ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ਤੋਂ ਪਹਿਲਾਂ ਕਸ਼ਮੀਰ ''ਚ ਵਧਾਈ ਗਈ ਸੁਰੱਖਿਆ
Thursday, Aug 14, 2025 - 05:56 PM (IST)

ਸ਼੍ਰੀਨਗਰ : ਆਜ਼ਾਦੀ ਦਿਵਸ ਦੀ ਪੂਰਵ ਸੰਧਿਆ 'ਤੇ ਸ੍ਰੀਨਗਰ ਅਤੇ ਕਸ਼ਮੀਰ ਦੇ ਹੋਰ ਹਿੱਸਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਮੁੱਖ ਸਮਾਗਮ ਬਖਸ਼ੀ ਸਟੇਡੀਅਮ ਵਿੱਚ ਆਯੋਜਿਤ ਕੀਤਾ ਜਾਵੇਗਾ, ਜਿੱਥੇ ਮੁੱਖ ਮੰਤਰੀ ਉਮਰ ਅਬਦੁੱਲਾ ਤਿਰੰਗਾ ਲਹਿਰਾਉਣਗੇ। ਸਮਾਗਮ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਸਟੇਡੀਅਮ ਦੇ ਆਲੇ-ਦੁਆਲੇ ਬਹੁ-ਪੱਧਰੀ ਸੁਰੱਖਿਆ ਘੇਰਾ ਬਣਾਇਆ ਗਿਆ ਹੈ। ਸ੍ਰੀਨਗਰ ਵਿੱਚ ਪੁਲਸ ਨੇ ਸਥਿਤੀ 'ਤੇ ਨਜ਼ਰ ਰੱਖਣ ਲਈ ਉੱਚੀਆਂ ਇਮਾਰਤਾਂ 'ਤੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਹਨ, ਜਦੋਂਕਿ ਸਾਦੇ ਕੱਪੜਿਆਂ ਵਿੱਚ ਪੁਲਸ ਕਰਮਚਾਰੀ ਸਖ਼ਤ ਨਿਗਰਾਨੀ ਰੱਖ ਰਹੇ ਹਨ।
ਪੜ੍ਹੋ ਇਹ ਵੀ - ਹੁਣ ਘਰ ਬੈਠੇ ਮੰਗਵਾਓ ਸ਼ਰਾਬ ਦੀ ਬੋਤਲ! ਨਹੀਂ ਕੱਢਣੇ ਪੈਣੇ ਠੇਕਿਆਂ ਦੇ ਗੇੜੇ
ਨਿਗਰਾਨੀ ਨੂੰ ਮਜ਼ਬੂਤ ਕਰਨ ਲਈ ਡਰੋਨਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦੇ ਅਨੁਸਾਰ ਸਿਹਤ, ਸਿੱਖਿਆ ਅਤੇ ਸਮਾਜ ਭਲਾਈ ਮੰਤਰੀ ਸਕੀਨਾ ਇਟੂ ਅਨੰਤਨਾਗ ਵਿੱਚ ਅਤੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਜਾਵਿਦ ਅਹਿਮਦ ਡਾਰ ਬਾਰਾਮੂਲਾ ਵਿੱਚ ਜਸ਼ਨਾਂ ਦੀ ਪ੍ਰਧਾਨਗੀ ਕਰਨਗੇ। ਕੁਪਵਾੜਾ, ਬਾਂਦੀਪੋਰਾ, ਗੰਦਰਬਲ, ਬਡਗਾਮ, ਸ਼ੋਪੀਆਂ, ਕੁਲਗਾਮ ਅਤੇ ਪੁਲਵਾਮਾ ਵਿੱਚ ਜ਼ਿਲ੍ਹਾ ਵਿਕਾਸ ਪ੍ਰੀਸ਼ਦ ਦੇ ਚੇਅਰਮੈਨ ਜਸ਼ਨਾਂ ਦੀ ਅਗਵਾਈ ਕਰਨਗੇ। ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, "ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਪਿਛਲੇ ਕੁਝ ਦਿਨਾਂ ਵਿੱਚ ਵਾਹਨਾਂ ਅਤੇ ਪੈਦਲ ਚੱਲਣ ਵਾਲਿਆਂ ਦੀ ਜਾਂਚ ਵਧਾ ਦਿੱਤੀ ਗਈ ਹੈ।"
ਪੜ੍ਹੋ ਇਹ ਵੀ - ਛੁੱਟੀਆਂ ਦੀ ਬਰਸਾਤ! ਭਲਕੇ ਤੋਂ ਬੰਦ ਸਕੂਲ-ਕਾਲਜ, ਦਫ਼ਤਰ
ਸਖ਼ਤ ਸੁਰੱਖਿਆ ਹੋਣ ਦੇ ਬਾਵਜੂਦ ਸ਼ਹਿਰ ਦਾ ਮਾਹੌਲ ਆਮ ਤੌਰ 'ਤੇ ਸ਼ਾਂਤਮਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੀ ਪੂਰਵ ਸੰਧਿਆ 'ਤੇ ਕਿਸੇ ਵੀ ਘੁਸਪੈਠ ਦੀ ਕੋਸ਼ਿਸ਼ ਨੂੰ ਰੋਕਣ ਲਈ ਸਰਹੱਦ 'ਤੇ ਚੌਕਸੀ ਵਧਾ ਦਿੱਤੀ ਗਈ ਹੈ। ਉੱਤਰੀ ਕਸ਼ਮੀਰ ਦੇ ਸਰਹੱਦੀ ਜ਼ਿਲ੍ਹਿਆਂ ਬਾਰਾਮੂਲਾ, ਕੁਪਵਾੜਾ ਅਤੇ ਬਾਂਦੀਪੋਰਾ ਵਿੱਚ ਸੁਰੱਖਿਆ ਬਲਾਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ (ਉੱਤਰੀ ਕਸ਼ਮੀਰ) ਮਕਸੂਦ-ਉਲ-ਜ਼ਮਾਨ ਨੇ ਕਿਹਾ, "ਹਰ ਸਾਲ 15 ਅਗਸਤ ਨੂੰ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਜਾਂਦਾ ਹੈ ਅਤੇ ਅਸੀਂ ਸਾਰੇ ਜ਼ਰੂਰੀ ਸੁਰੱਖਿਆ ਪ੍ਰਬੰਧ ਕਰਦੇ ਹਾਂ।" ਜ਼ਿਕਰਯੋਗ ਹੈ ਕਿ ਇਸ ਸਾਲ ਜੰਮੂ-ਕਸ਼ਮੀਰ ਸਰਕਾਰ ਘਾਟੀ ਵਿੱਚ ਕਈ ਤਿਰੰਗਾ ਯਾਤਰਾਵਾਂ ਲਈ ਹਜ਼ਾਰਾਂ ਨਿਵਾਸੀਆਂ ਨੂੰ ਲਾਮਬੰਦ ਕਰਨ ਵਿੱਚ ਸਫਲ ਰਹੀ।
ਪੜ੍ਹੋ ਇਹ ਵੀ - 'ਧਰਤੀ ਤੇ ਅਸਮਾਨ ਦੋਵਾਂ ਤੋਂ ਵਰ੍ਹੇਗੀ ਅੱਗ...', ਬਾਬਾ ਵੇਂਗਾ ਦੀ ਡਰਾਉਣੀ ਭਵਿੱਖਬਾਣੀ ਨੇ ਮਚਾਈ ਹਲਚਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।