ਵਿੱਤ ਮੰਤਰਾਲਾ ਨੇ 12 ਕਮਿਸ਼ਨਰ ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ ਜਬਰੀ ਰਿਟਾਇਰਮੈਂਟ

Monday, Jun 10, 2019 - 08:26 PM (IST)

ਵਿੱਤ ਮੰਤਰਾਲਾ ਨੇ 12 ਕਮਿਸ਼ਨਰ ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ ਜਬਰੀ ਰਿਟਾਇਰਮੈਂਟ

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਕਾਰਜਭਾਰ ਸੰਭਾਲਣ ਦੇ ਕੁਝ ਦਿਨ ਬਾਅਦ ਹੀ ਮੰਤਰਾਲੇ ਨੇ ਇਕ ਵੱਡਾ ਫੈਸਲਾ ਲਿਆ ਹੈ। ਮੰਤਰਾਲੇ ਦੇ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਆਮਦਨ ਕਰ ਵਿਭਾਗ ਦੇ ਚੀਫ ਕਮਿਸ਼ਨਰ, ਪ੍ਰਿੰਸੀਪਲ ਕਮਿਸ਼ਨਰ ਅਤੇ ਕਮਿਸ਼ਨਰ ਰੈਂਕ ਦੇ 12 ਸੀਨੀਅਰ ਅਧਿਕਾਰੀਆਂ ਨੂੰ ਵਿੱਤ ਮੰਤਰੀ ਨੂੰ ਰੂਲ 56 ਦੇ ਤਹਿਤ ਜਬਰੀ ਰਿਟਾਇਰ ਕਰ ਦਿੱਤਾ ਹੈ। ਰਿਪੋਰਟਾਂ ਵਿਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਕੁਝ ਅਧਿਕਾਰੀ ਕਥਿਤ ਤੌਰ 'ਤੇ ਭ੍ਰਿਸ਼ਟਾਚਾਰ, ਆਮਦਨ ਨਾਲੋਂ ਵੱਧ ਜਾਇਦਾਦ ਅਤੇ ਮਹਿਲਾਵਾਂ ਦੇ ਸ਼ੋਸ਼ਣ ਵਿਚ ਸ਼ਾਮਲ ਪਾਏ ਗਏ ਸਨ।

 


Related News