ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 3,337 ਨਵੇਂ ਮਾਮਲੇ ਆਏ ਸਾਹਮਣੇ, 60 ਮਰੀਜ਼ਾਂ ਦੀ ਹੋਈ ਮੌਤ

04/29/2022 10:08:59 AM

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 3,337 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ 'ਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਪੀੜਤ ਹੋ ਚੁਕੇ ਲੋਕਾਂ ਦੀ ਗਿਣਤੀ ਵਧ ਕੇ 4,30,72,176 ਹੋ ਗਈ। ਸਿਹਤ ਮੰਤਰਾਲਾ ਵਲੋਂ ਇਹ ਜਾਣਕਾਰੀ ਦਿੱਤੀ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ ਸੰਕਰਮਣ ਨਾਲ 60 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 5,23,753 ਹੋ ਗਈ ਹੈ। ਉੱਥੇ ਹੀ ਦੇਸ਼ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 17,801 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.04 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 821 ਦਾ ਵਾਧਾ ਦਰਜ ਕੀਤਾ ਗਿਆ ਹੈ। 

PunjabKesari

ਉੱਥੇ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.74 ਫੀਸਦੀ ਹੈ। ਦੇਸ਼ 'ਚ ਹੁਣ ਤੱਕ 1,88,65,46,894 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ। ਦੱਸਣਯੋਗ ਹੈ ਕਿ ਦੇਸ਼ 'ਚ 7 ਅਗਸਤ 2020 ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ 2020 ਨੂੰ 30 ਲੱਖ ਅਤੇ 5 ਸਤੰਬਰ 2020 ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਨੂੰ ਪਾਰ ਕਰ ਗਏ। 19 ਦਸੰਬਰ 2020 ਨੂੰ, ਇਹ ਕੇਸ ਦੇਸ਼ ਵਿਚ ਇਕ ਕਰੋੜ ਨੂੰ ਪਾਰ ਕਰ ਗਏ ਸਨ। ਪਿਛਲੇ ਸਾਲ, 4 ਮਈ ਨੂੰ ਪੀੜਤਾਂ ਦੀ ਗਿਣਤੀ 2 ਕਰੋੜ ਪਾਰ ਕਰ ਗਈ ਸੀ ਅਤੇ 23 ਜੂਨ 2021 ਨੂੰ ਇਹ 30 ਕਰੋੜ ਦੇ ਪਾਰ ਪਹੁੰਚ ਗਈ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News