ਦੁਕਾਨ ''ਚ ਵੜ ਔਰਤ ਦੀ ਗੋਲੀ ਮਾਰ ਕੀਤੀ ਹੱਤਿਆ, CCTV ''ਚ ਕੈਦ ਕਾਤਲ ਦੀ ਤਸਵੀਰ ਨੇ ਉਡਾਏ ਲੋਕਾਂ ਦੇ ਹੋਸ਼

Monday, Feb 26, 2024 - 12:33 AM (IST)

ਨੈਸ਼ਨਲ ਡੈਸਕ - ਰਾਜਸਥਾਨ ਦੇ ਫਲੋਦੀ ਵਿੱਚ ਦਿਨ ਦਿਹਾੜੇ ਇੱਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਸੀਸੀਟੀਵੀ ਫੁਟੇਜ ਖੰਗਾਲੀ ਤਾਂ ਹੈਰਾਨ ਕਰਨ ਵਾਲਾ ਸੱਚ ਸਾਹਮਣੇ ਆਇਆ। ਸੀਸੀਟੀਵੀ ਵਿੱਚ ਇਹ ਗੱਲ ਸਾਹਮਣੇ ਆਈ ਕਿ ਔਰਤ ਦੇ ਪਤੀ ਨੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਸ ਉਸ ਦੀ ਭਾਲ ਕਰ ਰਹੀ ਹੈ।

ਇਹ ਵੀ ਪੜ੍ਹੋ - ਵੱਡਾ ਹਾਦਸਾ: ਟਰੱਕ ਦੀ ਲਪੇਟ 'ਚ ਆਉਣ ਨਾਲ 9 ਲੋਕਾਂ ਦੀ ਦਰਦਨਾਕ ਮੌਤ

ਘਟਨਾ ਬਾਰੇ ਫਲੋਦੀ ਦੇ ਏਐਸਪੀ ਸੌਰਭ ਤਿਵਾੜੀ ਨੇ ਦੱਸਿਆ ਕਿ ਖਾਰਾ ਦੀ ਰਹਿਣ ਵਾਲੀ ਅਨਾਮਿਕਾ ਬਿਸ਼ਨੋਈ ਨਾਰੀ ਕੁਲੈਕਸ਼ਨ ਨਾਂ ਦੀ ਦੁਕਾਨ ਚਲਾਉਂਦੀ ਸੀ। ਗੋਲੀ ਲੱਗਣ ਤੋਂ ਪਹਿਲਾਂ ਅਨਾਮਿਕਾ ਅਤੇ ਉਸ ਦੇ ਪਤੀ ਮਹਿਰਾਮ ਬਿਸ਼ਨੋਈ ਵਿਚਾਲੇ ਕਾਫੀ ਬਹਿਸ ਹੋਈ ਸੀ। ਜਿਸ ਤੋਂ ਬਾਅਦ ਉਹ ਗੋਲੀ ਮਾਰ ਕੇ ਭੱਜ ਗਿਆ। ਏ.ਐਸ.ਪੀ ਨੇ ਦੱਸਿਆ ਕਿ ਔਰਤ ਪਿਛਲੇ ਕਾਫੀ ਸਮੇਂ ਤੋਂ ਆਪਣੇ ਪਤੀ ਤੋਂ ਵੱਖ ਰਹਿ ਰਹੀ ਸੀ। ਦਾਜ ਦਾ ਕੇਸ ਵੀ ਅਦਾਲਤ ਵਿੱਚ ਚੱਲ ਰਿਹਾ ਹੈ। ਬੱਚੇ ਆਪਣੀ ਮਾਂ ਕੋਲ ਹੀ ਰਹਿੰਦੇ ਸਨ।

ਇਹ ਵੀ ਪੜ੍ਹੋ - ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਭਿਆਨਕ ਹਾਦਸਾ, ਖੜ੍ਹੇ ਟਰੱਕ ਨਾਲ ਟਕਰਾਈ ਕਾਰ, 4 ਲੋਕਾਂ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Inder Prajapati

Content Editor

Related News