ਜਾਨਲੇਵਾ ਕੋਰੋਨਾ ਵਾਇਰਸ : ਦੇਸ਼ ''ਚ ਮਰੀਜ਼ਾਂ ਦੀ ਗਿਣਤੀ ਵਧੀ, 109 ਮੌਤਾਂ

04/06/2020 10:46:26 AM

ਨਵੀਂ ਦਿੱਲੀ— ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ 'ਚ ਵੀ ਲਗਾਤਾਰ ਜਾਰੀ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 12 ਘੰਟਿਆਂ 'ਚ ਵਾਇਰਸ ਦੇ 490 ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਭਾਰਤ 'ਚ ਕੋਰੋਨਾ ਪੀੜਤਾਂ ਦੇ ਮਾਮਲੇ ਵੱਧ ਕੇ 4000 ਦੇ ਅੰਕੜੇ ਨੂੰ ਪਾਰ ਕਰ ਗਏ ਹਨ। ਸਿਹਤ ਮੰਤਰਾਲਾ ਮੁਤਾਬਕ ਦੇਸ਼ ਭਰ 'ਚ ਕੋਰੋਨਾ ਪੀੜਤ ਮਾਮਲਿਆਂ ਦੀ ਗਿਣਤੀ 4067 ਹੋ ਗਈ ਹੈ, ਜਦਕਿ 109 ਲੋਕਾਂ ਦੀ ਹੁਣ ਤਕ ਮੌਤ ਹੋ ਚੁੱਕੀ ਹੈ। ਉੱਥੇ ਹੀ ਦੇਸ਼ 'ਚ ਇਸ ਵਾਇਰਸ ਤੋਂ 292 ਲੋਕ ਠੀਕ ਵੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲਾਂ 'ਚੋਂ ਛੁੱਟੀ ਵੀ ਦੇ ਦਿੱਤੀ ਗਈ ਹੈ। ਪੂਰੇ ਦੇਸ਼ ਵਿਚ ਕੋਰੋਨਾ ਦੇ ਅਜੇ 3666 ਮਾਮਲੇ ਸਰਗਰਮ ਹਨ ਅਤੇ ਇਨ੍ਹਾਂ ਲੋਕਾਂ ਦਾ ਇਲਾਜ ਚੱਲ ਰਿਹਾ ਹੈ। 

PunjabKesari

ਭਾਰਤ ਸਰਕਾਰ ਵਲੋਂ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਵਾਇਰਸ ਫੈਲਣ ਤੋਂ ਰੋਕਣ ਲਈ ਕਦਮ ਚੁੱਕੇ ਗਏ ਹਨ। ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਸਭ ਤੋਂ ਜ਼ਿਆਦਾ 503 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 320 ਮਰੀਜ਼ਾਂ ਦਾ ਨਿਜ਼ਾਮੂਦੀਨ ਦੇ ਤਬਲੀਗੀ ਜਮਾਤ ਦੇ ਮਰਕਜ਼ ਨਾਲ ਸਬੰਧ ਹਨ, ਜਿਸ ਦਾ ਮੁਖੀਆ ਮੌਲਾਨਾ ਸਾਦ ਫਰਾਰ ਹੈ। ਮਹਾਰਾਸ਼ਟਰ ਵੀ ਕੋਰੋਨਾ ਬੀਮਾਰੀ ਦੀ ਲਪੇਟ 'ਚ ਹੈ, ਜਿੱਥੇ ਮੌਤਾਂ ਦਾ ਅੰਕੜਾ 45 ਹੋ ਗਿਆ ਹੈ। ਇੱਥੇ ਹੁਣ ਤਕ 690 ਲੋਕ ਕੋਰੋਨਾ ਬੀਮਾਰੀ ਦੀ ਲਪੇਟ 'ਚ ਹਨ। ਸਿਹਤ ਮੰਤਰਾਲਾ ਮੁਤਾਬਕ ਜੇਕਰ ਦਿੱਲੀ ਦੇ  ਨਿਜ਼ਾਮੂਦੀਨ ਮਰਕਜ਼ 'ਚ ਆਯੋਜਿਤ ਤਬਲੀਗੀ ਜਮਾਤ ਦੇ ਮਾਮਲਿਆਂ ਦੀ ਤੁਲਨਾ ਕੀਤੀ ਜਾਵੇ ਤਾਂ ਇਕ ਗੱਲ ਸਾਹਮਣੇ ਆਉਂਦੀ ਹੈ ਕਿ ਦੇਸ਼ 'ਚ ਕੋਰੋਨਾ ਦੇ ਮਾਮਲੇ ਇਸ ਵਜ੍ਹਾ ਨਾਲ ਹੀ ਵਧੇ ਹਨ। ਜੇਕਰ ਇਹ ਘਟਨਾ ਨਾ ਹੁੰਦੀ ਤਾਂ ਭਾਰਤ 'ਚ ਕੋਰੋਨਾ ਕੁਝ ਹੱਦ ਤਕ ਕੰਟਰੋਲ ਹੁੰਦਾ। ਮੰਤਰਾਲੇ ਮੁਤਾਬਕ ਦੇਸ਼ 'ਚ ਕੋਰੋਨਾ ਪੀੜਤਾਂ 'ਚੋਂ 1023 ਮਾਮਲੇ ਤਬਲੀਗੀ ਜਮਾਤ 'ਚ ਸ਼ਾਮਲ ਲੋਕਾਂ ਨਾਲ ਜੁੜੇ ਹਨ।


Tanu

Content Editor

Related News