75ਵੇਂ ਆਜ਼ਾਦੀ ਦਿਹਾੜੇ ਮੌਕੇ PM ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ’ਤੇ ਲਹਿਰਾਇਆ ਤਿਰੰਗਾ

08/15/2021 8:52:36 AM

ਨਵੀਂ ਦਿੱਲੀ (ਬਿਊਰੋ) - ਅੱਜ ਪੂਰੇ ਦੇਸ਼ ’ਚ ਅੱਜ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। 75ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ’ਤੇ ਤਿਰੰਗਾ ਲਹਿਰਾਇਆ। ਤਿਰੰਗਾ ਲਹਿਰਾਉਣ ਤੋਂ ਬਾਅਦ ਮੋਦੀ ਵਲੋਂ ਸੰਬੋਧਨ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਲਾਲ ਕਿਲ੍ਹੇ ’ਤੇ ਪਹੁੰਚੇ ਤਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਪੀਐੱਮ ਮੋਦੀ ਨੂੰ ਲਾਲ ਕਿਲ੍ਹੇ ’ਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਪੀ.ਐੱਮ ਮੋਦੀ ਨੇ 75ਵੇਂ ਆਜ਼ਾਦੀ ਦਿਹਾੜੇ ’ਤੇ ਰਾਜਘਾਟ ’ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਵੀ ਦਿੱਤੀ।

ਸੰਬੋਧਨ ਕਰਦੇ ਹੋਏ ਮੋਦੀ ਨੇ ਕਿਹਾ ਕਿ ਇਸ ਸਾਲ ਦੇ ਆਜ਼ਾਦੀ ਦਿਹਾੜੇ ਨੂੰ ‘ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ’ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਪੀਐੱਮ ਮੋਦੀ ਨੇ ਭਾਰਤ ਦੀ ਆਜ਼ਾਦੀ ਦੇ 75 ਸਾਲ ਮਨਾਉਣ ਲਈ ਮਾਰਚ 2021 ’ਚ ਗੁਜਰਾਤ ਦੇ ਅਹਿਮਦਾਬਾਦ ’ਚ ਸਾਬਰਮਤੀ ਆਸ਼ਰਮ ਤੋਂ ‘ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ’ ਸ਼ੁਰੂ ਕੀਤਾ ਸੀ। ਭਾਲਾ ਸੁੱਟ ਮੁਕਾਬਲੇ ’ਚ ਭਾਰਤ ਨੂੰ ਪਹਿਲੀ ਵਾਰ ਸੋਨ ਤਗਮਾ ਜਿਤਾਉਣ ਵਾਲੇ ਖਿਡਾਰੀ ਨੀਰਜ ਚੋਪੜਾ ਸਮੇਤ ਟੋਕੀਓ ਓਲੰਪਿਕ ’ਚ ਹਿੱਸਾ ਲੈਣ ਵਾਲੇ 32 ਖਿਡਾਰੀਆਂ ਨੂੰ ਸਮਾਰੋਹ ’ਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ।

rajwinder kaur

This news is Content Editor rajwinder kaur