'Polycab' ਗਰੁੱਪ 'ਤੇ ਪਿਆ ਆਮਦਨ ਕਰ ਵਿਭਾਗ ਦਾ ਛਾਪਾ, 1,000 ਕਰੋੜ ਦੀ ਬਿਨਾਂ ਬਿੱਲ ਨਕਦ ਸੇਲ ਦਾ ਹੋਇਆ ਖੁਲਾਸਾ
Thursday, Jan 11, 2024 - 02:27 AM (IST)
ਨਵੀਂ ਦਿੱਲੀ- ਇਨਕਮ ਟੈਕਸ ਵਿਭਾਗ ਵੱਲੋਂ ਬਿਜਲੀ ਦੀਆਂ ਤਾਰਾਂ ਅਤੇ ਹੋਰ ਬਿਜਲੀ ਦੇ ਉਪਕਰਨ ਬਣਾਉਣ ਵਾਲੀ ਕੰਪਨੀ 'ਪਾਲੀਕੈਬ' ਦੀਆਂ ਬ੍ਰਾਂਚਾਂ ਦੀ ਤਲਾਸ਼ੀ ਦੌਰਾਨ ਲਗਭਗ 1000 ਕਰੋੜ ਦੀ ਬਿਨਾਂ ਬਿੱਲ ਕੀਤੀ ਗਈ ਨਕਦ ਸੇਲ ਦਾ ਪਰਦਾਫਾਸ਼ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਸ਼ੁਰੂ ਕੀਤੀ 'ਬਿੱਲ ਲਿਆਓ, ਇਨਾਮ ਪਾਓ' ਸਕੀਮ, ਜਾਣੋ ਕੀ ਹੈ ਪੂਰੀ ਯੋਜਨਾ
ਕੇਂਦਰੀ ਪ੍ਰਤੱਖ ਟੈਕਸ ਬੋਰਡ ਨੇ ਦਿੱਤੇ ਬਿਆਨ 'ਚ ਕਿਹਾ ਕਿ ਪਿਛਲੇ ਸਾਲ 22 ਦਸੰਬਰ ਨੂੰ ਪਾਲੀਕੈਬ ਸਮੂਹ ਦੀ ਤਲਾਸ਼ੀ ਕਰਨ ਸਮੇਂ 4 ਕਰੋੜ ਤੋਂ ਵੱਧ ਦੀ ਬੇਹਿਸਾਬ ਨਕਦੀ ਜ਼ਬਤ ਕੀਤੀ ਗਈ ਸੀ। ਇਸ ਦੇ ਨਾਲ ਹੀ 25 ਤੋਂ ਵੱਧ ਬੈਂਕ ਲਾਕਰਾਂ 'ਤੇ ਵੀ ਰੋਕ ਲਗਾਈ ਗਈ ਹੈ। ਤਲਾਸ਼ੀ ਮੁਹਿੰਮ 'ਚ ਮੁੰਬਈ, ਪੁਣੇ, ਔਰੰਗਾਬਾਦ, ਨਾਸਿਕ, ਹਰੋਲ ਅਤੇ ਦਿੱਲੀ ਸਣੇ 50 ਇਕਾਈਆਂ ਸ਼ਾਮਲ ਹਨ।
ਇਹ ਵੀ ਪੜ੍ਹੋ- ਪਤੰਗਬਾਜ਼ੀ ਲਈ ਲੋਕ ਚਾਈਨਾ ਡੋਰ ਤੋਂ ਕਰਨ ਲੱਗੇ ਤੌਬਾ, ਹੱਥ ਨਾਲ ਸੂਤੀ ਮਾਂਝੇ ਦੀ ਡੋਰ ਵੱਲ ਵਧਿਆ ਰੁਝਾਨ
ਬੋਰਡ ਨੇ ਆਪਣੇ ਬਿਆਨ 'ਚ ਸਮੂਹ ਦਾ ਨਾਂ ਨਹੀਂ ਲਿਆ, ਪਰ ਸੂਤਰਾਂ ਨੇ ਇਹ ਕਾਰਵਾਈ ਪਾਲੀਕੈਬ ਸਮੂਹ 'ਤੇ ਹੋਣ ਦੀ ਪੁਸ਼ਟੀ ਕੀਤੀ ਹੈ। ਇਸ ਦੌਰਾਨ ਕੰਪਨੀ ਨੇ ਟੈਕਸ ਚੋਰੀ ਦੀਆਂ ਗੱਲਾਂ ਨੂੰ ਅਫਵਾਹ ਦੱਸਿਆ ਹੈ। ਕੰਪਨੀ ਨੇ ਕਿਹਾ ਕਿ ਉਹ ਨਿਯਮਾਂ ਨੂੰ ਲੈ ਕੇ ਕਾਫੀ ਪਾਬੰਦ ਹੈ ਤੇ ਉਨ੍ਹਾਂ ਦਾ ਪਾਲਣ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਦਸੰਬਰ 'ਚ ਹੋਈ ਤਲਾਸ਼ੀ ਦੌਰਾਨ ਕੰਪਨੀ ਨੇ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦਿੱਤਾ ਸੀ।
ਇਹ ਵੀ ਪੜ੍ਹੋ- IPL ਦੇ ਇਸ ਮਸ਼ਹੂਰ ਖਿਡਾਰੀ ਦਾ ਕਰੀਅਰ ਖ਼ਤਰੇ 'ਚ, ਜ਼ਬਰ-ਜਨਾਹ ਮਾਮਲੇ 'ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8