ਜਾਣੋਂ ਕਿਹੜੇ-ਕਿਹੜੇ ਸੂਬਿਆਂ 'ਚ ਸਾਹਮਣੇ ਆਏ ਕੋਰੋਨਾ ਦੇ ਡੈਲਟਾ ਪਲੱਸ ਵੇਰੀਐਂਟ ਦੇ ਮਾਮਲੇ

Saturday, Jun 26, 2021 - 05:27 AM (IST)

ਜਾਣੋਂ ਕਿਹੜੇ-ਕਿਹੜੇ ਸੂਬਿਆਂ 'ਚ ਸਾਹਮਣੇ ਆਏ ਕੋਰੋਨਾ ਦੇ ਡੈਲਟਾ ਪਲੱਸ ਵੇਰੀਐਂਟ ਦੇ ਮਾਮਲੇ

ਨਵੀਂ ਦਿੱਲੀ - ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੀ ਰਫ਼ਤਾਰ ਤਾਂ ਹੌਲੀ ਪੈਣ ਲੱਗੀ ਹੈ ਪਰ ਨਵਾਂ ਵੇਰੀਐਂਟ ਸਾਹਮਣੇ ਆਉਣ ਤੋਂ ਬਾਅਦ ਚਿੰਤਾ ਵੱਧ ਗਈ ਹੈ। ਪਿਛਲੇ ਦਿਨੀਂ ਦੇਸ਼ ਵਿੱਚ ਸਾਹਮਣੇ ਆਏ ਕੋਰੋਨਾ ਦੇ ਡੈਲਟਾ ਪਲੱਸ ਵੇਰੀਐਂਟ ਦੇ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਜਾਰੀ ਹੈ। ਸਰਕਾਰ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਭਾਰਤ ਦੇ 18 ਜ਼ਿਲ੍ਹਿਆਂ ਵਿੱਚ ਕੋਰੋਨਾ ਡੈਲਟਾ ਪਲੱਸ ਵੇਰੀਐਂਟ ਦੇ 50 ਮਾਮਲੇ ਸਾਹਮਣੇ ਆ ਚੁੱਕੇ ਹਨ। 

ਇਹ ਵੀ ਪੜ੍ਹੋ- ਇੱਕ ਸਾਲ 9 ਮਹੀਨਿਆਂ ਦੀ ਆਰੋਹੀ ਦਾ ਨਾਂ ਇੰਡੀਆ ਬੁੱਕ ਆਫ਼ ਰਿਕਾਰਡਜ਼ ’ਚ ਦਰਜ, ਵਧਾਇਆ ਪੰਜਾਬ ਦਾ ਮਾਣ

ਕੋਰੋਨਾ ਦੇ ਡੈਲਟਾ ਪਲੱਸ ਵੇਰੀਐਂਟ ਦੇ ਮਾਮਲੇ ਸਭ ਤੋਂ ਜ਼ਿਆਦਾ ਮਹਾਰਾਸ਼ਟਰ ਵਿੱਚ ਮਿਲੇ ਹਨ। ਇੱਥੇ ਹੁਣ ਤੱਕ 20 ਮਾਮਲੇ ਮਿਲ ਚੁੱਕੇ ਹਨ, ਜਦੋਂ ਕਿ ਮੱਧ ਪ੍ਰਦੇਸ਼ ਵਿੱਚ 7 ਮਰੀਜ਼ ਸਾਹਮਣੇ ਆਏ ਹਨ। ਪੰਜਾਬ-ਗੁਜਰਾਤ ਵਿੱਚ 2-2, ਕੇਰਲ ਵਿੱਚ ਤਿੰਨ, ਆਂਧਰਾ ਪ੍ਰਦੇਸ਼ ਵਿੱਚ ਇੱਕ, ਤਾਮਿਲਨਾਡੂ ਵਿੱਚ 9, ਓਡਿਸ਼ਾ ਵਿੱਚ ਇੱਕ, ਰਾਜਸਥਾਨ ਵਿੱਚ ਇੱਕ, ਜੰਮੂ ਅਤੇ ਕਰਨਾਟਕ ਵਿੱਚ ਵੀ ਇੱਕ-ਇੱਕ ਮਾਮਵੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ- ਯੈਲੋ ਲਾਈਨ ਦੇ 3 ਮੈਟਰੋ ਸ‍ਟੇਸ਼ਨ ਸ਼ਨੀਵਾਰ ਨੂੰ 4 ਘੰਟੇ ਰਹਿਣਗੇ ਬੰਦ, DMRC ਨੇ ਦਿੱਤੀ ਜਾਣਕਾਰੀ

ਡੈਲਟਾ ਪਲੱਸ ਵੇਰੀਐਂਟ ਦੀ ਗਿਣਤੀ ਬਾਰੇ ਜਾਣਕਾਰੀ ਦਿੰਦੇ ਹੋਏ ਐੱਨ.ਸੀ.ਡੀ.ਸੀ. ਦੇ ਡਾਇਰੈਕਟਰ ਸੁਜੀਤ ਸਿੰਘ ਨੇ ਕਿਹਾ, ਭਾਰਤ ਦੇ 18 ਜ਼ਿਲ੍ਹਿਆਂ ਵਿੱਚ ਡੈਲਟਾ ਪਲੱਸ ਵੇਰੀਐਂਟ ਦੇ 50 ਮਾਮਲੇ ਮਿਲ ਚੁੱਕੇ ਹਨ। ਮਾਹਰਾਂ ਦਾ ਕਹਿਣਾ ਹੈ ਕਿ ਏਅਰ ਕੰਡੀਸ਼ਨ (ਏ.ਸੀ.) ਵਾਲੇ ਥਾਵਾਂ 'ਤੇ ਇਹ ਬਹੁਤ ਹੀ ਤੇਜ਼ੀ ਨਾਲ ਫੈਲਦਾ ਹੈ, ਸਾਨੂੰ ਸਾਰਿਆਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ। 

ਡੈਲਟਾ ਪਲੱਸ ਵੇਰੀਐਂਟ ਦੇ ਮਾਮਲਿਆਂ ਵਿੱਚ ਵਾਧਾ ਹੋਣ ਦੀ ਵਜ੍ਹਾ ਨਾਲ ਸਰਕਾਰ ਅਤੇ ਮਾਹਰ ਅਲਰਟ ਹੋ ਗਏ ਹਨ। ਛੇਤੀ ਹੀ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦਾ ਵੀ ਖਦਸ਼ਾ ਜਤਾਇਆ ਜਾ ਰਿਹਾ ਹੈ। ਮਾਹਰ ਕਹਿ ਚੁੱਕੇ ਹਨ ਕਿ ਕੁੱਝ ਹਫਤਿਆਂ ਬਾਅਦ ਦੇਸ਼ ਵਿੱਚ ਤੀਜੀ ਲਹਿਰ ਦਸਤਕ ਦੇ ਸਕਦੀ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ।


author

Inder Prajapati

Content Editor

Related News