕਮਿਸ਼ਨ ਵਲੋਂ ਚੋਣਾਂ ਟਾਲੇ ਜਾਣ ਦੇ ਫ਼ੈਸਲੇ ਤੋਂ ਭਾਜਪਾ ਦੀਆਂ ਤਿਆਰੀਆਂ ’ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ।


author

Tanu

Content Editor

Related News