ਹਾਈਕੋਰਟ ਨੇ ਕੇਂਦਰ ਅਤੇ ਆਪ ਸਰਕਾਰ ਨੂੰ ਕਿਹਾ- ਵਧਾਈ ਜਾਵੇ ਬਿਸਤਰਿਆਂ, ਵੈਂਟੀਲੇਟਰਾਂ ਦੀ ਗਿਣਤੀ

06/13/2020 9:01:32 PM

ਨਵੀਂ ਦਿੱਲੀ (ਭਾਸ਼ਾ) : ਰਾਸ਼ਟਰੀ ਰਾਜਧਾਨੀ 'ਚ ਕੋਰੋਨਾ ਵਾਇਰਸ ਮਹਾਂਮਾਰੀ ਦੀ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਦਿੱਲੀ ਹਾਈਕੋਰਟ ਨੇ ‘ਆਪ’ ਸਰਕਾਰ ਅਤੇ ਕੇਂਦਰ ਨੂੰ ਕੋਵਿਡ-19 ਮਰੀਜ਼ਾਂ ਲਈ ਬਿਸਤਰਿਆਂ ਅਤੇ ਵੈਂਟੀਲੇਟਰਾਂ ਦੀ ਗਿਣਤੀ ਵਧਾਉਣ ਦਾ ਨਿਰਦੇਸ਼ ਦਿੱਤਾ ਹੈ। ਮੁੱਖ ਜੱਜ ਡੀ.ਐੱਨ. ਪਟੇਲ ਅਤੇ ਜੱਜ ਪ੍ਰਤੀਕ ਜਲਾਨ ਨੇ ਇਹ ਨਿਰਦੇਸ਼ ਜਾਰੀ ਕੀਤਾ।

ਦਰਅਸਲ, ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ 9 ਜੂਨ ਤੱਕ ਸ਼ਹਿਰ 'ਚ ਕੋਵਿਡ-19 ਮਰੀਜ਼ਾਂ ਲਈ 9179 ਬਿਸਤਰੇ ਸਨ ਅਤੇ ਇਨ੍ਹਾਂ 'ਚੋਂ 4914 ਬਿਸਤਰੇ ਭਰੇ ਹੋਏ ਹਨ, ਜਦੋਂ ਕਿ ਬਾਕੀ ਬਿਸਤਰੇ ਉਪਲੱਬਧ ਹਨ। ਦਿੱਲੀ ਸਰਕਾਰ ਨੇ ਬੈਂਚ ਨੂੰ ਇਹ ਵੀ ਕਿਹਾ ਕਿ ਕੁਲ 569 ਵੈਂਟੀਲੇਟਰ ਹਨ, ਜਿਨ੍ਹਾਂ 'ਚੋਂ 315 ਦੀ ਵਰਤੋ ਕੀਤੀ ਜਾ ਰਹੀ ਹੈ, ਜਦੋਂ ਕਿ ਬਾਕੀ ਉਪਲੱਬਧ ਹਨ।


Inder Prajapati

Content Editor

Related News