ਪਹਿਲਗਾਮ ਅੱਤਵਾਦੀ ਹਮਲਾ: ਪਾਕਿ ਖਿਲਾਫ ਭਾਰਤ ਦੀ ਵੱਡੀ ਕਾਰਵਾਈ, ਬੰਦ ਕਰ''ਤੇ ਸਾਰੇ ਰਸਤੇ
Wednesday, Apr 23, 2025 - 09:12 PM (IST)

ਨੈਸ਼ਨਲ ਡੈਸਕ - ਪਹਿਲਗਾਮ ਵਿੱਚ ਹੋਏ ਵੱਡੇ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਸਿਤਾਨ ਖਿਲਾਫ ਕਾਰਵਾਈ ਕਰਦਿਆਂ ਭਾਰਤ ਆਉਣ ਦੇ ਸਾਰੇ ਰਸਤੇ ਬੰਦ ਕਰ ਦਿੱਤੇ ਹਨ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਖਤ ਸ਼ਬਦਾਂ ਵਿੱਚ ਅਜਿਹੇ ਹਮਲਿਆਂ ਦੀ ਨਿੰਦਾ ਕਰਦਾ ਹੈ ਅਤੇ ਅਜਿਹੇ ਹਮਲੇ ਨੂੰ ਕਦੇ ਬਰਦਾਸ਼ ਨਹੀਂ ਕਰਦਾ।
ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਸੀਸੀਐਸ ਮੀਟਿੰਗ ਵਿੱਚ ਕੁਝ ਮਹੱਤਵਪੂਰਨ ਫੈਸਲੇ ਵੀ ਲਏ ਗਏ ਹਨ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਸੀਸੀਐਸ ਫੈਸਲੇ ਵਿੱਚ ਸਿੰਧੂ ਜਲ ਸੰਧੀ ਨੂੰ ਰੋਕ ਦਿੱਤਾ ਗਿਆ ਹੈ। ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਭਾਰਤ ਵਿੱਚ ਪਾਕਿਸਤਾਨੀ ਦੂਤਾਵਾਸ ਬੰਦ ਰਹੇਗਾ। ਪਾਕਿਸਤਾਨੀ ਡਿਪਲੋਮੈਟਾਂ ਨੂੰ ਇੱਕ ਹਫ਼ਤੇ ਦੇ ਅੰਦਰ ਭਾਰਤ ਛੱਡਣ ਲਈ ਕਿਹਾ ਗਿਆ ਹੈ। ਅਟਾਰੀ ਸਰਹੱਦ ਨੂੰ ਬੰਦ ਕਰਨ ਦਾ ਵੀ ਫੈਸਲਾ ਲਿਆ ਗਿਆ ਹੈ।