ਪੂਰੀ ਦੁਨੀਆ ਨਾਲੋਂ 25 ਗੁਣਾ ਸਸਤਾ ਹੈ ਭਾਰਤ ''ਚ ਡਾਟਾ ! 103 ਕਰੋੜ ਤੋਂ ਪਾਰ ਹੋਈ ਇੰਟਰਨੈੱਟ ਯੂਜ਼ਰਸ ਦੀ ਗਿਣਤੀ
Wednesday, Mar 11, 2026 - 01:48 PM (IST)
ਨਵੀਂ ਦਿੱਲੀ- ਸਰਕਾਰ ਨੇ ਬੁੱਧਵਾਰ ਨੂੰ ਲੋਕ ਸਭਾ 'ਚ ਕਿਹਾ ਕਿ ਦੇਸ਼ 'ਚ ਕਿਫਾਇਤੀ ਕੀਮਤਾਂ 'ਤੇ ਲੋਕਾਂ ਨੂੰ ਇੰਟਰਨੈੱਟ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ ਅਤੇ ਮੌਜੂਦਾ ਸਮੇਂ 103 ਕਰੋੜ ਲੋਕਾਂ ਤੱਕ ਇੰਟਰਨੈੱਟ ਦੀ ਕਨੈਕਟੀਵਿਟੀ ਹੈ, ਜਦੋਂ ਕਿ 2014 'ਚ ਇਹ ਸਿਰਫ਼ 25 ਕਰੋੜ ਲੋਕਾਂ ਕੋਲ ਸੀ। ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਲੋਕ ਸਭਾ 'ਚ ਪ੍ਰਸ਼ਨਕਾਲ ਦੌਰਾਨ ਇਕ ਪ੍ਰਸ਼ਨ ਦੇ ਉੱਤਰ 'ਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਪਿਛਲੇ 10 ਸਾਲਾਂ 'ਚ ਸਰਕਾਰ ਨੇ ਡਿਜੀਟਲ ਇੰਡੀਆ ਦੇ ਮਾਧਿਅਮ ਨਾਲ ਡਿਜੀਟਲ ਇਨਕਲੂਜ਼ਨ ਲਈ ਤਿੰਨ ਫਰੰਟ 'ਤੇ ਕੰਮ ਕੀਤਾ ਹੈ। ਸਭ ਤੋਂ ਪਹਿਲਾਂ ਇੰਟਰਨੈੱਟ ਦੀ ਪਹੁੰਚ ਨੂੰ ਸਭ ਤੋਂ ਵਧਾਉਣਾ, ਉਸ ਦੀ ਕੀਮਤ ਨੂੰ ਘੱਟ ਕਰਨਾ ਅਤੇ ਤੀਜਾ ਡਿਜੀਟਲ ਬੁਨਿਆਦੀ ਢਾਂਚਾ ਉਪਲੱਬਧ ਕਰਵਾਉਣਾ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਜਿੱਥੇ 2014 'ਚ ਸਿਰਫ਼ 25 ਕਰੋੜ ਲੋਕ ਇੰਟਰਨੈੱਟ ਦਾ ਇਸਤੇਮਾਲ ਕਰਦੇ ਸਨ, ਉੱਥੇ ਹੀ ਅੱਜ 103 ਕਰੋੜ ਲੋਕਾਂ ਤੱਕ ਇਸ ਦੀ ਪਹੁੰਚ ਹੈ। ਉਨ੍ਹਾਂ ਕਿਹਾ ਕਿ ਅੱਜ ਭਾਰਤ 'ਚ ਇੰਟਰਨੈੱਟ ਸਭ ਤੋਂ ਕਿਫਾਇਤੀ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇੰਟਰਨੈੱਟ ਲਈ ਗਲੋਬਲ ਪੱਧਰ 'ਤੇ ਜੋ ਔਸਤ ਟੈਰਿਫ ਲੱਗਦਾ ਹੈ, ਉਸ ਤੋਂ 25 ਗੁਣਾ ਭਾਰਤ 'ਚ ਘੱਟ ਹੈ। ਸ਼੍ਰੀ ਵੈਸ਼ਨਵ ਨੇ ਕਿਹਾ ਕਿ ਏਆਈ ਸੰਮੇਲਨ ਦੌਰਾਨ ਰੋਬੋਟ ਨੂੰ ਲੈ ਕੇ ਜੋ ਵਿਵਾਦ ਪੈਦਾ ਹੋਇਆ ਉਸ 'ਤੇ ਤੁਰੰਤ ਕਾਰਵਾਈ ਕੀਤੀ ਗਈ ਅਤੇ ਉਸ ਯੂਨੀਵਰਸਿਟੀ ਦੇ ਸਟਾਲ ਨੂੰ ਸੰਮੇਲਨ ਸਥਾਨ ਤੋਂ ਹਟਾ ਦਿੱਤਾ ਗਿਆ। ਕੇਂਦਰੀ ਮੰਤਰੀ ਨੇ ਰੇਲ ਮੰਤਰਾਲਾ ਨਾਲ ਸੰਬੰਧਤ ਇਕ ਪ੍ਰਸ਼ਨ ਦੇ ਜਵਾਬ 'ਚ ਕਿਹਾ ਕਿ ਮੁੰਬਈ 'ਚ ਰੇਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਪ੍ਰਾਜੈਕਟਾਂ 'ਤੇ ਕੰਮ ਕੀਤਾ ਜਾ ਰਿਹਾ ਹੈ। ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਵਚ ਪ੍ਰਾਜੈਕਟ 'ਤੇ ਵੀ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
