ਪੰਜਾਬ ਭਾਜਪਾ ਦੇ ਕਾਫ਼ਲੇ 'ਚੋ ਹੋਇਆ ਵਾਧਾ, ਕਾਂਗਰਸ-ਅਕਾਲੀ ਦਲ ਦੇ ਵੱਡੇ ਚਿਹਰੇ ਹੋਏ ਸ਼ਾਮਲ

Tuesday, Jan 11, 2022 - 12:22 PM (IST)

ਨਵੀਂ ਦਿੱਲੀ- ਪੰਜਾਬ 'ਚ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੁੰਦੇ ਹੀ ਭਾਜਪਾ ਨੇ ਸਰਗਰਮੀ ਵਧਾ ਦਿੱਤੀ ਹੈ। ਸੰਗਰੂਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਰਵਿੰਦ ਖੰਨਾ, ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਗੁਰਦੀਪ ਸਿੰਘ ਗੋਸ਼ਾ ਅਤੇ ਅੰਮ੍ਰਿਤਸਰ ਦੇ ਸਾਬਕਾ ਕੌਂਸਲਰ ਧਰਮਵੀਰ ਸਰੀਨ ਸਮੇਤ ਪੰਜਾਬ ਦੇ ਕਈ ਨੇਤਾ ਅੱਜ ਯਾਨੀ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ। ਦਿੱਲੀ 'ਚ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਪੰਜਾਬ ਇੰਚਾਰਜ ਦੁਸ਼ਯੰਤ ਗੌਤਮ, ਮਨਜਿੰਦਰ ਸਿਰਸਾ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਇਨ੍ਹਾਂ ਦਾ ਪਾਰਟੀ 'ਚ ਸੁਆਗਤ ਕੀਤਾ। 

ਅਰਵਿੰਦ ਖੰਨਾ ਸੰਗਰੂਰਤ ਤੋਂ ਕਾਂਗਰਸ ਦੀ ਟਿਕਟ 'ਤੇ 2 ਵਾਰ ਵਿਧਾਇਕ ਰਹਿ ਚੁਕੇ ਹਨ। ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਕਰੀਬੀ ਮੰਨਿਆ ਜਾਂਦਾ ਹੈ। ਹਾਲਾਂਕਿ ਕੁਝ ਸਮੇਂ ਤੋਂ ਉਨ੍ਹਾਂ ਨੇ ਰਾਜਨੀਤੀ ਤੋਂ ਦੂਰੀ ਬਣਾ ਲਈ ਸੀ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਭਾਜਪਾ 'ਚ  ਸ਼ਾਮਲ ਹੋਣ ਵਾਲੇ ਲੋਕਾਂ ਦੀ ਸੂਚੀ ਕਾਫ਼ੀ ਲੰਬੀ ਹੈ। ਕਈ ਬੋਰਡ ਚੇਅਰਮੈਨ ਅਤੇ ਸਾਬਕਾ ਵਿਧਾਇਕ ਭਾਜਪਾ 'ਚ ਸ਼ਾਮਲ ਹੋਣ ਵਾਲੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ 'ਚ ਜਿਸ ਤਰ੍ਹਾਂ ਨਾਲ ਭਾਜਪਾ ਦਾ ਮੇਅਰ ਬਣਿਆ, ਉਸ ਦਾ ਅਸਰ ਪੰਜਾਬ ਦੀਆਂ ਚੋਣਾਂ 'ਚ ਵੀ ਨਜ਼ਰ ਆਏਗਾ।


DIsha

Content Editor

Related News