ਮੱਧ ਪ੍ਰਦੇਸ਼ ’ਚ ਹੁਣ ਮੰਤਰੀ ਖੁਦ ਦੇਣਗੇ ਆਪਣਾ ਟੈਕਸ, ਮੰਤਰੀ ਮੰਡਲ ਨੇ 52 ਸਾਲ ਪੁਰਾਣਾ ਨਿਯਮ ਬਦਲਿਆ

Wednesday, Jun 26, 2024 - 10:33 AM (IST)

ਭੋਪਾਲ (ਭਾਸ਼ਾ) - ਮੱਧ ਪ੍ਰਦੇਸ਼ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਫ਼ੈਸਲਾ ਲਿਆ ਕਿ ਸੂਬੇ ਦੇ ਮੰਤਰੀਆਂ ਨੂੰ ਆਪਣਾ ਆਮਦਨ ਟੈਕਸ ਖੁਦ ਅਦਾ ਕਰਨਾ ਪਵੇਗਾ ਅਤੇ ਇਸ ਦਾ ਭੁਗਤਾਨ ਸੂਬਾ ਸਰਕਾਰ ਨਹੀਂ ਕਰੇਗੀ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਇਕ ਬਿਆਨ ’ਚ ਕਿਹਾ ਕਿ ਮੰਤਰੀ ਮੰਡਲ ਨੇ 1972 ਦੇ ਨਿਯਮ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ, ਜਿਸ ਦੇ ਤਹਿਤ ਸੂਬਾ ਸਰਕਾਰ ਮੰਤਰੀਆਂ ਦੀ ਤਨਖ਼ਾਹ ਅਤੇ ਭੱਤਿਆਂ ’ਤੇ ਆਮਦਨ ਟੈਕਸ ਦਾ ਭੁਗਤਾਨ ਕਰਦੀ ਸੀ।

ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)

ਇਸ ਮਾਮਲੇ ਦੇ ਸਬੰਧ ਵਿਚ ਯਾਦਵ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਫ਼ੈਸਲਾ ਕੀਤਾ ਹੈ ਕਿ ਸਾਰੇ ਮੰਤਰੀ ਆਪਣੀ ਤਨਖ਼ਾਹ ਅਤੇ ਭੱਤਿਆਂ ’ਤੇ ਆਮਦਨ ਟੈਕਸ ਦਾ ਭੁਗਤਾਨ ਕਰਨਗੇ। ਸੂਬੇ ਦੇ ਸ਼ਹਿਰੀ ਪ੍ਰਸ਼ਾਸਨ ਬਾਰੇ ਮੰਤਰੀ ਕੈਲਾਸ਼ ਵਿਜੇਵਰਗੀਯ ਨੇ ਦੱਸਿਆ ਕਿ ਮੰਤਰੀ ਮੰਡਲ ਦੀ ਬੈਠਕ ਦੌਰਾਨ ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਮੰਤਰੀ ਆਪਣਾ ਆਮਦਨ ਟੈਕਸ ਖੁਦ ਅਦਾ ਕਰਨ। ਉਨ੍ਹਾਂ ਨੇ ਕਿਹਾ ਕਿ ਸੁਝਾਅ ਪ੍ਰਵਾਨ ਕਰ ਲਿਆ ਗਿਆ ਅਤੇ ਇਸ ਸਬੰਧ ’ਚ ਫ਼ੈਸਲਾ ਲਿਆ ਗਿਆ।

ਇਹ ਵੀ ਪੜ੍ਹੋ - Lok Sabha Session : ਪੰਜਾਬ ਦੇ ਨਵੇਂ ਸਾਂਸਦਾਂ ਨੇ ਚੁੱਕੀ ਸਹੁੰ, ਅੰਮ੍ਰਿਤਪਾਲ ਸਿੰਘ ਨੂੰ ਨਹੀਂ ਮਿਲੀ ਇਜਾਜ਼ਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News