ਭਾਰਤ ਨੇ ਪਾਕਿਸਤਾਨ ਤੋਂ ਆਉਣ ਵਾਲੀਆਂ ਡਾਕ ਤੇ ਪਾਰਸਲ ਸੇਵਾਵਾਂ ''ਤੇ ਲਾਈ ਰੋਕ
Saturday, May 03, 2025 - 04:06 PM (IST)

ਨਵੀਂ ਦਿੱਲੀ- ਭਾਰਤ ਨੇ ਅੱਜ ਪਾਕਿਸਤਾਨ ਖਿਲਾਫ਼ ਕਈ ਵੱਡੇ ਫ਼ੈਸਲੇ ਲਏ ਹਨ। ਭਾਰਤ ਸਰਕਾਰ ਨੇ ਇਕ ਮਹੱਤਵਪੂਰਨ ਫ਼ੈਸਲਾ ਲੈਂਦੇ ਹੋਏ ਪਾਕਿਸਤਾਨ ਤੋਂ ਆਉਣ ਵਾਲੀਆਂ ਹਰ ਤਰ੍ਹਾਂ ਦੀਆਂ ਡਾਕ ਅਤੇ ਪਾਰਸਲ ਸੇਵਾਵਾਂ ਦੇ ਆਦਾਨ-ਪ੍ਰਦਾਨ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। ਇਹ ਫ਼ੈਸਲਾ ਹਵਾਈ ਅਤੇ ਜ਼ਮੀਨੀ ਦੋਹਾਂ ਮਾਰਗਾਂ ਲਈ ਲਾਗੂ ਹੋਵੇਗਾ। ਇਸ ਮੁਅੱਤਲੀ ਨਾਲ ਦੋਵਾਂ ਦੇਸ਼ਾਂ ਵਿਚਕਾਰ ਪੱਤਰ ਵਿਹਾਰ, ਵਪਾਰਕ ਡਾਕ ਅਤੇ ਨਿੱਜੀ ਪਾਰਸਲਾਂ ਦਾ ਆਦਾਨ-ਪ੍ਰਦਾਨ ਪੂਰੀ ਤਰ੍ਹਾਂ ਬੰਦ ਹੋ ਜਾਵੇਗਾ। ਸੰਚਾਰ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ- ਭਾਰਤ ਦਾ ਪਾਕਿਸਤਾਨ ਨੂੰ ਇਕ ਹੋਰ ਝਟਕਾ; ਸਮੁੰਦਰੀ ਜਹਾਜ਼ਾਂ ਲਈ ਭਾਰਤੀ ਬੰਦਰਗਾਹਾਂ ਕੀਤੀਆਂ 'ਬੰਦ'
ਕੀ ਹੋਵੇਗਾ ਅਸਰ?
ਭਾਰਤ ਦੇ ਇਸ ਫ਼ੈਸਲੇ ਨਾਲ ਸਭ ਤੋਂ ਜ਼ਿਆਦਾ ਅਸਰ ਉਨ੍ਹਾਂ ਲੋਕਾਂ 'ਤੇ ਪਵੇਗਾ ਜੋ ਦੋਹਾਂ ਦੇਸ਼ਾਂ ਵਿਚਾਲੇ ਪੱਤਰ ਵਿਹਾਰ, ਪਰਿਵਾਰਕ ਅਤੇ ਵਪਾਰਕ ਤੌਰ 'ਤੇ ਨਿਰਭਰ ਹਨ। ਇਸ ਤੋਂ ਇਲਾਵਾ ਇਹ ਕਦਮ ਪਾਕਿਸਤਾਨ ਦੀ ਅਰਥਵਿਵਸਥਾ 'ਤੇ ਵੀ ਅਸਰ ਪਾ ਸਕਦਾ ਹੈ, ਕਿਉਂਕਿ ਭਾਰਤ ਤੋਂ ਆਯਾਤ ਹੋਣ ਵਾਲੇ ਕੁਝ ਸਾਮਾਨਾਂ ਦਾ ਟਰਾਂਸਪੋਰਟ ਡਾਕ ਸੇਵਾਵਾਂ ਜ਼ਰੀਏ ਹੁੰਦਾ ਸੀ। ਦੱਸ ਦੇਈਏ ਕਿ ਭਾਰਤ ਨੇ ਅੱਜ ਪਾਕਿਸਤਾਨ ਖਿਲਾਫ਼ ਵੱਡੇ ਫ਼ੈਸਲੇ ਲਏ ਹਨ, ਜਿਨ੍ਹਾਂ ਵਿਚ ਸਾਰੇ ਪ੍ਰਕਾਰ ਦੇ ਆਯਾਤ 'ਤੇ ਪੂਰਨ ਤੌਰ 'ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਾਕਿਸਤਾਨੀ ਝੰਡੇ ਵਾਲੇ ਸਮੁੰਦਰੀ ਜਹਾਜ਼ਾਂ ਦਾ ਭਾਰਤੀ ਬੰਦਰਗਾਹਾਂ 'ਤੇ ਐਂਟਰੀ ਬੈਨ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਵੱਡਾ ਝਟਕਾ ! ਵਪਾਰ ਪੂਰੀ ਤਰ੍ਹਾਂ ਕੀਤਾ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8