ਭਾਰਤ-ਚੀਨ ਵਿਚਾਲੇ ਹੋ ਗਿਆ ਵੱਡਾ ਸਮਝੌਤਾ, ਵਿਦੇਸ਼ ਸਕੱਤਰ ਨੇ ਦਿੱਤੀ ਜਾਣਕਾਰੀ

Monday, Oct 21, 2024 - 04:20 PM (IST)

ਨਵੀਂ ਦਿੱਲੀ (ਭਾਸ਼ਾ)- ਵਿਦੇਸ਼ ਸਕੱਤਰ ਵਿਕਰਮ ਮਿਸਤਰੀ ਨੇ ਸੋਮਵਾਰ ਨੂੰ ਕਿਹਾ ਕਿ ਭਾਰਤੀ ਅਤੇ ਚੀਨੀ ਵਾਰਤਾਕਾਰ ਪੂਰਬੀ ਲੱਦਾਖ 'ਚ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) 'ਤੇ ਗਸ਼ਤ ਲਈ ਇਕ ਸਮਝੌਤੇ 'ਤੇ ਪਹੁੰਚੇ ਹਨ। ਵਿਦੇਸ਼ ਸਕੱਤਰ ਨੇ ਕਿਹਾ ਕਿ ਭਾਰਤੀ ਅਤੇ ਚੀਨੀ ਵਾਰਤਾਕਾਰ ਬਾਕੀ ਮੁੱਦਿਆਂ ਨੂੰ ਸੁਲਝਾਉਣ ਲਈ ਪਿਛਲੇ ਕੁਝ ਹਫ਼ਤਿਆਂ ਤੋਂ ਸੰਪਰਕ 'ਚ ਹਨ।

ਸਮਝਿਆ ਜਾਂਦਾ ਹੈ ਕਿ ਇਹ ਸਮਝੌਤਾ ਦੇਪਸਾਂਗ ਅਤੇ ਡੇਮਚੋਕ ਇਲਾਕਿਆਂ 'ਚ ਗਸ਼ਤ ਨਾਲ ਸੰਬੰਧਤ ਹੈ। ਇਸ ਸਫ਼ਲਤਾ ਦਾ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਿਕਸ ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਰੂਸੀ ਸ਼ਹਿਰ ਕਜਾਨ ਦੀ ਯਾਤਰਾ ਤੋਂ ਇਕ ਦਿਨ ਪਹਿਲੇ ਹੋਇਆ ਹੈ। ਹਾਲਾਂਕਿ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ ਪਰ ਉਮੀਦ ਹੈ ਕਿ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਚਿਨਫਿੰਗ ਬ੍ਰਿਕਸ ਸਿਖਰ ਸੰਮੇਲਨ ਮੌਕੇ ਦੋ-ਪੱਖੀ ਬੈਠਕ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News