ਲਖੀਮਪੁਰ ਹਿੰਸਾ ਮਾਮਲੇ ’ਤੇ ਪਿ੍ਰਯੰਕਾ ਦਾ ਟਵੀਟ- ‘UP ਸਰਕਾਰ ਕਿਸਾਨਾਂ ਨੂੰ ਕੁਚਲਣ ਵਾਲਿਆਂ ਨਾਲ ਖੜ੍ਹੀ ਹੈ’

Monday, Nov 08, 2021 - 05:17 PM (IST)

ਲਖੀਮਪੁਰ ਹਿੰਸਾ ਮਾਮਲੇ ’ਤੇ ਪਿ੍ਰਯੰਕਾ ਦਾ ਟਵੀਟ- ‘UP ਸਰਕਾਰ ਕਿਸਾਨਾਂ ਨੂੰ ਕੁਚਲਣ ਵਾਲਿਆਂ ਨਾਲ ਖੜ੍ਹੀ ਹੈ’

ਨਵੀਂ ਦਿੱਲੀ— ਕਾਂਗਰਸ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਉੱਤਰ ਪ੍ਰਦੇਸ਼ ਪੁਲਸ ਦੀ ਜਾਂਚ ’ਤੇ ਸੁਪਰੀਮ ਕੋਰਟ ਵਲੋਂ ਅਸੰਤੋਸ਼ ਜ਼ਾਹਰ ਕੀਤੇ ਜਾਣ ਤੋਂ ਬਾਅਦ ਕਿਹਾ ਕਿ ਅਦਾਲਤ ਦੀ ਟਿੱਪਣੀ ਤੋਂ ਸਾਫ ਹੈ ਕਿ ਨਿਆਂ ਲਈ ਸੁਤੰਤਰ ਜਾਂਚ ਜ਼ਰੂਰੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਲਖੀਮਪੁਰ ਹਿੰਸਾ ਮਾਮਲੇ ਵਿਚ ਸਪੱਸ਼ਟ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਕਿਸਾਨਾਂ ਨੂੰ ਕੁਚਲਣ ਵਾਲਿਆਂ ਨਾਲ ਖੜ੍ਹੀ ਹੈ। ਕਿਸਾਨਾਂ ਨੂੰ ਕੁਚਲਣ ਦੇ ਮੁੱਖ ਦੋਸ਼ੀ ਦੇ ਪਿਤਾ (ਗ੍ਰਹਿ ਰਾਜ ਮੰਤਰੀ) ਨੂੰ ਨਰਿੰਦਰ ਮੋਦੀ ਜੀ ਦੀ ਸੁਰੱਖਿਆ ਪ੍ਰਾਪਤ ਹੈ। ਪਿ੍ਰਯੰਕਾ ਗਾਂਧੀ ਨੇ ਅੱਗੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਸਾਫ਼ ਹੈ ਕਿ ਨਿਆਂ ਲਈ ਸੁਤੰਤਰ ਜਾਂਚ ਹੋਣੀ ਜ਼ਰੂਰੀ ਹੈ। 

ਇਹ ਵੀ ਪੜ੍ਹੋ : ਲਖੀਮਪੁਰ ਹਿੰਸਾ ’ਤੇ ਸੁਪਰੀਮ ਕੋਰਟ ਦਾ UP ਸਰਕਾਰ ਨੂੰ ਸਵਾਲ- ਹਜ਼ਾਰਾਂ ਦੀ ਭੀੜ ’ਚ ਸਿਰਫ਼ 23 ਚਸ਼ਮਦੀਦ ਹੀ ਮਿਲੇ?

PunjabKesari

ਇਹ ਵੀ ਪੜ੍ਹੋ : ਲਖੀਮਪੁਰ ਹਿੰਸਾ ਮਾਮਲੇ ਦੀ ਜਾਂਚ ਤੋਂ ਨਾਖੁਸ਼ ਸੁਪਰੀਮ ਕੋਰਟ, ਦਿੱਤਾ ਇਹ ਸੁਝਾਅ

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਉੱਤਰ ਪ੍ਰਦੇਸ਼ ਪੁਲਸ ਵਲੋਂ ਕੀਤੀ ਜਾ ਰਹੀ ਜਾਂਚ ਹਾਈ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਵਿਚ ਕਰਾਉਣ ਦਾ ਸੋਮਵਾਰ ਨੂੰ ਸੁਝਾਅ ਦਿੱਤਾ ਅਤੇ ਕਿਹਾ ਕਿ ਜਾਂਚ ਉਸ ਦੀ ਉਮੀਦ ਮੁਤਾਬਕ ਨਹੀਂ ਹੋ ਰਹੀ ਹੈ। ਚੀਫ਼ ਜਸਟਿਸ ਐੱਨ. ਵੀ. ਰਮਨਾ, ਜਸਟਿਸ ਸੂਰਈਆਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ਼ ਸਾਲਵੇ ਅਤੇ ਗਰਿਮਾ ਪ੍ਰਸਾਦ ਨੂੰ ਸ਼ੁੱਕਰਵਾਰ ਤੱਕ ਮਾਮਲੇ ’ਤੇ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ। ਦੱਸ ਦੇਈਏ ਕਿ ਲਖੀਮਪੁਰ ’ਚ 3 ਅਕਤੂਬਰ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਭੜਕੀ ਹਿੰਸਾ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ।


author

Tanu

Content Editor

Related News