ਗਲੋਬਲ ਹੰਗਰ ਰਿਪੋਰਟ ’ਤੇ ਭਾਰਤ ਦੀ ਤਿੱਖੀ ਪ੍ਰਤੀਕਿਰਿਆ, ਕਿਹਾ-ਇੰਡੈਕਸ ਭੁੱਖਮਰੀ ਦਾ ਗ਼ਲਤ ਪੈਮਾਨਾ

10/16/2022 5:12:53 AM

ਨਵੀਂ ਦਿੱਲੀ : ਭਾਰਤ ਸਰਕਾਰ ਨੇ ਗਲੋਬਲ ਹੰਗਰ ਰਿਪੋਰਟ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਨੇ ਕਿਹਾ ਕਿ ਇਹ ਸੂਚਕ ਅੰਕ ਭੁੱਖਮਰੀ ਦਾ ਇਕ ਗ਼ਲਤ ਪੈਮਾਨਾ ਹੈ ਅਤੇ ਇਸ ’ਚ ਕਈ ਗੰਭੀਰ ਮੈਥਡੋਲੌਜੀਕਲ ਕਮੀਆਂ ਹਨ। ਮੰਤਰਾਲਾ ਨੇ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਗ਼ਲਤ ਜਾਣਕਾਰੀ ਫੈਲਾਉਣਾ ਹਰ ਸਾਲ ਜਾਰੀ ਕੀਤੇ ਜਾਂਦੇ ‘ਗਲੋਬਲ ਹੰਗਰ ਇੰਡੈਕਸ’ ਦਾ ਖ਼ਾਸ ਉਦੇਸ਼ ਹੈ।

ਇਹ ਖ਼ਬਰ ਵੀ ਪੜ੍ਹੋ : ਵੇਰਕਾ ਤੇ ਅਮੂਲ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ

ਮੰਤਰਾਲਾ ਨੇ ਕਿਹਾ ਕਿ ਇਹ ਰਿਪੋਰਟ ਨਾ ਸਿਰਫ਼ ਜ਼ਮੀਨੀ ਹਕੀਕਤ ਤੋਂ ਵੱਖ ਹੈ, ਸਗੋਂ ਖ਼ਾਸ ਕਰ ਕੇ ਕੋਵਿਡ ਮਹਾਮਾਰੀ ਦੌਰਾਨ ਦੇਸ਼ ਦੀ ਆਬਾਦੀ ਲਈ ਭੋਜਨ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਨੂੰ ਵੀ ਇਸ ’ਚ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਗਿਆ ਹੈ। ਇਕ-ਪੱਖੀ ਦ੍ਰਿਸ਼ਟੀਕੋਣ ਅਪਣਾਉਂਦੇ ਹੋਏ ਇਸ ਰਿਪੋਰਟ ’ਚ ਕੁਪੋਸ਼ਿਤ ਆਬਾਦੀ ਦੇ ਅਨੁਪਾਤ (ਪੀ. ਓ. ਯੂ.) ਦੇ ਅੰਦਾਜ਼ੇ ਦੇ ਆਧਾਰ ’ਤੇ ਭਾਰਤ ਦੀ ਰੈਂਕਿੰਗ ਘੱਟ ਕਰ ਕੇ 16.3 ਪ੍ਰਤੀਸ਼ਤ ’ਤੇ ਲਿਆ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਇਹ ਖ਼ਬਰ ਵੀ ਪੜ੍ਹੋ : ਪਰਾਲੀ ਨੂੰ ਲਾਈ ਅੱਗ ’ਚੋਂ ਨਿਕਲੇ ਧੂੰਏਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਦੀ ਗਈ ਜਾਨ

ਮੰਤਰਾਲਾ ਦਾ ਕਹਿਣਾ ਹੈ ਕਿ ਸਰਵੇਖਣ ’ਚ ਜਿਸ ਤਰ੍ਹਾਂ ਦੇ ਸਵਾਲ ਪੁੱਛੇ ਗਏ, ਉਨ੍ਹਾਂ ਤੋਂ ਸਪੱਸ਼ਟ ਤੌਰ ਹੈ ਕਿ ਸਰਕਾਰ ਵੱਲੋਂ ਪੋਸ਼ਣ ਸੰਬੰਧੀ ਸਹਾਇਤਾ ਪ੍ਰਦਾਨ ਕਰਨ ਅਤੇ ਭੋਜਨ ਸੁਰੱਖਿਆ ਦੇ ਭਰੋਸੇ ਬਾਰੇ ਸੰਬੰਧਿਤ ਜਾਣਕਾਰੀ ਦੇ ਆਧਾਰ ’ਤੇ ਤੱਥਾਂ ਦੀ ਪੜਤਾਲ ਨਹੀਂ ਕੀਤੀ ਗਈ ਹੈ।


Manoj

Content Editor

Related News