ਵੱਡੀ ਖ਼ਬਰ ; ਨਗਰ ਨਿਗਮ ਮੇਅਰਾਂ ਤੇ ਕੌਂਸਲਰਾਂ ਦੀਆਂ ਤਨਖਾਹਾਂ ''ਚ ਹੋਇਆ ਭਾਰੀ ਵਾਧਾ
Tuesday, Mar 25, 2025 - 03:53 PM (IST)

ਨੈਸ਼ਨਲ ਡੈਸਕ- ਹਰਿਆਣਾ ਸਰਕਾਰ ਨੇ ਨਗਰ ਨਿਗਮ ਤੇ ਨਗਰ ਕੌਂਸਲ ਅਹੁਦੇਦਾਰਾਂ ਦੀਆਂ ਤਨਖਾਹਾਂ 'ਚ ਭਾਰੀ ਵਾਧਾ ਕੀਤਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਸਰਕਾਰ ਨੇ ਇਹ ਐਲਾਨ ਕੀਤਾ ਹੈ।
ਸਰਕਾਰ ਦੇ ਐਲਾਨ ਅਨੁਸਾਰ ਹੁਣ ਨਗਰ ਨਿਗਮ ਮੇਅਰਾਂ ਨੂੰ 30,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ, ਜਦਕਿ ਸੀਨੀਅਰ ਡਿਪਟੀ ਮੇਅਰ ਨੂੰ 25,000 ਤੇ ਡਿਪਟੀ ਮੇਅਰ ਨੂੰ 20,000 ਰੁਪਏ ਮਹੀਨਾਵਰ ਤਨਖਾਹ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਨਗਰ ਕੌਂਸਲ ਤੇ ਨਗਰਪਾਲਿਕਾ ਦੇ ਪ੍ਰਧਾਨਾਂ ਦੀ ਤਨਖਾਹ 'ਚ ਵੀ ਵਾਧਾ ਕੀਤਾ ਗਿਆ ਹੈ। ਹੁਣ ਨਗਰ ਕੌਂਸਲ ਦੇ ਪ੍ਰਧਾਨ ਨੂੰ 18,000, ਜਦਕਿ ਨਗਰਪਾਲਿਕਾ ਦੇ ਪ੍ਰਧਾਨ ਨੂੰ 15,000 ਤੇ ਉਪ-ਪ੍ਰਧਾਨ ਨੂੰ 12,000 ਰੁਪਏ ਤਨਖਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਚੁਣੇ ਗਏ ਕੌਂਸਲਰਾਂ ਦੀਆਂ ਤਨਖਾਹਾਂ 'ਚ ਵੀ ਵਾਧੇ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ ! ਸਰਕਾਰ ਦੇਵੇਗੀ ਮੁਫ਼ਤ Laptop
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e