ਰਾਊਤ ਨੇ ਲੋਕ ਸਭਾ ''ਚ ਚੁੱਕਿਆ ਔਰਤਾਂ ਤੇ ਬੱਚਿਆਂ ਖਿਲਾਫ਼ ਅਪਰਾਧ ਦਾ ਮੁੱਦਾ, ਕਿਹਾ- ਬਣੇ ਟਾਸਕ ਫੋਰਸ
Tuesday, Dec 12, 2023 - 02:51 PM (IST)
ਨਵੀਂ ਦਿੱਲੀ- ਸ਼ਿਵ ਸੈਨਾ ਦੇ ਵਿਨਾਇਕ ਰਾਊਤ ਨੇ ਦੇਸ਼ ਵਿਚ ਔਰਤਾਂ ਅਤੇ ਬੱਚਿਆ ਖਿਲਾਫ਼ ਵੱਧਦੇ ਅਪਰਾਧ 'ਤੇ ਚਿੰਤਾ ਜ਼ਾਹਰ ਕੀਤੀ। ਰਾਊਤ ਨੇ ਸਰਕਾਰ ਤੋਂ ਇਸ ਖਿਲਾਫ਼ ਟਾਸਕ ਫੋਰਸ ਬਣਾਉਣ ਦੀ ਮੰਗ ਕੀਤੀ ਹੈ। ਰਾਊਤ ਨੇ ਲੋਕ ਸਭਾ ਵਿਚ ਮੰਗਲਵਾਰ ਨੂੰ ਸਿਫ਼ਰਕਾਲ ਦੌਰਾਨ ਔਰਤਾਂ ਅਤੇ ਬੱਚਿਆ ਖਿਲਾਫ਼ ਵੱਧਦੇ ਅਪਰਾਧ ਦਾ ਮੁੱਦਾ ਚੁੱਕਿਆ।
ਇਹ ਵੀ ਪੜ੍ਹੋ- ਸੰਸਦ 'ਚ ਉਠੀ ਮੰਗ, ਪੂਰੇ ਦੇਸ਼ 'ਚ 500 ਰੁਪਏ 'ਚ ਮਿਲੇ ਰਸੋਈ ਗੈਸ ਸਿਲੰਡਰ
ਰਾਊਤ ਨੇ ਕਿਹਾ ਕਿ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ ਦੇ ਅੰਕੜਿਆਂ ਮੁਤਾਬਕ ਪਿਛਲੇ ਸਾਲ ਦੀ ਤੁਲਨਾ 'ਚ ਇਸ ਸਾਲ ਔਰਤਾਂ ਖਿਲਾਫ਼ ਅਪਰਾਧ 'ਚ 4 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਚਿੰਤਾ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਔਰਤਾਂ ਅਤੇ ਬੱਚਿਆਂ ਖਿਲਾਫ਼ ਅਪਰਾਧਾਂ 'ਚ ਜਬਰ-ਜ਼ਿਨਾਹ ਅਤੇ ਅਗਵਾ ਦੀਆਂ ਘਟਨਾਵਾਂ ਵਧੇਰੇ ਹਨ। ਅਪਰਾਧਾਂ ਨੂੰ ਰੋਕਣ ਲਈ ਸੂਬਿਆਂ ਨਾਲ ਮਿਲ ਕੇ ਇਕ ਟਾਸਕ ਫੋਰਸ ਬਣਾਉਣ ਦੀ ਸਰਕਾਰ ਤੋਂ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਖਿਲਾਫ਼ ਜਬਰ-ਜ਼ਿਨਾਹ ਵਰਗੇ ਅਪਰਾਧ ਦੇ ਸਭ ਤੋਂ ਵੱਧ 5 ਸੂਬਿਆਂ 'ਚ ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਹਰਿਆਣਾ ਸ਼ਾਮਲ ਹਨ।
ਇਹ ਵੀ ਪੜ੍ਹੋ- 'ਧਨਕੁਬੇਰ' ਸਾਹੂ ਦੀ ਕਾਲੀ ਕਮਾਈ ਦੀ ਗਿਣਤੀ ਜਾਰੀ, 351 ਕਰੋੜ ਰੁਪਏ ਬਰਾਮਦ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8