ਗਵਾਲੀਅਰ ''ਚ ਵਾਪਰੀ ਦਰਦਨਾਕ ਘਟਨਾ, ਘਰ ਨੂੰ ਲੱਗੀ ਅੱਗ, ਪਿਓ ਸਣੇ ਜ਼ਿੰਦਾ ਸੜੀਆਂ 2 ਧੀਆਂ
Thursday, Jun 20, 2024 - 06:31 PM (IST)
ਗਵਾਲੀਅਰ (ਭਾਸ਼ਾ) - ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਵੀਰਵਾਰ ਸਵੇਰੇ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ 'ਚ ਇਕ ਵਿਅਕਤੀ ਅਤੇ ਉਸ ਦੀਆਂ ਦੋ ਨਾਬਾਲਗ ਧੀਆਂ ਸੜ ਕੇ ਝੁਲਸ ਗਈਆਂ। ਇਸ ਘਟਨਾ ਦੀ ਜਾਣਕਾਰੀ ਫਾਇਰ ਅਫ਼ਸਰ ਵਲੋਂ ਦਿੱਤੀ ਗਈ ਹੈ। ਫਾਇਰ ਅਫਸਰ ਅਤਿਬਲ ਸਿੰਘ ਯਾਦਵ ਨੇ ਦੱਸਿਆ ਕਿ ਇਹ ਘਟਨਾ ਤੜਕੇ 3 ਵਜੇ ਦੇ ਕਰੀਬ ਵਾਪਰੀ ਹੈ। ਬਹੋਦਾਪੁਰ ਇਲਾਕੇ 'ਚ ਸਥਿਤ ਇਕ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਸਥਿਤ ਰਸੋਈ 'ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ ਅਤੇ ਪੂਰੀ ਇਮਾਰਤ ਨੂੰ ਆਪਣੀ ਲਪੇਟ 'ਚ ਲੈ ਲਿਆ।
ਇਹ ਵੀ ਪੜ੍ਹੋ -ਰਾਤ ਨੂੰ ਮਿਲ ਗਿਆ ਸੀ ਪੇਪਰ, ਫੁੱਫੜ ਨੇ ਕਰਵਾਈ ਸੈਟਿੰਗ, NEET ਪੇਪਰ ਲੀਕ ਮਾਮਲੇ 'ਚ ਵਿਦਿਆਰਥੀ ਦਾ ਵੱਡਾ ਖੁਲਾਸਾ
ਉਸ ਨੇ ਦੱਸਿਆ ਕਿ ਵਿਜੇ ਗੁਪਤਾ (45) ਅਤੇ ਉਸ ਦੀਆਂ ਦੋ ਬੇਟੀਆਂ ਅੰਸ਼ਿਕਾ (17) ਅਤੇ ਯਸ਼ਿਕਾ (14) ਅੱਗ ਵਿਚ ਜ਼ਿੰਦਾ ਝੁਲਸ ਗਈਆਂ, ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਸਥਾਨਕ ਫਾਇਰ ਬ੍ਰਿਗੇਡ ਕਰਮਚਾਰੀਆਂ ਦੇ ਨਾਲ ਨੇੜਲੇ ਏਅਰਫੋਰਸ ਸਟੇਸ਼ਨ ਤੋਂ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਫਾਇਰ ਫਾਈਟਰਜ਼ ਨੇ ਕੰਧ ਤੋੜ ਕੇ ਘਰ ਅੰਦਰ ਦਾਖਲ ਹੋ ਕੇ ਅੰਦਰ ਫਸੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਦੋਂ ਤੱਕ ਪਿਤਾ ਸਮੇਤ ਦੋਵੇਂ ਧੀਆਂ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ
ਯਾਦਵ ਨੇ ਦੱਸਿਆ ਕਿ ਦੋ ਘੰਟੇ ਤੋਂ ਵੱਧ ਸਮੇਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ। ਵਿਜੇ ਗੁਪਤਾ ਦੇ ਵੱਡੇ ਭਰਾ ਸੁਰੇਸ਼ ਗੁਪਤਾ ਨੇ ਦੱਸਿਆ ਕਿ ਉਹ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਪਰ ਅੱਗ ਦੀ ਭਿਆਨਕਤਾ ਕਾਰਨ ਉਹ ਆਪਣੇ ਭਰਾ ਅਤੇ ਦੋ ਭਤੀਜੀਆਂ ਨੂੰ ਬਚਾ ਨਹੀਂ ਸਕੇ। ਉਸ ਨੇ ਦੱਸਿਆ ਕਿ ਘਟਨਾ ਸਮੇਂ ਗੁਪਤਾ ਦੀ ਪਤਨੀ ਆਪਣੇ ਲੜਕੇ ਨਾਲ ਸਹੁਰੇ ਘਰ ਸੀ। ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ - ਰੂੰਹ ਕੰਬਾਊ ਘਟਨਾ : ਭੈਣ ਦੇ ਸਹੁਰੇ ਘਰ ਮੁੰਡੇ ਨੇ ਵਰ੍ਹਾ ਤਾਂ ਗੋਲੀਆਂ ਦਾ ਮੀਂਹ, ਪ੍ਰੇਮ ਵਿਆਹ ਤੋਂ ਸੀ ਨਾਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8