INX ਮੀਡੀਆ ਮਾਮਲੇ 'ਚ ਪੀ. ਚਿਦਾਂਬਰਮ ਦੀ ਗ੍ਰਿਫਤਾਰੀ 'ਤੇ ਲੱਗੀ ਰੋਕ 1 ਅਗਸਤ ਤੱਕ ਵਧੀ

Tuesday, Jul 03, 2018 - 03:37 PM (IST)

INX ਮੀਡੀਆ ਮਾਮਲੇ 'ਚ ਪੀ. ਚਿਦਾਂਬਰਮ ਦੀ ਗ੍ਰਿਫਤਾਰੀ 'ਤੇ ਲੱਗੀ ਰੋਕ 1 ਅਗਸਤ ਤੱਕ ਵਧੀ

ਨਵੀਂ ਦਿੱਲੀ — ਦਿੱਲੀ ਹਾਈ ਕੋਰਟ ਨੇ INX ਮੀਡੀਆ ਮਾਮਲੇ 'ਚ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਗ੍ਰਿਫਤਾਰੀ 'ਤੇ ਲੱਗੀ ਰੋਕ ਨੂੰ 1 ਅਗਸਤ ਤੱਕ ਵਧਾ ਦਿੱਤਾ ਹੈ। ਸੀ.ਬੀ.ਆਈ. ਨੇ ਪੀ. ਚਿਦਾਂਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਜਵਾਬ ਦੇਣ ਲਈ ਹੋਰ ਸਮਾਂ ਮੰਗਿਆ ਹੈ। ਸੀ.ਬੀ.ਆਈ. ਇਸ ਮਾਮਲੇ ਵਿਚ ਦੋਸ਼ੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ।

ਚਿਦਾਂਬਰਮ ਨੇ ਦਿੱਲੀ ਹਾਈ ਕੋਰਟ 'ਚ INX ਮੀਡੀਆ ਮਾਮਲੇ 'ਚ ਗ੍ਰਿਫਤਾਰੀ 'ਤੇ ਰੋਕ ਲਗਾਉਣ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ ਤੋਂ ਬਾਅਦ ਦਿੱਲੀ ਹਾਈ ਕੋਰਟ ਨੇ 3 ਜੁਲਾਈ ਤੱਕ ਉਨ੍ਹਾਂ ਦੀ ਗ੍ਰਿ੍ਰਫਤਾਰੀ 'ਤੇ ਰੋਕ ਲਗਾ ਦਿੱਤੀ ਸੀ।
ਕੀ ਹੈ ਮਾਮਲਾ 
ਸੀ.ਬੀ.ਆਈ. ਅਤੇ ਈਡੀ ਕਰੀਬ 3500 ਕਰੋੜ ਰੁਪਏ ਦੀ ਏਅਰਸੈੱਲ ਮੈਕਸਿਸ ਡੀਲ ਅਤੇ INX ਮੀਡੀਆ ਕੇਸ ਵਿਚ ਪੀ ਚਿਦਾਂਬਰਮ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ। ਇਹ ਦੋਸ਼ ਲਾਇਆ ਗਿਆ ਹੈ ਕਿ ਜਦੋਂ ਪੀ. ਚਿਦਾਂਬਰਮ ਵਿੱਤ ਮੰਤਰੀ ਸਨ ਤਾਂ ਦੋਵਾਂ ਵੈਨਚਰ ਨੂੰ ਐਫ.ਆਈ.ਪੀ.ਬੀ. ਤੋਂ ਮਨਜ਼ੂਰੀ ਮਿਲੀ ਸੀ। ਮਨਜ਼ੂਰੀ ਪ੍ਰਕਿਰਿਆ ਵਿਚ ਬੇਨਿਯਮੀਆਂ ਦਾ ਦੋਸ਼ ਹੈ।


Related News