ਮਹਾਰਾਸ਼ਟਰ ''ਚ ਕੋਰੋਨਾ ਦੇ 1,772 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਦੀ ਹੋਈ ਮੌਤ
Monday, Nov 01, 2021 - 12:24 AM (IST)
ਮੁੰਬਈ-ਮਹਾਰਾਸ਼ਟਰ 'ਚ ਐਤਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 1,772 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਟਿਡਾਂ ਦੀ ਕੁੱਲ ਗਿਣਤੀ 66,11,078 ਹੋ ਗਈ ਜਦਕਿ 20 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਹੀ ਮ੍ਰਿਤਕਾਂ ਦੀ ਗਿਣਤੀ 1,40,216 ਤੱਕ ਪਹੁੰਚ ਗਈ ਹੈ। ਸਿਹਤ ਬੁਲੇਟਿਨ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਬੁਲੇਟਿਨ ਮੁਤਾਬਕ ਦਿਨ ਭਰ 'ਚ 1,399 ਲੋਕਾਂ ਨੂੰ ਹਸਤਪਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਠੀਕ ਹੋ ਚੁੱਕੇ ਲੋਕਾਂ ਦੀ ਗਿਣਤੀ 64,50,585 ਹੋ ਗਈ ਹੈ।
ਇਹ ਵੀ ਪੜ੍ਹੋ : ਸਾਬਕਾ PM ਮਨਮੋਹਨ ਸਿੰਘ ਨੂੰ ਏਮਜ਼ ਤੋਂ ਮਿਲੀ ਛੁੱਟੀ
ਸੂਬੇ 'ਚ ਕੋਵਿਡ-19 ਤੋਂ ਉਭਰਨ ਦੀ ਦਰ 97.57 ਫੀਸਦੀ ਜਦਕਿ ਮੌਤ ਦਰ 2.12 ਫੀਸਦੀ ਹੈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 16,658 ਹੈ। ਹੁਣ ਤੱਕ ਕੁੱਲ 6,26,67,211 ਨਮੂਨਿਆਂ ਦੀ ਕੋਵਿਡ-19 ਜਾਂਚ ਕੀਤੀ ਜਾ ਚੁੱਕੀ ਹੈ। ਮੁੰਬਈ 'ਚ ਕੋਰੋਨਾ ਵਾਇਰਸ ਇਨਫੈਕਸ਼ ਦੇ 308 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਟਿਡਾਂ ਕੁੱਲ ਗਿਣਤੀ 17,00,848 ਹੋ ਗਈ ਜਦਕਿ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 35,542 ਤੱਕ ਪਹੁੰਚ ਗਈ ਹੈ।
ਇਹ ਵੀ ਪੜ੍ਹੋ : ਪਾਕਿ 'ਚ ਮੰਦਰ 'ਚੋਂ ਚਾਂਦੀ ਦੇ ਹਾਰ ਤੇ ਨਕਦੀ ਚੋਰੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।