ਹੁਣ ਰੁਪੇ ਡੈਬਿਟ ਕਾਰਡ ਤੇ BHIM-UPI ਲੈਣ-ਦੇਣ ''ਤੇ ਮਿਲੇਗਾ Incentive, ਮੋਦੀ ਕੈਬਨਿਟ ਨੇ ਲਏ ਅਹਿਮ ਫ਼ੈਸਲੇ
Wednesday, Jan 11, 2023 - 08:45 PM (IST)
ਨਵੀਂ ਦਿੱਲੀ: ਮੋਦੀ ਕੈਬਨਿਟ ਨੇ ਛੋਟੀ ਰਕਮ ਦੇ ਡਿਜੀਟਲ ਲੈਣ-ਦੇਣ ਲਈ 2600 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਨੇ ਦੱਸਿਆ ਕਿ ਮੋਦੀ ਕੈਬਨਿਟ ਨੇ ਰੂਪੇ ਡੈਬਿਟ ਕਾਰਡ ਅਤੇ BHIM-UPI ਲੈਣ-ਦੇਣ ਨੂੰ ਉਤਸ਼ਾਹਿਤ ਕਰਨ ਲਈ ਪ੍ਰੋਤਸਾਹਨ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਤਿੰਨ ਮਲਟੀ ਲੈਵਲ ਸਹਿਕਾਰੀ ਸਭਾਵਾਂ ਬਣਾਉਣ ਦਾ ਵੀ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਮੋਦੀ ਕੈਬਨਿਟ ਨੇ ਪ੍ਰਧਾਨ ਮੰਤਰੀ ਮੁਫ਼ਤ ਅਨਾਜ ਯੋਜਨਾ ਦਾ ਨਾਂ ਬਦਲਣ ਦਾ ਫ਼ੈਸਲਾ ਕੀਤਾ ਹੈ। ਹੁਣ ਤੋਂ ਇਸ ਦਾ ਨਾਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਹੋਵੇਗਾ। ਪਿਛਲੀ ਕੈਬਨਿਟ ਵਿਚ ਮੁਫ਼ਤ ਅੰਨ ਯੋਜਨਾ ਨੂੰ ਇਕ ਸਾਲ ਲਈ ਵਧਾਇਆ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਪ੍ਰੇਮੀ ਨੇ ਪ੍ਰੇਮਿਕਾ ਨੂੰ OYO ਹੋਟਲ ਲਿਜਾ ਕੀਤਾ ਅਜਿਹਾ ਕਾਰਾ, ਕਮਰੇ 'ਚੋਂ ਮਿਲੀਆਂ ਦੋਹਾਂ ਦੀਆਂ ਲਾਸ਼ਾਂ
ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਨੇ ਦੱਸਿਆ ਕਿ ਮੋਦੀ ਮੰਤਰੀ ਮੰਡਲ ਨੇ ਮਲਟੀ-ਸਟੇਟ ਕੋਆਪ੍ਰੇਟਿਵ ਸੋਸਾਇਟੀਜ਼ ਐਕਟ 2002 ਦੇ ਤਹਿਤ ਇਕ ਰਾਸ਼ਟਰੀ ਪੱਧਰ ਦੀ ਬਹੁ-ਰਾਜੀ ਸਹਿਕਾਰੀ ਨਿਰਯਾਤ ਸੁਸਾਇਟੀ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸਹਿਕਾਰਤਾਵਾਂ ਦੇ ਸਮਾਵੇਸ਼ੀ ਵਿਕਾਸ ਮਾਡਲ ਰਾਹੀਂ ਸਹਿਕਾਰੀ ਖੁਸ਼ਹਾਲੀ ਦੇ ਟੀਚੇ ਨੂੰ ਪ੍ਰਾਪਤ ਕਰਨ ਵਿਚ ਮਦਦ ਮਿਲੇਗੀ। ਦੱਸ ਦੇਈਏ ਕਿ ਅੰਨ ਯੋਜਨਾ ਦੀ ਮਿਆਦ 31 ਦਸੰਬਰ ਨੂੰ ਖਤਮ ਹੋ ਰਹੀ ਸੀ। ਗਰੀਬਾਂ ਨੂੰ ਮੁਫ਼ਤ ਅਨਾਜ ਦੀ ਵੰਡ ਅਪ੍ਰੈਲ 2020 ਵਿਚ ਕੋਵਿਡ-19 ਮਹਾਮਾਰੀ ਦੌਰਾਨ ਸ਼ੁਰੂ ਕੀਤੀ ਗਈ ਸੀ। ਪਿਛਲੀ ਕੈਬਨਿਟ ਮੀਟਿੰਗ ਵਿਚ ਇਸ ਨੂੰ ਇਕ ਸਾਲ ਲਈ ਵਧਾ ਦਿੱਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਫ਼ੌਜ 'ਚ ਭਰਤੀ ਦੇ ਚਾਹਵਾਨ ਨੌਜਵਾਨਾਂ ਲਈ ਅਹਿਮ ਖ਼ਬਰ: 2023 ਤੋਂ ਹੋਵੇਗਾ ਇਹ ਬਦਲਾਅ
ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਨੇ ਕਿਹਾ ਕਿ ਮੰਤਰੀ ਮੰਡਲ ਨੇ ਕਲਕੱਤਾ ਸਥਿਤ ਨੈਸ਼ਨਲ ਸੈਂਟਰ ਫਾਰ ਡਰਿੰਕਿੰਗ ਵਾਟਰ, ਸੈਨੀਟੇਸ਼ਨ ਐਂਡ ਕੁਆਲਿਟੀ (NCDWSQ) ਦਾ ਨਾਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੈਸ਼ਨਲ ਇੰਸਟੀਚਿਊਟ ਆਫ਼ ਵਾਟਰ ਐਂਡ ਸੈਨੀਟੇਸ਼ਨ (SPM-NIWAS) ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।