ਭਾਰਤ-ਅਮਰੀਕਾ ਵਪਾਰ ਸਮਝੌਤੇ ''ਤੇ ਭੜਕੀ ਕਾਂਗਰਸ, ਸੰਸਦ ''ਚ ਚਰਚਾ ਦੀ ਮੰਗ ਚੁੱਕੀ
Tuesday, Feb 03, 2026 - 01:17 PM (IST)
ਨਵੀਂ ਦਿੱਲੀ- ਕਾਂਗਰਸ ਸੰਚਾਰ ਵਿਭਾਗ ਇੰਚਾਰਜ ਜੈਰਾਮ ਰਮੇਸ਼ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਦਬਾਅ 'ਚ ਉਸ ਨਾਲ ਵਪਾਰ ਸਮਝੌਤਾ ਕੀਤਾ ਹੈ, ਜਿਸ ਨਾਲ ਦੇਸ਼ ਦੀ ਸਥਿਤੀ ਕਮਜ਼ੋਰ ਹੋਈ ਹੈ। ਸ਼੍ਰੀ ਰਮੇਸ਼ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਯੂਰਪੀ ਸੰਘ ਨਾਲ ਹੋਏ ਵਪਾਰ ਸਮਝੌਤੇ ਦਾ ਪੂਰਾ ਵੇਰਵਾ ਸੰਸਦ 'ਚ ਰੱਖਿਆ ਜਾਣਾ ਚਾਹੀਦਾ ਅਤੇ ਇਸ 'ਤੇ ਚਰਚਾ ਕਰਵਾਈ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਅਮਰੀਕੀ ਖੇਤੀਬਾੜੀ ਮੰਤਰੀ ਨੇ ਭਾਰਤ ਵਲੋਂ ਖੇਤੀਬਾੜੀ ਆਯਾਤ ਉਦਾਰੀਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਲੱਗਦਾ ਹੈ ਇਹ ਸਮਝੌਤਾ ਅਮਰੀਕਾ ਦੇ ਦਬਾਅ 'ਚ ਕੀਤਾ ਗਿਆ ਹੈ। ਸ਼੍ਰੀ ਰਮੇਸ਼ ਨੇ ਕਿਹਾ ਕਿ ਭਾਰਤ ਦੀ ਕੂਟਨੀਤੀ ਪਿਛਲੇ ਕੁਝ ਸਮੇਂ ਤੋਂ ਕਮਜ਼ੋਰ ਹੋਈ ਹੈ। ਇਸ ਸੰਦਰਭ 'ਚ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਪਾਕਿਸਤਾਨ ਅਤੇ ਉਸ ਦੇ ਫੀਲਡ ਮਾਰਸ਼ਲ ਅਸੀਮ ਮੁਨੀਰ ਨੂੰ ਖੁੱਲ੍ਹ ਕੇ ਸਮਰਥਨ ਕਰਨ ਦਾ ਜ਼ਿਕਰ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
