ਭਾਰਤ ਵੱਲੋਂ ਸ਼੍ਰੀਲੰਕਾ ਨੂੰ ਦਿੱਤੀ ਜਾ ਰਹੀ ਮਦਦ 7.5 ਬਿਲੀਅਨ ਅਮਰੀਕੀ ਡਾਲਰ ਤੋਂ ਪਾਰ

Friday, Jul 31, 2026 - 01:20 PM (IST)

ਭਾਰਤ ਵੱਲੋਂ ਸ਼੍ਰੀਲੰਕਾ ਨੂੰ ਦਿੱਤੀ ਜਾ ਰਹੀ ਮਦਦ 7.5 ਬਿਲੀਅਨ ਅਮਰੀਕੀ ਡਾਲਰ ਤੋਂ ਪਾਰ

ਇੰਰਨੈਸ਼ਨਲ ਡੈਸਕ- ਕੋਲੰਬੋ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਹੈ ਕਿ ਭਾਰਤ ਵੱਲੋਂ ਸ਼੍ਰੀਲੰਕਾ ਨੂੰ ਦਿੱਤੀ ਗਈ ਰਾਹਤ ਅਤੇ ਵਿਕਾਸ ਸਹਾਇਤਾ ਦੀ ਕੁੱਲ ਰਕਮ 7.5 ਬਿਲੀਅਨ ਅਮਰੀਕੀ ਡਾਲਰ ਤੋਂ ਵੱਧ ਹੋ ਗਈ ਹੈ। ਕੋਲੰਬੋ ਵਿੱਚ ਆਯੋਜਿਤ ਪਾਲੀ ਭਾਸ਼ਾ ਦੇ ਅਧਿਐਨ 'ਤੇ ਇੱਕ ਵਿਸ਼ੇਸ਼ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ, ਭਾਰਤੀ ਹਾਈ ਕਮਿਸ਼ਨਰ ਸੰਤੋਸ਼ ਝਾਅ ਨੇ ਕਿਹਾ ਕਿ ਇਸ ਰਕਮ ਵਿੱਚੋਂ 850 ਮਿਲੀਅਨ ਅਮਰੀਕੀ ਡਾਲਰ ਤੋਂ ਵੱਧ ਦੀ ਮਦਦ ਸਿੱਧੀ ਗ੍ਰਾਂਟਾਂ ਦੇ ਰੂਪ ਵਿੱਚ ਪ੍ਰਦਾਨ ਕੀਤੀ ਗਈ ਹੈ, ਜੋ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਵਧ ਰਹੇ ਸਹਿਯੋਗ ਨੂੰ ਦਰਸਾਉਂਦੀ ਹੈ।

ਭਾਰਤੀ ਹਾਈ ਕਮਿਸ਼ਨਰ ਮੁਤਾਬਕ, ਭਾਰਤ ਦੁਆਰਾ ਫੰਡ ਕੀਤੇ ਗਏ ਪ੍ਰੋਜੈਕਟ ਹੁਣ ਸ਼੍ਰੀਲੰਕਾ ਦੇ ਸਾਰੇ 25 ਜ਼ਿਲ੍ਹਿਆਂ ਵਿੱਚ ਚੱਲ ਰਹੇ ਹਨ, ਜਿਨ੍ਹਾਂ ਵਿੱਚ ਰਿਹਾਇਸ਼, ਸਿਹਤ ਸੰਭਾਲ ਅਤੇ ਸਿੱਖਿਆ, ਰੇਲਵੇ ਅਤੇ ਸੜਕੀ ਆਵਾਜਾਈ, ਨਵਿਆਉਣਯੋਗ ਊਰਜਾ ਦੇ ਨਾਲ-ਨਾਲ ਬੰਦਰਗਾਹ ਅਤੇ ਉਦਯੋਗਿਕ ਵਿਕਾਸ ਸ਼ਾਮਲ ਹਨ। ਇਹ ਸਹਾਇਤਾ ਪ੍ਰੋਗਰਾਮ ਭਾਰਤ ਦੀ 'ਨੇਬਰਹੁੱਡ ਫਸਟ' ਨੀਤੀ ਅਤੇ 'ਮਹਾਸਾਗਰ' ਵਿਜ਼ਨ ਤਹਿਤ ਲਾਗੂ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਉਦੇਸ਼ ਖੇਤਰੀ ਸੁਰੱਖਿਆ ਆਰਥਿਕ ਸਹਿਯੋਗ ਨੂੰ ਮਜ਼ਬੂਤ ਕਰਨਾ ਹੈ। 


author

cherry

Content Editor

Related News