ਦਿੱਲੀ 'ਚ ਜ਼ਹਿਰੀਲੀ ਹਵਾ ਕਾਰਨ ਸਾਹ ਲੈਣਾ ਹੋਇਆ ਔਖਾ, ਜਾਣੋ ਕਿੰਨਾ ਹੈ AQI
Wednesday, Nov 08, 2023 - 10:42 AM (IST)
ਨੈਸ਼ਨਲ ਡੈਸਕ : ਦੀਵਾਲੀ ਤੋਂ ਪਹਿਲਾਂ ਦਿੱਲੀ 'ਚ ਵੱਧਦੇ ਪ੍ਰਦੂਸ਼ਣ ਨੇ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਦਿੱਲੀ-ਐੱਨ. ਸੀ. ਆਰ. 'ਚ ਵੱਧਦੇ ਹਵਾ ਪ੍ਰਦੂਸ਼ਣ ਦੇ ਚੱਲਦਿਆਂ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਸਾਹ ਲੈਣ 'ਚ ਪਰੇਸ਼ਾਨੀ ਹੋ ਰਹੀ ਹੈ। ਸੀ. ਪੀ. ਸੀ. ਬੀ. ਦੇ ਮੁਤਾਬਕ ਦਿੱਲੀ 'ਚ ਹਵਾ ਗੁਣਵੱਤਾ ਅੱਜ ਵੀ ਗੰਭੀਰ ਸ਼੍ਰੇਣੀ 'ਚ ਬਣੀ ਹੋਈ ਹੈ। ਪੰਜਾਬ ਬਾਗ ਦਾ ਏ. ਕਿਊ. ਆਈ. 460, ਆਨੰਦ ਵਿਹਾਰ ਦਾ 452 ਅਤੇ ਆਰ. ਕੇ. ਪੁਰਮ ਦਾ 433 ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਗਲਾ ਵੱਢ ਕੇ ਔਰਤ ਦੇ ਕਤਲ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ, ਕਿਸੇ ਨੂੰ ਨਾ ਆਇਆ ਯਕੀਨ
ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ 'ਚ ਪ੍ਰਦੂਸ਼ਣ ਦੇ ਪੱਧਰ 'ਚ ਵਾਧੇ ਦੌਰਾਨ ਸੁਪੀਰਮ ਕੋਰਟ ਨੇ ਮੰਗਲਵਾਰ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ 'ਤੇ ਰੋਕ ਯਕੀਨੀ ਕਰਨ ਦੇ ਹੁਕਮ ਦਿੱਤੇ। ਦਿੱਲੀ 'ਚ ਵੱਧਦੇ ਪ੍ਰਦੂਸ਼ਣ 'ਤੇ ਡਾਕਟਰਾਂ ਨੇ ਲੋਕਾਂ ਨੂੰ ਸਮੋਗ ਤੋਂ ਬਚ ਕੇ ਰਹਿਣ ਨੂੰ ਕਿਹਾ ਹੈ ਅਤੇ ਨਾਲ ਹੀ ਅਲਰਟ ਰਹਿਣ ਨੂੰ ਵੀ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ Festival ਸੀਜ਼ਨ 'ਚ ਜਾਰੀ ਹੋਇਆ Alert, ਪੜ੍ਹੋ ਸਖ਼ਤ ਹੁਕਮ
ਏਮਜ਼ ਦੇ ਨਿਊਰੋ ਸਰਜਨ ਵਿਪੁਲ ਗੁਪਤਾ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਕਾਰਨ ਸਿਰਫ ਫੇਫੜਿਆਂ 'ਤੇ ਹੀ ਪ੍ਰਭਾਵ ਨਹੀਂ ਪੈਂਦਾ, ਸਗੋਂ ਦਿਲ ਅਤੇ ਦਿਮਾਗ 'ਤੇ ਵੀ ਇਸ ਦਾ ਡੂੰਘਾ ਅਸਰ ਪੈਂਦਾ ਹੈ। ਇਸ ਕਾਰਨ ਹਾਰਟ ਅਟੈਕ ਅਤੇ ਬ੍ਰੇਨ ਹੈਮਰੇਜ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਤੋਂ ਬਚਣ ਲਈ ਡਾਕਟਰਾਂ ਨੇ ਏਅਰ ਪਿਉਰੀਫਾਇਰ ਅਤੇ ਮਾਸਕ ਦਾ ਇਸਤੇਮਾਲ ਕਰਨ ਲਈ ਕਿਹਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8