ਆਉਣ ਵਾਲੇ ਸਮੇਂ ''ਚ ਭਾਰਤ ਦੀਆਂ ਸੜਕਾਂ ਅਮਰੀਕਾ ਤੋਂ ਬਿਹਤਰ ਹੋਣਗੀਆਂ : ਗਡਕਰੀ

Saturday, Oct 19, 2024 - 09:25 PM (IST)

ਭੋਪਾਲ (ਭਾਸ਼ਾ) : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸ਼ਨੀਵਾਰ ਨੂੰ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਭਾਰਤ ਦੀਆਂ ਸੜਕਾਂ ਅਮਰੀਕਾ ਨਾਲੋਂ ਬਿਹਤਰ ਹੋਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਿਹਤਰ ਹਾਈਵੇਅ, ਜਲ ਮਾਰਗ ਅਤੇ ਰੇਲਵੇ ਮਾਲ ਢੋਆ-ਢੁਆਈ ਦੀ ਲਾਗਤ ਨੂੰ ਘਟਾ ਕੇ ਆਰਥਿਕਤਾ ਨੂੰ ਮਜ਼ਬੂਤ ​​ਕਰ ਸਕਦੇ ਹਨ।

ਗਡਕਰੀ ਨੇ ਸੜਕਾਂ ਲਈ ਵਿਸਤ੍ਰਿਤ ਪ੍ਰਾਜੈਕਟ ਰਿਪੋਰਟਾਂ (ਡੀਪੀਆਰ) ਤਿਆਰ ਕਰਨ ਵਾਲੇ ਸਲਾਹਕਾਰਾਂ ਨੂੰ ਵੀ ਨਿਸ਼ਾਨਾ ਬਣਾਇਆ ਅਤੇ ਕਿਹਾ ਕਿ ਉਹ ਘਰ ਬੈਠੇ ਹੀ ਇਹ ਦਸਤਾਵੇਜ਼ ਤਿਆਰ ਕਰਦੇ ਹਨ। ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਭੋਪਾਲ ਵਿਚ 'ਸੜਕ ਅਤੇ ਪੁਲ ਨਿਰਮਾਣ 'ਚ ਉੱਭਰਦੀ ਨਵੀਂ ਤਕਨਾਲੋਜੀ' ਵਿਸ਼ੇ 'ਤੇ ਦੋ ਦਿਨਾਂ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਗਡਕਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਭਾਰਤ ਦਾ ਸੜਕੀ ਢਾਂਚਾ ਅਮਰੀਕਾ ਨਾਲੋਂ ਬਿਹਤਰ ਹੋਵੇਗਾ। ਉਨ੍ਹਾਂ ਸੈਮੀਨਾਰ ਵਿਚ ਹਿੱਸਾ ਲੈਣ ਵਾਲਿਆਂ ਨੂੰ ਕਿਹਾ ਕਿ ਉਹ ਇਸ ਬਦਲਾਅ ਨੂੰ ਲਿਆ ਸਕਦੇ ਹਨ।

ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, 6 ਕਰੋੜ ਕਰਮਚਾਰੀਆਂ-ਖਾਤਾ ਧਾਰਕਾਂ ਨੂੰ ਮਿਲੇਗਾ ਫਾਇਦਾ

ਕੇਂਦਰੀ ਮੰਤਰੀ ਮੁਤਾਬਕ ਭਾਰਤ ਕੋਲ 63 ਲੱਖ ਕਿਲੋਮੀਟਰ ਸੜਕਾਂ ਦੇ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਸੜਕੀ ਨੈੱਟਵਰਕ ਹੈ। ਗਡਕਰੀ ਨੇ ਦੇਸ਼ ਦੀਆਂ ਸੜਕਾਂ 'ਤੇ ਹੋ ਰਹੀਆਂ ਮੌਤਾਂ 'ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਵਿਚ ਡਾਕਟਰਾਂ ਅਤੇ ਇੰਜਨੀਅਰਾਂ ਸਮੇਤ ਤਕਰੀਬਨ 1.78 ਲੱਖ ਲੋਕ ਆਪਣੀ ਜਾਨ ਗੁਆਉਂਦੇ ਹਨ, ਜੋ ਕਿਸੇ ਵੀ ਜੰਗ ਦੌਰਾਨ ਮਰਨ ਵਾਲਿਆਂ ਨਾਲੋਂ ਵੱਧ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਹਾਦਸਿਆਂ ਨਾਲ ਦੇਸ਼ ਦੀ ਕੁੱਲ ਘਰੇਲੂ ਪੈਦਾਵਾਰ ਨੂੰ ਤਿੰਨ ਫੀਸਦੀ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਾਜਿਕ ਤੌਰ 'ਤੇ ਜਾਗਰੂਕ, ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਬਣਨ ਦੀ ਲੋੜ ਹੈ ਕਿਉਂਕਿ ਇਹ ਮਨੁੱਖ ਲਈ ਸਭ ਤੋਂ ਜ਼ਰੂਰੀ ਹੈ।

ਮੰਤਰੀ ਨੇ ਕਿਹਾ ਕਿ ਹਾਦਸਿਆਂ ਦਾ ਕਾਰਨ ਬਣਨ ਵਾਲੇ ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਅਤੇ ਸੜਕ ਇੰਜੀਨੀਅਰਿੰਗ ਨੂੰ ਵਧਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਜੀਵਨ ਪ੍ਰਦਾਨ ਕਰਨ ਲਈ ਸੜਕ ਸੁਰੱਖਿਆ ਅਤੇ ਵਾਤਾਵਰਨ ਵਿਚ ਸੁਧਾਰ ਕਰਨ ਦੀ ਲੋੜ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Sandeep Kumar

Content Editor

Related News