ਤਰੱਕੀ ਦੇ ਰਾਹ 'ਤੇ ਭਾਰਤ ਦਾ ਉੱਤਰ-ਪੂਰਬੀ ਖੇਤਰ

Saturday, Dec 07, 2024 - 03:53 PM (IST)

ਨਵੀਂ ਦਿੱਲੀ (ਏਜੰਸੀ)- ਭਾਰਤ ਦਾ ਉੱਤਰ ਪੂਰਬੀ ਖੇਤਰ ਤਰੱਕੀ ਦੇ ਰਾਹ 'ਤੇ ਹੈ। ਪਿਛਲੇ 10 ਸਾਲਾਂ ਵਿੱਚ ਉੱਤਰ-ਪੂਰਬ ਵਿੱਚ ਬਜਟ ਅਲਾਟਮੈਂਟ ਖਰਚੇ ਵਿੱਚ ਵਾਧਾ ਹੋਇਆ ਹੈ, ਜੋ 2014 ਵਿੱਚ 36,108 ਕਰੋੜ ਰੁਪਏ ਤੋਂ ਵਧ ਕੇ ਵਿੱਤੀ ਸਾਲ 2023-24 ਵਿੱਚ 94,680 ਕਰੋੜ ਰੁਪਏ ਹੋ ਗਿਆ ਹੈ। ਇਹ ਵਿੱਤੀ ਵਾਧਾ ਇਸ ਖੇਤਰ ਵਿੱਚ ਵਿਕਾਸ ਨਾਲ ਜੁੜੇ ਪਾੜੇ ਨੂੰ ਘੱਟ ਕਰਨ ਦੀ ਸਰਕਾਰ ਦੀ ਵਚਨਬੱਧਤਾ ਨੂੰ ਰੇਖਾਂਕਿਤ ਕਰਦਾ ਹੈ। ਕੇਂਦਰੀ ਬੰਦਰਗਾਹ, ਜਹਾਜ਼ਰਾਨੀ ਅਤੇ ਜਲ ਮਾਰਗ ਮੰਤਰੀ ਸਰਬਾਨੰਦ ਸੋਨੋਵਾਲ ਨੇ 2014 ਤੋਂ ਬਾਅਦ ਉੱਤਰ-ਪੂਰਬੀ ਖੇਤਰ ਦੀ ਤਰੱਕੀ ਨੂੰ ਉਜਾਗਰ ਕਰਦੇ ਹੋਏ ਹਾਲ ਹੀ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ ਗਈ। ਕੇਂਦਰੀ ਮੰਤਰੀ ਨੇ ਉੱਤਰ-ਪੂਰਬੀ ਖੇਤਰ ਵਿੱਚ ਬੁਨਿਆਦੀ ਢਾਂਚੇ, ਸਿੱਖਿਆ, ਆਵਾਜਾਈ ਅਤੇ ਜੈਵਿਕ ਖੇਤੀ ਵਿੱਚ ਤਰੱਕੀ 'ਤੇ ਜ਼ੋਰ ਦਿੱਤਾ। ਕੇਂਦਰੀ ਮੰਤਰੀ ਨੇ ਨੈਸ਼ਨਲ ਹਾਈਵੇਜ਼ (ਐੱਨ.ਐੱਚ.) ਦੀ ਗਿਣਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਰਾਜਮਾਰਗ (ਐੱਨ.ਐੱਚ.) ਦੀ ਗਿਣਤੀ 2014 ਵਿੱਚ 80 ਤੋਂ ਵੱਧ ਕੇ 2023 ਵਿੱਚ 103 ਹੋ ਗਈ ਹੈ। ਇਸ ਤੋਂ ਇਲਾਵਾ, ਬਿਹਤਰ ਕਨੈਕਟੀਵਿਟੀ ਲਈ ਚੱਲ ਰਹੇ ਸੜਕੀ ਪ੍ਰੋਜੈਕਟ 4,016 ਕਿਲੋਮੀਟਰ ਤੱਕ ਫੈਲੇ ਹੋਏ ਹਨ। ਉਨ੍ਹਾਂ ਕਿਹਾ ਕਿ ਇੱਕ ਦਹਾਕੇ ਦੀ ਮਿਆਦ ਵਿੱਚ ਨੈਸ਼ਨਲ ਹਾਈਵੇਜ਼ ਦੇ ਵਿਸਥਾਰ ਨੂੰ ਲੈ ਕੇ 28 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਦੋਸਤ ਹੋਵੇ ਤਾਂ ਅਜਿਹਾ; ਟਰੰਪ ਨੂੰ ਰਾਸ਼ਟਰਪਤੀ ਚੋਣ ਜਿਤਾਉਣ ਲਈ ਐਲੋਨ ਮਸਕ ਨੇ ਖਰਚ ਕੀਤੇ 2200 ਕਰੋੜ ਰੁਪਏ

ਕੇਂਦਰੀ ਮੰਤਰੀ ਨੇ ਦੱਸਿਆ ਕਿ ਇਸ ਖੇਤਰ ਵਿੱਚ ਹਰ ਸਾਲ 193 ਕਿਲੋਮੀਟਰ ਤੋਂ ਵੱਧ ਰੇਲਵੇ ਲਾਈਨਾਂ ਵਿਛਾਈਆਂ ਗਈਆਂ ਹਨ। ਇਸ ਤੋਂ ਇਲਾਵਾ ਬਰਾਡ-ਗੇਜ ਲਾਈਨਾਂ ਦਾ 100 ਫ਼ੀਸਦੀ ਬਿਜਲੀਕਰਨ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉੱਤਰ ਪੂਰਬ ਲਈ ਰੇਲਵੇ ਬਜਟ ਵਿਚ 370 ਫ਼ੀਸਦੀ ਦਾ ਵਾਧਾ ਹੋਇਆ ਹੈ। ਹਵਾਬਾਜ਼ੀ ਖੇਤਰ ਦੇ ਸਬੰਧ ਵਿੱਚ ਕੇਂਦਰੀ ਮੰਤਰੀ ਨੇ ਦੱਸਿਆ ਕਿ ਹੁਣ ਉੱਤਰ-ਪੂਰਬ ਵਿੱਚ 17 ਹਵਾਈ ਅੱਡੇ ਕੰਮ ਕਰ ਰਹੇ ਹਨ, ਜੋ ਕਿ ਇੱਕ ਦਹਾਕੇ ਵਿੱਚ ਹੋਏ ਭਾਰੀ ਵਾਧੇ ਨੂੰ ਦਰਸਾਉਂਦੇ ਹਨ। ਇਸ ਦੇ ਨਾਲ ਹੀ ਹਫਤਾਵਾਰੀ ਉਡਾਣਾਂ ਵਿੱਚ 113 ਫ਼ੀਸਦੀ ਦੇ ਵਾਧੇ ਨਾਲ ਬਿਹਤਰ ਸੰਪਰਕ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਸੈਰ-ਸਪਾਟੇ ਦੇ ਨਾਲ-ਨਾਲ ਵਪਾਰ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉੱਤਰ-ਪੂਰਬੀ ਖੇਤਰ ਵਿੱਚ ਸਿੱਖਿਆ ਅਤੇ ਜੈਵਿਕ ਖੇਤੀ ਬਾਰੇ ਕੇਂਦਰੀ ਮੰਤਰੀ ਨੇ ਕਿਹਾ ਕਿ ਸਿੱਖਿਆ ਅਤੇ ਖੇਤੀਬਾੜੀ ਨਾਲ ਸਬੰਧਤ ਕਈ ਪਹਿਲਕਦਮੀਆਂ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਰਹੀਆਂ ਹਨ। ਉੱਤਰ-ਪੂਰਬ ਵਿੱਚ ਯੂਨੀਵਰਸਿਟੀਆਂ ਦੀ ਗਿਣਤੀ ਵਿੱਚ 39 ਫ਼ੀਸਦੀ ਦਾ ਵਾਧਾ ਹੋਇਆ ਹੈ। ਉਥੇ ਹੀ 1.55 ਲੱਖ ਹੈਕਟੇਅਰ ਤੋਂ ਵੱਧ ਜ਼ਮੀਨ ਦੀ ਵਰਤੋਂ , ਜੈਵਿਕ ਖੇਤੀ ਲਈ ਕੀਤੀ ਗਈ ਹੈ, ਜਿਸ ਨੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕੀਤਾ ਹੈ।

ਇਹ ਵੀ ਪੜ੍ਹੋ: ਲਗਾਤਾਰ 13 ਘੰਟੇ ਪੀਤੀ ਸ਼ਰਾਬ, ਫਰਾਂਸ 'ਚ ਭਾਰਤੀ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News