ਮਨੀ ਲਾਂਡਰਿੰਗ ਮਾਮਲੇ ’ਚ ਈ. ਡੀ. ਸਾਹਮਣੇ ਅੱਜ ਪੇਸ਼ ਹੋ ਸਕਦੇ ਹਨ ਵਾਡਰਾ
Wednesday, Feb 06, 2019 - 12:41 AM (IST)

ਨਵੀਂ ਦਿੱਲੀ- ਕਾਂਗਰਸ ਨੇਤਾ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ’ਚ ਬੁੱਧਵਾਰ ਈ. ਡੀ. ਸਾਹਮਣੇ ਪੇਸ਼ ਹੋ ਸਕਦੇ ਹਨ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਇਹ ਜਾਣਕਾਰੀ ਦਿੱਤੀ। ਇਹ ਮਾਮਲਾ ਕਥਿਤ ਤੌਰ ’ਤੇ ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ਾਂ ’ਚ ਜਾਇਦਾਦ ਰੱਖਣ ਨਾਲ ਸਬੰਧਤ ਹੈ।