ਭਾਰਤ ''ਚ ਕੋਰੋਨਾ ਦਾ ਕਹਿਰ ਜਾਰੀ, ਇਕ ਦਿਨ ''ਚ ਆਏ 69 ਹਜ਼ਾਰ ਤੋਂ ਵਧੇਰੇ ਕੇਸ

Sunday, Aug 23, 2020 - 10:51 AM (IST)

ਭਾਰਤ ''ਚ ਕੋਰੋਨਾ ਦਾ ਕਹਿਰ ਜਾਰੀ, ਇਕ ਦਿਨ ''ਚ ਆਏ 69 ਹਜ਼ਾਰ ਤੋਂ ਵਧੇਰੇ ਕੇਸ

ਨਵੀਂ ਦਿੱਲੀ— ਭਾਰਤ 'ਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ। ਭਾਰਤ 'ਚ ਕੋਰੋਨਾ ਕੇਸਾਂ ਦੀ ਗਿਣਤੀ ਹੁਣ 30 ਲੱਖ ਦੇ ਪਾਰ ਪਹੁੰਚ ਗਈ ਹੈ। ਇਕ ਦਿਨ ਵਿਚ 70 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ ਪਰ ਰਾਹਤ ਦੀ ਗੱਲ ਇਹ ਹੈ ਕਿ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਦਰ ਲੱਗਭਗ 75 ਫੀਸਦੀ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 69,239 ਨਵੇਂ ਕੇਸਾਂ ਨਾਲ ਪੀੜਤਾਂ ਦਾ ਅੰਕੜਾ 30,44, 941 ਹੋ ਗਿਆ ਹੈ। ਇਸ ਦੌਰਾਨ 57,989 ਮਰੀਜ਼ ਸਿਹਤਯਾਬ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਮੁਕਤੀ ਪਾਉਣ ਵਾਲਿਆਂ ਦੀ ਗਿਣਤੀ 22,80,567 ਹੋ ਗਈ ਹੈ। ਕੋਰੋਨਾ ਪੀੜਤ ਦੇ ਕੇਸਾਂ ਵਿਚ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵਧੇਰੇ ਪ੍ਰਭਾਵਿਤ ਦੇਸ਼ ਹੈ। ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਕੋਰੋਨਾ ਤੋਂ ਦੁਨੀਆ ਵਿਚ ਸਭ ਤੋਂ ਪ੍ਰਭਾਵਿਤ ਦੇਸ਼ ਭਾਰਤ ਹੈ।

PunjabKesari
ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਹੁਣ ਤੱਕ ਦੇ ਅੰਕੜਿਆਂ ਮੁਤਾਬਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 56,706 ਹੋ ਗਈ ਹੈ। ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ 912 ਮਰੀਜ਼ਾਂ ਦੀ ਮੌਤ ਹੋਈ ਹੈ। ਦੇਸ਼ 'ਚ ਸਰਗਰਮ ਕੇਸਾਂ ਦੀ ਗਿਣਤੀ 7,07,668 ਹੋ ਗਈ ਹੈ। ਦੇਸ਼ ਵਿਚ ਸਰਗਰਮ ਕੇਸ 23.43 ਹੈ, ਜਦਕਿ ਮੌਤ ਦੀ ਦਰ 1.87 ਫੀਸਦੀ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਦਰ ਵਧ ਕੇ 74.89 ਫੀਸਦੀ ਤੱਕ ਪਹੁੰਚ ਗਈ ਹੈ। 

PunjabKesari

ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕਿਹਾ ਕਿ ਇਸ ਸਾਲ ਦੇ ਅਖ਼ੀਰ ਤੱਕ ਭਾਰਤ ਕੋਰੋਨਾ ਵੈਕਸੀਨ ਤਿਆਰ ਕਰ ਲਵੇਗਾ। ਸਿਹਤ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਦੁਨੀਆ 'ਚ ਸਭ ਤੋਂ ਚੰਗੀ ਰਿਕਵਰੀ ਦਰ ਭਾਰਤ ਦੀ ਹੈ। ਜੇਕਰ ਗੱਲ ਟੈਸਟਿੰਗ ਦੀ ਕੀਤੀ ਜਾਵੇ ਤਾਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੋਰੋਨਾ ਨਮੂਨਿਆਂ ਦੀ ਜਾਂਚ 'ਚ ਵਾਧਾ ਕੀਤਾ ਗਿਆ ਹੈ। 22 ਅਗਸਤ 2020 ਤੱਕ 3,52,92,220 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ। ਇਸ ਤਰ੍ਹਾਂ ਇਕ ਦਿਨ ਵਿਚ 8,01,147 ਕੋਰੋਨਾ ਨਮੂਨਿਆਂ ਦੀ ਜਾਂਚ ਹੋਈ, ਜੋ ਕਿ 22 ਅਗਸਤ ਨੂੰ ਕੀਤੀ ਗਈ।

ਇਹ ਵੀ ਪੜ੍ਹੋ: ਕੋਵਿਡ-19: ਭਾਰਤ 'ਚ ਕੋਰੋਨਾ ਮਾਮਲੇ 30 ਲੱਖ ਪਾਰ, ਜਾਣੋ ਕਿਹੜੇ ਸੂਬੇ 'ਚ ਕਿੰਨੇ ਮਾਮਲੇ


author

Tanu

Content Editor

Related News