ਭਾਰਤ ਨੇ ਜੰਮੂ-ਕਸ਼ਮੀਰ ''ਤੇ ਦਿੱਤੇ ਚੀਨੀ ਵਿਦੇਸ਼ ਮੰਤਰੀ ਦੇ ਬਿਆਨਾਂ ਨੂੰ ਕੀਤਾ ਖਾਰਜ

Thursday, Mar 24, 2022 - 01:35 PM (IST)

ਭਾਰਤ ਨੇ ਜੰਮੂ-ਕਸ਼ਮੀਰ ''ਤੇ ਦਿੱਤੇ ਚੀਨੀ ਵਿਦੇਸ਼ ਮੰਤਰੀ ਦੇ ਬਿਆਨਾਂ ਨੂੰ ਕੀਤਾ ਖਾਰਜ

ਨਵੀਂ ਦਿੱਲੀ - ਭਾਰਤ ਨੇ ਪਾਕਿਸਤਾਨ 'ਚ ਹੋਈ ਇਸਲਾਮਿਕ ਸਹਿਯੋਗ ਸੰਗਠਨ (ਓ.ਆਈ.ਸੀ.) ਦੀ ਬੈਠਕ 'ਚ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਦੇ ਜੰਮੂ-ਕਸ਼ਮੀਰ 'ਤੇ ਦਿੱਤੇ ਬਿਆਨਾਂ ਨੂੰ ਜ਼ਰੂਰੀ ਦੱਸਦੇ ਹੋਏ ਬੁੱਧਵਾਰ ਨੂੰ ਖਾਰਿਜ ਕਰ ਦਿੱਤਾ। ਨਾਲ ਹੀ ਭਾਰਤ ਨੇ ਕਿਹਾ ਕਿ ਕੇਂਦਰ ਸ਼ਾਸਤ ਖੇਤਰ ਨਾਲ ਜੁੜੇ ਮਾਮਲੇ ਪੂਰੀ ਤਰ੍ਹਾਂ ਨਾਲ ਦੇਸ਼ ਦੇ ਅੰਦਰੂਨੀ ਮਾਮਲੇ ਹਨ।

ਪੜ੍ਹੋ ਇਹ ਵੀ ਖ਼ਬਰ -  CM ਭਗਵੰਤ ਮਾਨ ਵੱਲੋਂ ਜਾਰੀ ਨੰਬਰ 'ਤੇ ਗੁਰਦਾਸਪੁਰ ਜ਼ਿਲ੍ਹੇ 'ਚੋਂ ਆਈ ਪਹਿਲੀ ਸ਼ਿਕਾਇਤ

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਚੀਨ ਸਮੇਤ ਹੋਰ ਦੇਸ਼ਾਂ ਨੂੰ ਜੰਮੂ-ਕਸ਼ਮੀਰ 'ਤੇ ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ। ਉਨ੍ਹਾਂ ਨੂੰ ਸਮਝਣਾ ਚਾਹੀਦਾ ਹੈ ਕਿ ਭਾਰਤ ਉਨ੍ਹਾਂ ਦੇ ਅੰਦਰੂਨੀ ਮਾਮਲਿਆਂ 'ਤੇ ਜਨਤਕ ਤੌਰ 'ਤੇ ਵਿਚਾਰ ਪ੍ਰਗਟ ਕਰਨ ਤੋਂ ਗੁਰੇਜ਼ ਕਰਦਾ ਹੈ। ਭਾਰਤ ਦੇ ਇਸ ਬਿਆਨ ਨੂੰ ਚੀਨ ਲਈ ਸਖ਼ਤ ਪ੍ਰਤੀਕਿਰਿਆ ਅਤੇ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੇਅਦਬੀ ਦੀ ਕੋਸ਼ਿਸ਼, ਬੀੜੀ ਪੀ ਰਹੀ ਜਨਾਨੀ ਗ੍ਰਿਫ਼ਤਾਰ (ਵੀਡੀਓ)

ਵਿਦੇਸ਼ ਮੰਤਰਾਲੇ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ, ਜਦੋਂ ਵੈਂਗ ਦੀ ਸੰਭਾਵਿਤ ਭਾਰਤ ਯਾਤਰਾ ਨੂੰ ਲੈ ਕੇ ਭਾਰਤ ਅਤੇ ਚੀਨ ਵਿਚਾਲੇ ਸੰਪਰਕ ਚੱਲ ਰਹੇ ਹਨ। ਹਾਲਾਂਕਿ ਦੋਹਾਂ ਪੱਖਾਂ ਨੇ ਇਸ ਸੰਭਾਵਿਤ ਯਾਤਰਾ ਨੂੰ ਲੈ ਕੇ ਕੋਈ ਸਪੱਸ਼ਟ ਸੰਕੇਤ ਨਹੀਂ ਦਿੱਤੇ ਹਨ, ਜਿਸ ਕਾਰਨ ਇਸ 'ਤੇ ਸ਼ੱਕ ਪੈਦਾ ਹੋ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਰਾਜ ਸਭਾ ਮੈਂਬਰਾਂ ਦੀ ਚੋਣ ਨੂੰ ਲੈ ਕੇ ਭੜਕੇ ਗੁਰਜੀਤ ਔਜਲਾ, ਕੇਜਰੀਵਾਲ ਨੂੰ ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)


author

rajwinder kaur

Content Editor

Related News