ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 6479 ਨਵੇਂ ਮਾਮਲੇ, 157 ਹੋਰ ਮਰੀਜ਼ਾਂ ਦੀ ਮੌਤ
Monday, Aug 02, 2021 - 03:14 AM (IST)
ਮੁੰਬਈ - ਮਹਾਰਾਸ਼ਟਰ ਵਿੱਚ ਐਤਵਾਰ ਨੂੰ ਕੋਵਿਡ-19 ਦੇ 6479 ਨਵੇਂ ਮਰੀਜ਼ ਸਾਹਮਣੇ ਆਏ ਜਦੋਂ ਕਿ 157 ਮਰੀਜ਼ਾਂ ਦੀ ਮੌਤ ਹੋ ਗਈ। ਸੂਬੇ ਦੇ ਸਿਹਤ ਵਿਭਾਗ ਮੁਤਾਬਕ ਨਵੇਂ ਮਾਮਲਿਆਂ ਤੋਂ ਬਾਅਦ ਪ੍ਰਦੇਸ਼ ਵਿੱਚ ਪੀੜਤਾਂ ਦੀ ਕੁਲ ਗਿਣਤੀ ਵੱਧਕੇ 63,10,194 ਹੋ ਗਈ ਉਥੇ ਹੀ ਮਹਾਮਾਰੀ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧਕੇ 1,32,948 ਹੋ ਗਈ।
ਵਿਭਾਗ ਮੁਤਾਬਕ ਪ੍ਰਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ 4,110 ਮਰੀਜ਼ ਇਸ ਮਹਾਮਾਰੀ ਤੋਂ ਠੀਕ ਹੋਏ ਹਨ ਅਤੇ ਇਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਇਨਫੈਕਸ਼ਨ ਤੋਂ ਉਭਰ ਚੁੱਕੇ ਲੋਕਾਂ ਦੀ ਗਿਣਤੀ ਵੱਧਕੇ 60,94,896 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਦੇਸ਼ ਵਿੱਚ ਫਿਲਹਾਲ 78,962 ਮਰੀਜ਼ ਇਲਾਜ ਅਧੀਨ ਹਨ ਅਤੇ ਤੰਦਰੁਸਤ ਹੋਣ ਦੀ ਦਰ 96.59 ਫ਼ੀਸਦੀ ਹੈ। ਮਾਮਲਿਆਂ ਵਿੱਚ ਮੌਤ ਦਰ 2.1 ਫ਼ੀਸਦੀ ਹੈ।
ਇਹ ਵੀ ਪੜ੍ਹੋ- BJP ਵਿਧਾਇਕ ਦੀ ਟਿੱਪਣੀ 'ਤੇ ਭੜਕੇ CM ਉੱਧਵ, ਕਿਹਾ- ਧਮਕਾਉਣ ਵਾਲੀ ਭਾਸ਼ਾ ਬਰਦਾਸ਼ਤ ਨਹੀਂ ਹੋਵੇਗੀ
ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੁੰਬਈ ਵਿੱਚ ਇਨਫੈਕਸ਼ਨ ਦੇ 328 ਨਵੇਂ ਮਾਮਲੇ ਸਾਹਮਣੇ ਆਏ ਜਦੋਂ ਕਿ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇੱਥੇ ਨਵੇਂ ਮਾਮਲਿਆਂ ਤੋਂ ਬਾਅਦ ਪੀੜਤਾਂ ਦੀ ਕੁਲ ਗਿਣਤੀ ਵੱਧਕੇ 7,35,107 ਹੋ ਗਈ ਜਦੋਂ ਕਿ ਮਹਾਮਾਰੀ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧਕੇ 15,899 ਹੋ ਗਈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।