ਕੋਰੋਨਾ ਆਫ਼ਤ: ਭਾਰਤ ''ਚ ਕੋਰੋਨਾ ਵਾਇਰਸ ਦੇ ਕੇਸ 65 ਲੱਖ ਦੇ ਪਾਰ

10/04/2020 11:34:18 AM

ਨਵੀਂ ਦਿੱਲੀ— ਭਾਰਤ 'ਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਮਹਾਮਾਰੀ ਨਾਲ ਮਰਨ ਵਾਲਿਆਂ ਦਾ ਅੰਕੜਾ ਇਕ ਲੱਖ ਦੇ ਪਾਰ ਪਹੁੰਚ ਗਿਆ ਹੈ। ਕੋਰੋਨਾ ਵਾਇਰਸ ਦੇ ਮਾਮਲੇ ਵਿਚ ਭਾਰਤ ਦੁਨੀਆ 'ਚ ਦੂਜੇ ਨੰਬਰ 'ਤੇ ਬਣਿਆ ਹੋਇਆ ਹੈ। ਭਾਰਤ 'ਚ ਇਸ ਸਮੇਂ ਕੋਰੋਨਾ ਮਹਾਮਾਰੀ ਨਾਲ ਪੀੜਤਾਂ ਦੀ ਗਿਣਤੀ 65 ਲੱਖ ਦੇ ਪਾਰ ਪਹੁੰਚ ਗਈ ਹੈ। ਸਿਹਤ ਮੰਤਰਾਲਾ ਵਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਵਾਇਰਸ ਦੀ ਗਿਣਤੀ 65,49,373 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 75,829 ਨਵੇਂ ਕੇਸ ਸਾਹਮਣੇ ਆਏ ਹਨ। ਜਦਕਿ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਦੀ ਵਜ੍ਹਾ ਕਰ ਕੇ 940 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 1,01,782 ਹੋ ਗਿਆ ਹੈ। 

PunjabKesari
ਉੱਥੇ ਹੀ ਅੰਕੜਿਆਂ ਮੁਤਾਬਕ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ 55,09,966 ਹੈ। ਦੇਸ਼ ਵਿਚ ਫ਼ਿਲਹਾਲ 9,37,625 ਕੋਰੋਨਾ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਜੋ ਕਿ ਕੁੱਲ ਕੇਸਾਂ ਦਾ 14.32 ਫੀਸਦੀ ਹੈ। ਕੋਰੋਨਾ ਨਾਲ ਮੌਤ ਦਰ ਹੁਣ ਘੱਟ ਕੇ 1.55 ਫੀਸਦੀ ਰਹਿ ਗਈ ਹੈ। ਦੱਸ ਦੇਈਏ ਕਿ ਦੇਸ਼ ਵਿਚ 7 ਅਗਸਤ ਨੂੰ ਕੋਰੋਨਾ ਵਾਇਰਸ ਦੇ ਕੇਸ 20 ਲੱਖ ਦੇ ਅੰਕੜੇ ਨੂੰ ਪਾਰ ਕਰ ਗਏ ਸਨ। ਇਸ ਤੋਂ ਬਾਅਦ ਇਹ ਅੰਕੜਾ 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਪਾਰ ਹੋ ਗਿਆ। ਉੱਥੇ ਹੀ 16 ਸਤੰਬਰ ਨੂੰ 50 ਲੱਖ ਅਤੇ 28 ਸਤੰਬਰ ਨੂੰ 60 ਲੱਖ ਦੇ ਪਾਰ ਹੋ ਗਿਆ। 

PunjabKesari
ਟੈਸਟਿੰਗ ਦੀ ਗੱਲ ਕੀਤੀ ਜਾਵੇ ਤਾਂ ਭਾਰਤੀ ਆਯੁਵਿਗਿਆਨ ਖੋਜ ਪਰੀਸ਼ਦ (ਆਈ. ਸੀ. ਐੱਮ. ਆਰ.) ਮੁਤਾਬਕ 3 ਅਕਤੂਬਰ ਤੱਕ 7,89,92,534 ਨਮੂਨਿਆਂ ਦੀ ਜਾਂਚ ਹੋਈ ਹੈ, ਜਦਕਿ ਸ਼ਨੀਵਾਰ ਨੂੰ 11,42,131 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।


Tanu

Content Editor

Related News