ਕੋਰੋਨਾ ਤੋਂ ਸਿਹਤਯਾਬ ਹੋਣ ਵਾਲਿਆਂ ਦੀ ਵਧੀ ਰਫ਼ਤਾਰ, ਮਰੀਜ਼ਾਂ ਦਾ ਅੰਕੜਾ 11.93 ਲੱਖ

07/22/2020 11:04:43 AM

ਨਵੀਂ ਦਿੱਲੀ (ਵਾਰਤਾ)— ਦੇਸ਼ 'ਚ ਜਿੱਥੇ ਇਕ ਪਾਸੇ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਉੱਥੇ ਹੀ ਵੱਡੀ ਗਿਣਤੀ 'ਚ ਲੋਕ ਸਿਹਤਯਾਬ ਵੀ ਹੋ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਰਿਕਾਰਡ 28 ਹਜ਼ਾਰ ਤੋਂ ਵਧੇਰੇ ਲੋਕ ਰੋਗ ਮੁਕਤ ਹੋਏ ਹਨ, ਜਿਸ ਨਾਲ ਸਿਹਤਮੰਦ ਹੋਏ ਲੋਕਾਂ ਦੀ ਗਿਣਤੀ 7.53 ਲੱਖ ਦੇ ਪਾਰ ਪਹੁੰਚ ਗਈ ਹੈ। ਦੇਸ਼ ਵਿਚ ਪਹਿਲੀ ਵਾਰ ਇਕ ਦਿਨ 'ਚ 28,472 ਲੋਕ ਸਿਹਤਯਾਬ ਹੋਏ ਹਨ। ਉੱਥੇ ਹੀ ਇਕ ਦਿਨ 'ਚ ਵਾਇਰਸ ਦੇ 37,724 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ ਕਰੀਬ 11.93 ਲੱਖ ਹੋ ਗਈ ਹੈ। 

PunjabKesari

ਇਹ ਵੀ ਪੜ੍ਹੋ: ਆਕਸਫੋਰਡ ਦੀ 'ਕੋਰੋਨਾ ਵੈਕਸੀਨ' ਅਸਰਦਾਰ, ਭਾਰਤ ਵੀ ਨਿਭਾਏਗਾ ਅਹਿਮ ਰੋਲ

ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ 'ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 37,724 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਪੀੜਤਾਂ ਦੀ ਗਿਣਤੀ 11,92,915 ਹੋ ਗਈ ਹੈ, ਜਦਕਿ ਮ੍ਰਿਤਕਾਂ ਦੀ ਗਿਣਤੀ 648 ਤੋਂ ਵਧ ਕੇ 28,732 ਹੋ ਗਈ ਹੈ। ਇਸ ਸਮੇਂ ਵਿਚ 28,472 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ 7,53,050 ਲੋਕ ਕੋਰੋਨਾ ਤੋਂ ਮੁਕਤੀ ਪਾ ਚੁੱਕੇ ਹਨ। ਦੇਸ਼ ਵਿਚ ਕੋਰੋਨਾ ਵਾਇਰਸ ਦੇ 4,11,133 ਸਰਗਰਮ ਮਾਮਲੇ ਹਨ। 

PunjabKesari

ਇਹ ਵੀ ਪੜ੍ਹੋ: ਦਿੱਲੀ 'ਚ ਕੋਵਿਡ ਨਾਲ ਇਕ ਹੋਰ ਡਾਕਟਰ ਦੀ ਮੌਤ, ਹੁਣ ਤੱਕ 100 ਤੋਂ ਵੱਧ ਕੋਰੋਨਾ ਯੋਧਾ ਹਾਰੇ ਜੰਗ

ਵੱਖ-ਵੱਖ ਸੂਬਿਆਂ 'ਚ ਪਿਛਲੇ 24 ਘੰਟਿਆਂ ਦੌਰਾਨ ਸਥਿਤੀ 'ਤੇ ਝਾਤ ਮਾਰੀ ਜਾਵੇ ਤਾਂ ਸਭ ਤੋਂ ਪ੍ਰਭਾਵਿਤ ਮਹਾਰਾਸ਼ਟਰ ਸੂਬੇ ਵਿਚ ਵਾਇਰਸ ਦੇ 8,336 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 246 ਲੋਕਾਂ ਦੀ ਮੌਤ ਹੋਈ। ਇੱਥੇ ਹੁਣ ਪੀੜਤਾਂ ਦਾ ਅੰਕੜਾ 3,27,031 ਅਤੇ ਮ੍ਰਿਤਕਾਂ ਦੀ ਗਿਣਤੀ 12,276 ਹੈ, ਉੱਥੇ ਹੀ 1,82,217 ਲੋਕ ਵਾਇਰਸ ਮੁਕਤ ਹੋਏ ਹਨ। ਵਾਇਰਸ ਦੇ ਮਾਮਲੇ ਵਿਚ ਦੂਜੇ ਨੰਬਰ 'ਤੇ ਤਾਮਿਲਨਾਡੂ 'ਚ 4,965 ਨਵੇਂ ਮਾਮਲੇ ਸਾਹਣੇ ਆਏ ਅਤੇ 75 ਲੋਕਾਂ ਦੀ ਮੌਤ ਹੋਈ, ਜਿਸ ਨਾਲ ਪੀੜਤਾਂ ਦੀ ਗਿਣਤੀ 1,80,643 ਅਤੇ ਮ੍ਰਿਤਕਾਂ ਦਾ ਅੰਕੜਾ 2,626 ਹੋ ਗਿਆ ਹੈ। ਸੂਬੇ ਵਿਚ 1,26,670 ਲੋਕਾਂ ਨੂੰ ਹਸਪਤਾਲਾਂ 'ਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਦੁਖਦ ਖ਼ਬਰ: ਕੋਰੋਨਾ ਨੇ ਤਬਾਹ ਕੀਤਾ ਪੂਰਾ ਪਰਿਵਾਰ, ਮਾਂ ਦੀ ਅਰਥੀ ਨੂੰ ਮੋਢਾ ਦੇਣ ਵਾਲੇ 5 ਪੁੱਤਾਂ ਦੀ ਮੌਤ


Tanu

Content Editor

Related News