ਜਹਾਂਗੀਰਪੁਰੀ ''ਚ ਦੋ ਧਿਰਾਂ ਵਿਚਾਲੇ ਤਾਬੜਤੋੜ ਫਾਇਰਿੰਗ, ਗੋਲੀਬਾਰੀ ''ਚ ਨੌਜਵਾਨ ਦੀ ਮੌਤ
Sunday, Oct 20, 2024 - 09:19 PM (IST)
ਨਵੀਂ ਦਿੱਲੀ : ਦਿੱਲੀ ਦੇ ਜਹਾਂਗੀਰਪੁਰੀ ਇਲਾਕੇ 'ਚ ਦੋ ਧਿਰਾਂ ਵਿਚਾਲੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ 10 ਰਾਉਂਡ ਫਾਇਰ ਕੀਤੇ ਗਏ ਹਨ। ਇਸ ਗੋਲੀਬਾਰੀ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ 2 ਹੋਰ ਲੋਕ ਜ਼ਖਮੀ ਹੋਏ ਹਨ। ਗੋਲੀਬਾਰੀ ਜਹਾਂਗੀਰਪੁਰੀ ਇਲਾਕੇ ਦੇ ਡੀ-ਬਲਾਕ 'ਚ ਹੋਈ। ਬੀ. ਜੇ. ਆਰ. ਐੱਮ ਹਸਪਤਾਲ ਤੋਂ ਦੀਪਕ ਉਰਫ਼ ਪੱਤਰਕਾਰ ਨਾਂ ਦੇ ਇਕ ਮਰੀਜ਼ ਦੇ ਦਾਖ਼ਲ ਹੋਣ ਦੀ ਸੂਚਨਾ ਮਿਲੀ, ਜਿਸ ਨੂੰ ਡਾਕਟਰਾਂ ਨੇ ਬਾਅਦ ਵਿਚ ਮ੍ਰਿਤਕ ਐਲਾਨ ਦਿੱਤਾ। ਮਰੀਜ਼ ਨੂੰ ਉਸਦੇ ਭਰਾ ਨੇ ਹਸਪਤਾਲ 'ਚ ਦਾਖਲ ਕਰਵਾਇਆ ਸੀ।
ਇਹ ਵੀ ਪੜ੍ਹੋ : PM Modi ਨੇ ਕਾਸ਼ੀ ਵਾਸੀਆਂ ਨੂੰ ਦਿੱਤੀ ਸੌਗਾਤ, ਆਰਜੇ ਸ਼ੰਕਰਾ ਆਈ ਹਸਪਤਾਲ ਨੂੰ ਕੀਤਾ ਲੋਕ ਅਰਪਣ
ਜਾਂਚ ਦੌਰਾਨ ਪਤਾ ਲੱਗਾ ਹੈ ਕਿ ਦੀਪਕ ਅਤੇ ਉਸ ਦਾ ਭਰਾ ਆਪਣੇ ਕੁਝ ਦੋਸਤਾਂ ਨਾਲ ਪਾਰਕ-900 ਦੀ ਗਲੀ 'ਚ ਖੜ੍ਹੇ ਸਨ, ਜਦੋਂ ਨਰਿੰਦਰ ਅਤੇ ਸੂਰਜ ਨਾਂ ਦੇ ਦੋ ਵਿਅਕਤੀ ਉਥੇ ਆਏ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਜ਼ੋਰਦਾਰ ਬਹਿਸ ਸ਼ੁਰੂ ਹੋ ਗਈ। ਇਸ ਤੋਂ ਬਾਅਦ ਦੋਵਾਂ ਧਿਰਾਂ ਨੇ ਇਕ-ਦੂਜੇ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਗੋਲੀਬਾਰੀ 'ਚ ਦੀਪਕ ਦੀ ਗਰਦਨ, ਦੋਵੇਂ ਲੱਤਾਂ ਅਤੇ ਪਿੱਠ 'ਤੇ ਗੋਲੀਆਂ ਲੱਗੀਆਂ ਸਨ। ਨਰਿੰਦਰ ਦੀ ਪਿੱਠ 'ਤੇ ਸੱਟਾਂ ਲੱਗੀਆਂ ਹਨ, ਜਦਕਿ ਸੂਰਜ ਦੀਆਂ ਲੱਤਾਂ 'ਤੇ ਸੱਟਾਂ ਲੱਗੀਆਂ ਹਨ। ਗੋਲੀਬਾਰੀ ਤੋਂ ਬਾਅਦ ਦੀਪਕ ਨੂੰ ਉਸ ਦੇ ਭਰਾ ਨੇ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਦੌਰਾਨ ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿਚ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫਆਈਆਰ ਦਰਜ ਕੀਤੀ ਜਾ ਰਹੀ ਹੈ। ਦੋਵੇਂ ਮੁਲਜ਼ਮ ਨਰਿੰਦਰ ਅਤੇ ਸੂਰਜ ਹਿਰਾਸਤ ਵਿਚ ਹਨ ਅਤੇ ਹੋਰ ਸਹਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8