ਦੇਸ਼ ’ਚ ਮੁੜ ਵਧੇ ਕੋਰੋਨਾ ਮਾਮਲੇ, ਇਕ ਦਿਨ ’ਚ 10 ਹਜ਼ਾਰ ਤੋਂ ਜ਼ਿਆਦਾ ਦਾ ਵਾਧਾ
Wednesday, Aug 18, 2021 - 11:24 AM (IST)
ਨਵੀਂ ਦਿੱਲੀ- ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 35,178 ਨਵੇਂ ਮਾਮਲੇ ਦਰਜ ਕੀਤੇ ਗਏ, ਜੋ ਇਸ ਤੋਂ ਇਕ ਦਿਨ ਪਹਿਲਾਂ ਦੀ ਤੁਲਨਾ ’ਚ ਕਰੀਬ 10 ਹਜ਼ਾਰ ਵੱਧ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦੇਸ਼ ’ਚ ਇਨਫੈਕਸ਼ਨ ਦੇ 25,166 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਦੇਸ਼ ’ਚ ਸੋਮਵਾਰ ਨੂੰ 55 ਲੱਖ 5 ਹਜ਼ਾਰ 74 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ ਅਤੇ ਹੁਣ ਤੱਕ 56 ਕਰੋੜ 6 ਲੱਖ 52 ਹਜ਼ਾਰ 32 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁਕਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 35,178 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦਾ ਅੰਕੜਾ ਵੱਧ ਕੇ 3 ਕਰੋੜ 22 ਲੱਖ 85 ਹਜ਼ਾਰ 857 ਹੋ ਗਿਆ ਹੈ।
ਇਹ ਵੀ ਪੜ੍ਹੋ: ਕੋਰੋਨਾ ਦੀ ਰਫ਼ਤਾਰ ਹੋਈ ਮੱਠੀ, ਦੇਸ਼ ’ਚ 154 ਦਿਨਾਂ ’ਚ ਸਭ ਤੋਂ ਘੱਟ ਨਵੇਂ ਮਾਮਲੇ ਆਏ ਸਾਹਮਣੇ
ਇਸ ਦੌਰਾਨ ’ਚ ਸਰਗਰਮ ਮਾਮਲੇ 2433 ਘੱਟ ਕੇ ਤਿੰਨ ਲੱਖ 67 ਹਜ਼ਾਰ 415 ਰਹਿ ਗਏ ਹਨ। ਇਸ ਦੌਰਾਨ 440 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 4 ਲੱਖ 32 ਹਜ਼ਾਰ 519 ਹੋ ਗਿਆ ਹੈ। ਦੇਸ਼ ’ਚ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 1.14 ਫੀਸਦੀ, ਰਿਕਵਰੀ ਦਰ ਵੱਧ ਕੇ 97.52 ਫੀਸਦੀ ਅਤੇ ਮੌਤ ਦਰ 1.34 ਫੀਸਦੀ ਹੈ। ਮਹਾਰਾਸ਼ਟਰ ’ਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 1132 ਘੱਟ ਕੇ 64790 ਰਹਿ ਗਏ ਹਨ। ਇਸੇ ਦੌਰਾਨ ਸੂਬੇ ’ਚ 5424 ਮਰੀਜ਼ਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 6201168 ਹੋ ਗਈ ਹੈ, ਜਦੋਂ ਕਿ 116 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 135255 ਹੋ ਗਿਆ ਹੈ।
ਇਹ ਵੀ ਪੜ੍ਹੋ : ਭਾਰਤ ਨੇ ਇਕ ਦਿਨ ’ਚ ਕੋਰੋਨਾ ਵੈਕਸੀਨ ਦੀਆਂ ਸਭ ਤੋਂ ਵਧ ਖ਼ੁਰਾਕਾਂ ਲਾਉਣ ਦਾ ਬਣਾਇਆ ਰਿਕਾਰਡ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਆਪਣਾ ਜਵਾਬ