ਜਾਨਲੇਵਾ ਕੋਰੋਨਾ: ਦੇਸ਼ ''ਚ ਪੀੜਤ ਮਰੀਜ਼ਾਂ ਦੀ ਗਿਣਤੀ 9.06 ਲੱਖ ਤੋਂ ਪਾਰ

07/14/2020 10:57:55 AM

ਨਵੀਂ ਦਿੱਲੀ (ਵਾਰਤਾ)— ਦੇਸ਼ ਵਿਚ ਕੋਰੋਨਾ ਵਾਇਰਸ ਦੀ ਭਿਆਨਕ ਹੁੰਦੀ ਜਾ ਰਹੀ ਸਥਿਤੀ ਦਰਮਿਆਨ ਤੀਜੇ ਦਿਨ ਵੀ 28 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦਾ ਅੰਕੜਾ 9.06 ਲੱਖ ਦੇ ਪਾਰ ਪਹੁੰਚ ਗਿਆ ਹੈ। ਸਿਹਤ ਮੰਤਰਾਲਾ ਵਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 28,498 ਨਵੇਂ ਮਾਮਲੇ ਆਏ ਹਨ, ਜਿਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 9,06,752 ਹੋ ਗਈ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ 28,637 ਅਤੇ ਸੋਮਵਾਰ ਨੂੰ 28,701 ਮਾਮਲੇ ਸਾਹਮਣੇ ਆਏ ਸਨ। ਇਸ ਦੀ ਤੁਲਨਾ 'ਚ ਅੱਜ ਪੀੜਤਾਂ ਦੀ ਗਿਣਤੀ ਵਿਚ ਮਾਮੂਲੀ ਕਮੀ ਦਰਜ ਕੀਤੀ ਗਈ ਹੈ। ਵਾਇਰਸ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦਰਮਿਆਨ ਰਾਹਤ ਦੀ ਗੱਲ ਇਹ ਹੈ ਕਿ ਇਸ ਤੋਂ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। 

ਪਿਛਲੇ 24 ਘੰਟਿਆਂ ਦੌਰਾਨ 17,989 ਰੋਗੀ ਸਿਹਤਯਾਬ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 5,71,460 ਰੋਗ ਮੁਕਤ ਹੋ ਚੁੱਕੇ ਹਨ। ਦੇਸ਼ ਵਿਚ ਅਜੇ ਵੀ ਕੋਰੋਨਾ ਵਾਇਰਸ ਦੇ 3,11,565 ਸਰਗਰਮ ਮਾਮਲੇ ਹਨ। ਪਿਛਲੇ 24 ਘੰਟਿਆਂ ਦੌਰਾਨ 553 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 23,727 ਹੋ ਗਈ ਹੈ। 

ਵਾਇਰਸ ਦੇ ਵੱਧਦੇ ਮਾਮਲਿਆਂ ਦਰਮਿਆਨ ਟੈਸਟਿੰਗ ਦੀ ਰਫ਼ਤਾਰ ਵੀ ਵਧੀ ਹੈ। ਦੇਸ਼ ਭਰ ਵਿਚ ਹੁਣ ਤੱਕ ਕੁੱਲ 1,20,92,503 ਕੋਰੋਨਾ ਨਮੂਨਿਆਂ ਦਾ ਜਾਂਚ ਕੀਤੀ ਜਾ ਚੁੱਕੀ ਹੈ। ਇਕੱਲੇ 13 ਜੁਲਾਈ ਨੂੰ 2,86,247 ਨਮੂਨਿਆਂ ਦੀ ਜਾਂਚ ਕੀਤੀ ਗਈ। 

ਕੋਰੋਨਾ ਮਹਾਮਾਰੀ ਕਾਰਨ ਸਭ ਤੋਂ ਵਧੇਰੇ ਪ੍ਰਭਾਵਿਤ ਮਹਾਰਾਸ਼ਟਰ ਵਿਚ ਪੀੜਤਾਂ ਦਾ ਅੰਕੜਾ 2,60,924 'ਤੇ ਪਹੁੰਚ ਗਿਆ ਹੈ। ਇੱਥੇ ਮ੍ਰਿਤਕਾਂ ਦੀ ਗਿਣਤੀ 10,482 ਹੋ ਗਈ ਹੈ। ਉੱਥੇ ਹੀ 1,44,507 ਲੋਕ ਵਾਇਰਸ ਮੁਕਤ ਹੋਏ ਹਨ। ਦੂਜੇ ਨੰਬਰ 'ਤੇ ਤਾਮਿਲਨਾਡੂ ਹੈ, ਜਿੱਥੇ ਵਾਇਰਸ ਦੇ 1,42,798 ਮਾਮਲੇ ਹਨ ਅਤੇ 2,023 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ 'ਚ 92,567 ਲੋਕਾਂ ਨੂੰ ਇਲਾਜ ਮਗਰੋਂ ਹਸਪਤਾਲਾਂ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਮਹਾਮਾਰੀ ਦੀ ਸਥਿਤੀ ਹੁਣ ਕੁਝ ਕੰਟਰੋਲ ਵਿਚ ਹੈ ਅਤੇ ਇੱਥੇ ਵਾਇਰਸ ਦੇ ਮਾਮਲਿਆਂ ਵਿਚ ਵਾਧੇ ਦੀ ਰਫ਼ਤਾਰ ਥੋੜ੍ਹੀ ਘਟੀ ਹੈ। ਹੁਣ ਤੱਕ 1,13,740 ਲੋਕ ਕੋਰੋਨਾ ਦੀ ਲਪੇਟ ਵਿਚ ਆਏ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ 3,411 ਹੋ ਗਈ ਹੈ। ਇੱਥੇ 91,312 ਮਰੀਜ਼ ਰੋਗ ਮੁਕਤ ਹੋਏ ਹਨ।

Tanu

This news is Content Editor Tanu