ਲੋਕ ਸਭਾ 'ਚ PM ਮੋਦੀ ਦਾ ਸੰਬੋਧਨ ਜਾਰੀ, ਵਿਰੋਧੀ ਧਿਰ ਨੇ ਕੀਤਾ ਭਾਰੀ ਹੰਗਾਮਾ

Tuesday, Jul 02, 2024 - 04:28 PM (IST)

ਲੋਕ ਸਭਾ 'ਚ PM ਮੋਦੀ ਦਾ ਸੰਬੋਧਨ ਜਾਰੀ, ਵਿਰੋਧੀ ਧਿਰ ਨੇ ਕੀਤਾ ਭਾਰੀ ਹੰਗਾਮਾ

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਚਰਚਾ ਦਾ ਜਵਾਬ ਦੇ ਰਹੇ ਹਨ। ਦੱਸ ਦੇਈਏ ਕਿ ਜਦੋਂ ਪੀਐੱਮ ਮੋਦੀ ਸੰਸਦ ਪਹੁੰਚੇ ਤਾਂ ਐੱਨਡੀਏ ਦੇ ਸੰਸਦ ਮੈਂਬਰਾਂ ਨੇ ਮੋਦੀ-ਮੋਦੀ ਦੇ ਨਾਅਰਿਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਲੋਕ ਸਭਾ ਵਿਚ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਚਰਚਾ ਦਾ ਜਵਾਬ ਦੇ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਜਿਵੇਂ ਹੀ ਬੋਲਣ ਲਈ ਖੜ੍ਹੇ ਹੋਏ ਤਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। 

ਇਹ ਵੀ ਪੜ੍ਹੋ - ਸਾਵਧਾਨ! Google Maps ਨੇ ਪੰਜ ਦੋਸਤ ਕਰ ਦਿੱਤੇ 'ਲਾਪਤਾ', ਕਈ ਘੰਟਿਆਂ ਬਾਅਦ ਲੱਭੇ ਪੁਲਸ ਨੂੰ

ਦੱਸ ਦੇਈਏ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਕੀਤੀ ਜਾ ਰਹੀ ਨਾਅਰੇਬਾਜ਼ੀ ਦੌਰਾਨ ਵੀ ਪ੍ਰਧਾਨ ਮੰਤਰੀ ਦਾ ਸੰਬੋਧਨ ਜਾਰੀ ਹੈ। ਸਪੀਕਰ ਓਮ ਬਿਰਲਾ ਨੇ ਵਿਰੋਧੀ ਸੰਸਦ ਮੈਂਬਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਇਹ ਤਰੀਕਾ ਨਹੀਂ ਹੈ। ਇਸ ਦੇ ਬਾਵਜੂਦ ਵਿਰੋਧੀ ਸੰਸਦ ਮੈਂਬਰ ਸੰਸਦ ਦੇ ਵਿਚ ਜ਼ੋਰਦਾਰ ਆਵਾਜ਼ ਨਾਲ ਨਾਅਰੇ ਲਗਾਉਂਦੇ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News