ਪੰਜਾਬ ਤੇ ਹਰਿਆਣਾ 'ਚ ਮੌਸਮ ਨੇ ਦਿਖਾਈ ਗਰਮੀ

02/06/2019 6:10:24 PM

ਚੰਡੀਗੜ੍ਹ/ਹਰਿਆਣਾ (ਭਾਸ਼ਾ)— ਪੂਰੇ ਪੰਜਾਬ ਅਤੇ ਹਰਿਆਣਾ ਵਿਚ ਬੁੱਧਵਾਰ ਨੂੰ ਘੱਟ ਤੋਂ ਘੱਟ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਸੈਲਸੀਅਸ ਉੱਪਰ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਚੰਡੀਗੜ੍ਹ ਦਾ ਘੱਟ ਤੋਂ ਘੱਟ ਤਾਪਮਾਨ 9.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਅੰਮ੍ਰਿਤਸਰ ਦਾ ਘੱਟ ਤੋਂ ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ ਜਦਕਿ ਲੁਧਿਆਣਾ ਦਾ ਘੱਟ ਤੋਂ ਘੱਟ ਤਾਪਮਾਨ 8.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ਦਾ ਘੱਟ ਤੋਂ ਘੱਟ ਤਾਪਮਾਨ 10.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਅਧਿਕਾਰੀ ਨੇ ਦੱਸਿਆ ਕਿ ਹਰਿਆਣਾ 'ਚ ਅੰਬਾਲਾ ਦਾ ਘੱਟ ਤੋਂ ਘੱਟ ਤਾਪਮਾਨ 10.6 ਡਿਗਰੀ ਸੈਲਸੀਅਸ ਜਦਕਿ ਹਿਸਾਰ ਦਾ ਘੱਟ ਤੋਂ ਘੱਟ ਤਾਪਮਾਨ 11.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥੇ ਹੀ ਸਿਰਸਾ ਦਾ ਘੱਟ ਤੋਂ ਘੱਟ ਤਾਪਮਾਨ 10.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਕਰਨਾਲ ਦਾ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Tanu

This news is Content Editor Tanu