ਓਡੀਸ਼ਾ ''ਚ ਕਹਿਰ ਬਣ ਕੇ ਟੁੱਟੀ ਅਸਮਾਨੀ ਬਿਜਲੀ, ਵੱਖ-ਵੱਖ ਘਟਨਾਵਾਂ ''ਚ 6 ਲੋਕਾਂ ਨੇ ਗੁਆਈ ਜਾਨ

Sunday, Aug 18, 2024 - 10:35 PM (IST)

ਓਡੀਸ਼ਾ ''ਚ ਕਹਿਰ ਬਣ ਕੇ ਟੁੱਟੀ ਅਸਮਾਨੀ ਬਿਜਲੀ, ਵੱਖ-ਵੱਖ ਘਟਨਾਵਾਂ ''ਚ 6 ਲੋਕਾਂ ਨੇ ਗੁਆਈ ਜਾਨ

ਭੁਵਨੇਸ਼ਵਰ : ਓਡੀਸ਼ਾ ਦੇ ਵੱਖ-ਵੱਖ ਹਿੱਸਿਆਂ 'ਚ ਐਤਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ 4 ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੇਂਦਰਪਾੜਾ ਜ਼ਿਲ੍ਹੇ ਵਿਚ ਬਿਜਲੀ ਡਿੱਗਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਜਦੋਂ ਉਹ ਆਪਣੇ ਖੇਤਾਂ ਵਿਚ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਬਾਲਾਸੋਰ ਜ਼ਿਲ੍ਹੇ ਵਿਚ ਦਿਨ ਵੇਲੇ ਬਿਜਲੀ ਡਿੱਗਣ ਕਾਰਨ ਇਕ 18 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਚਾਰ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਮ੍ਰਿਤਕ ਅਤੇ ਜ਼ਖਮੀ ਔਰਤਾਂ ਇੱਕੋ ਹੀ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਖੇਤਾਂ ਵਿਚ ਕੰਮ ਕਰ ਰਹੇ ਸਨ।

ਪੁਲਸ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਸਥਾਨਕ ਲੋਕ ਉਨ੍ਹਾਂ ਨੂੰ ਸੋਰੋ ਸਿਹਤ ਕੇਂਦਰ ਲੈ ਗਏ, ਜਿੱਥੇ ਡਾਕਟਰ ਨੇ ਉਨ੍ਹਾਂ 'ਚੋਂ ਇਕ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਦੱਸਿਆ ਕਿ ਜਾਜਪੁਰ, ਸੋਨਪੁਰ ਅਤੇ ਭਦਰਕ ਜ਼ਿਲ੍ਹਿਆਂ ਵਿਚ ਵੀ ਬਿਜਲੀ ਡਿੱਗਣ ਕਾਰਨ ਮੌਤਾਂ ਦੇ ਮਾਮਲੇ ਸਾਹਮਣੇ ਆਏ ਹਨ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਤਿੰਨ ਜ਼ਿਲ੍ਹਿਆਂ ਵਿਚ ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ 6 ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਐਲਾਨ ਕੀਤਾ ਕਿ ਜ਼ਖਮੀਆਂ ਦੇ ਇਲਾਜ ਦਾ ਸਾਰਾ ਖਰਚਾ ਸੂਬਾ ਸਰਕਾਰ ਚੁੱਕੇਗੀ।

ਮਾਝੀ ਨੇ ਅਸਮਾਨੀ ਬਿਜਲੀ ਡਿੱਗਣ ਨਾਲ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਓਡੀਸ਼ਾ ਦੇ ਮਾਲੀਆ ਅਤੇ ਆਫ਼ਤ ਪ੍ਰਬੰਧਨ ਮੰਤਰੀ ਸੁਰੇਸ਼ ਪੁਜਾਰੀ ਨੇ ਕਿਹਾ ਕਿ ਰਾਜ ਵਿਚ ਬਿਜਲੀ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ। ਰਾਜ ਵਿਚ ਅਜਿਹੀਆਂ ਮੌਤਾਂ ਦੀ ਗਿਣਤੀ ਰਾਸ਼ਟਰੀ ਔਸਤ ਦੇ ਮੁਕਾਬਲੇ ਹਰ ਸਾਲ ਵੱਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਓੜੀਸਾ ਵਿਚ ਹਰ ਸਾਲ ਔਸਤਨ 300 ਲੋਕ ਬਿਜਲੀ ਡਿੱਗਣ ਕਾਰਨ ਮਰਦੇ ਹਨ। ਪੁਜਾਰੀ ਨੇ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਸੂਬਾ ਸਰਕਾਰ ਨੇ ਇਕ ਸਾਲ ਦੇ ਅੰਦਰ ਓੜੀਸਾ ਵਿਚ ਜੰਗਲਾਤ ਵਿਭਾਗ ਰਾਹੀਂ 20 ਲੱਖ ਖਜੂਰ ਦੇ ਰੁੱਖ ਲਗਾਉਣ ਦੀ ਪਹਿਲ ਕੀਤੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

Sandeep Kumar

Content Editor

Related News