ਭਾਰਤ-ਚੀਨ ਸਰਹੱਦੀ ਵਾਰਤਾ ਲਈ ਬੀਜਿੰਗ ਪਹੁੰਚੇ ਅਜੀਤ ਡੋਵਾਲ
Monday, Aug 24, 2026 - 04:31 PM (IST)
ਨਵੀਂ ਦਿੱਲੀ (ਏਜੰਸੀ)- ਭਾਰਤ-ਚੀਨ ਵਿਚਾਲੇ ਤਣਾਅ ਘੱਟ ਕਰਨ ਅਤੇ ਦੋ-ਪੱਖੀ ਸੰਬੰਧਾਂ ਨੂੰ ਸਥਿਰ ਕਰਨ ਦੀਆਂ ਕੋਸ਼ਿਸ਼ਾਂ ਦੇ ਅਧੀਨ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਦੇ ਸੱਦੇ 'ਤੇ 2 ਦਿਨਾਂ ਯਾਤਰਾ 'ਤੇ ਸੋਮਵਾਰ ਨੂੰ ਬੀਜਿੰਗ ਪਹੁੰਚੇ। ਵਿਦੇਸ਼ ਮੰਤਰਾਲਾ ਨੇ ਦੱਸਿਆ ਕਿ ਸਰਹੱਦੀ ਮੁੱਦੇ 'ਤੇ ਯਾਤਰਾ ਦੇ ਵਿਸ਼ੇਸ਼ ਪ੍ਰਤੀਨਿਧੀ ਡੋਵਾਲ ਅਤੇ ਚੀਨ ਦੇ ਵਿਸ਼ੇਸ਼ ਪ੍ਰਤੀਨਿਧੀ ਵਾਂਗ ਮੰਗਲਵਾਰ ਨੂੰ ਵਿਸ਼ੇਸ਼ ਪ੍ਰਤੀਨਿਧੀਆਂ ਦੀ ਗੱਲਬਾਤ ਦੇ 25ਵੇਂ ਦੌਰ ਦੀ ਬੈਠਕ ਕਰਨਗੇ। ਮੰਤਰਾਲਾ ਨੇ ਕਿਹਾ ਕਿ ਆਪਣੀ ਯਾਤਰਾ ਦੌਰਾਨ ਡੋਵਾਲ ਦਾ ਚੀਨ ਦੇ ਉਪ ਰਾਸ਼ਟਰਪਤੀ ਹਾਨ ਝੇਂਗ ਨਾਲ ਵੀ ਮੁਲਾਕਾਤ ਦਾ ਪ੍ਰੋਗਰਾਮ ਹੈ।
ਵਿਦੇਸ਼ ਮੰਤਰਾਲਾ ਦੇ ਇਕ ਬਿਆਨ 'ਚ ਕਿਹਾ ਗਿਆ ਹੈ,''ਚੀਨ ਦੀ ਕਮਿਊਨਿਸਟ ਪਾਰਟੀ ਦੀ ਕੇਂਦਰੀ ਕਮੇਟੀ ਦੇ ਪੋਲਿਤ ਬਿਊਰੋ ਮੈਂਬਰ ਅਤੇ ਵਿਦੇਸ਼ ਮੰਤਰੀ ਵਾਂਗ ਯੀ ਦੇ ਸੱਦੇ 'ਤੇ ਭਾਰਤ-ਚੀਨ ਸਰਹੱਦ ਪ੍ਰਸ਼ਨ 'ਤੇ ਭਾਰਤ ਦੇ ਵਿਸ਼ੇਸ਼ ਪ੍ਰਤੀਨਿਧੀ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅੱਜ ਦੁਪਹਿਰ 2 ਦਿਨਾ ਯਾਤਰਾ 'ਤੇ ਬੀਜਿੰਗ ਪਹੁੰਚੇ।'' ਇਹ ਗੱਲਬਾਤ 2020 'ਚ ਪੂਰਬੀ ਲੱਦਾਖ 'ਚ ਹੋਈ ਹਿੰਸਕ ਝੜਪ ਤੋਂ ਬਾਅਦ ਸੰਬੰਧਾਂ ਨੂੰ ਆਮ ਬਣਾਉਣ ਲਈ ਦੁਨੀਆ ਦੇ 2 ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ਾਂ ਦੀਆਂ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਦਾ ਹਿੱਸਾ ਹੈ। ਉਸ ਘਟਨਾ ਤੋਂ ਬਾਅਦ ਹਿਮਾਲਿਆ ਸਰਹੱਦ 'ਤੇ ਦੋਵਾਂ ਦੇਸ਼ਾਂ ਵਿਚਾਲੇ ਲੰਬਾ ਫ਼ੌਜੀ ਟਕਰਾਅ ਪੈਦਾ ਹੋ ਗਿਆ ਸੀ।
ਅਸਲ ਕੰਟਰੋਲ ਰੇਖਾ (LAC) ਦੇ ਕਈ ਟਕਰਾਅ ਵਾਲੇ ਸਥਾਨਾਂ ਤੋਂ ਦੋਵਾਂ ਧਿਰਾਂ ਦੇ ਫੌਜੀਆਂ ਨੂੰ ਹਟਾਉਣ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧ ਹੌਲੀ-ਹੌਲੀ ਸੁਧਰੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਹਾਲ ਹੀ ਦੇ ਦਿਨਾਂ 'ਚ ਅੰਤਰਰਾਸ਼ਟਰੀ ਕਾਨਫਰੰਸਾਂ ਦੇ ਮੌਕੇ 'ਤੇ ਵੀ ਮਿਲੇ ਹਨ। ਸ਼੍ਰੀ ਡੋਵਾਲ ਅਤੇ ਸ਼੍ਰੀ ਵਾਂਗ ਪਹਿਲਾਂ ਜੂਨ 'ਚ ਨਵੀਂ ਦਿੱਲੀ 'ਚ ਬ੍ਰਿਕਸ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਮੀਟਿੰਗ ਦੇ ਮੌਕੇ 'ਤੇ ਮਿਲੇ ਸਨ। ਭਾਰਤ ਨੇ ਉਸ ਸਮੇਂ ਕਿਹਾ ਸੀ ਕਿ ਗੱਲਬਾਤ "ਰਚਨਾਤਮਕ ਅਤੇ ਅਗਾਂਹਵਧੂ" ਸੀ ਅਤੇ ਦੋਵਾਂ ਧਿਰਾਂ ਨੇ ਦੁਵੱਲੇ ਸਬੰਧਾਂ ਦੇ ਹੌਲੀ-ਹੌਲੀ ਆਮ ਕਰਨ ਵੱਲ ਪ੍ਰਗਤੀ ਦੀ ਸਮੀਖਿਆ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
