ਸਕੂਲ 'ਚ ਖੇਡਦੇ-ਖੇਡਦੇ ਬੱਚੇ ਨਾਲ ਵਾਪਰੀ ਅਣਹੋਣੀ, ਮੂੰਹ 'ਚੋਂ ਨਿਕਲਣ ਲੱਗੀ ਝੱਗ
Thursday, Nov 28, 2024 - 02:59 PM (IST)
ਪਾਊਂਟਾ ਸਾਹਿਬ- ਸਬ ਡਵੀਜ਼ਨ ਦੇ ਇਕ ਪ੍ਰਾਈਵੇਟ ਸਕੂਲ 'ਚ 12 ਸਾਲਾ ਮੁੰਡੇ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ 12 ਸਾਲਾ ਰਾਘਵ ਪੁੱਤਰ ਸੁਰਜੀਤ ਸਿੰਘ ਵਾਸੀ ਕੋਲਾਰ ਇਕ ਪ੍ਰਾਈਵੇਟ ਸਕੂਲ 'ਚ 6ਵੀਂ ਜਮਾਤ 'ਚ ਪੜ੍ਹਦਾ ਸੀ। ਦੱਸਿਆ ਜਾ ਰਿਹਾ ਹੈ ਕਿ ਦੁਪਹਿਰ ਸਮੇਂ ਮੁੰਡਾ ਸਕੂਲ 'ਚ ਦੂਜੇ ਬੱਚਿਆਂ ਨਾਲ ਖੇਡ ਰਿਹਾ ਸੀ ਕਿ ਅਚਾਨਕ ਉਹ ਬੇਹੋਸ਼ ਹੋ ਕੇ ਜ਼ਮੀਨ 'ਤੇ ਡਿੱਗ ਗਿਆ। ਇਸ ਤੋਂ ਬਾਅਦ ਅਧਿਆਪਕ ਮੁੰਡੇ ਨੂੰ ਤੁਰੰਤ ਸੂਰਜਪੁਰ ਦੇ ਜੇ.ਸੀ ਜੁਨੇਜਾ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜਦੋਂ ਮੁੰਡੇ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਮੁੰਡੇ ਦੇ ਮੂੰਹ 'ਚੋਂ ਝੱਗ ਨਿਕਲ ਰਹੀ ਸੀ।
ਮੁੰਡੇ ਦੀ ਮੌਤ ਦੀ ਖਬਰ ਸੁਣਦੇ ਹੀ ਪਰਿਵਾਰ ਵਾਲਿਆਂ ਨੇ ਹਸਪਤਾਲ ਪਹੁੰਚ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਪੁਲਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਮਾਹੌਲ ਨੂੰ ਸ਼ਾਂਤ ਕੀਤਾ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸ਼ੱਕੀ ਮੌਤ ਦੇ ਮਾਮਲੇ 'ਚ ਪ੍ਰਸ਼ਾਸਨ ਨੇ ਪੋਸਟਮਾਰਟਮ ਕਰਵਾਉਣ ਲਈ ਤਿੰਨ ਮੈਂਬਰੀ ਡਾਕਟਰਾਂ ਦੀ ਟੀਮ ਬਣਾਈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਓਧਰ ASP ਅਦਿਤੀ ਸਿੰਘ ਨੇ ਦੱਸਿਆ ਕਿ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।