ਦੇਸ਼ ''ਚ ਤੇਜ਼ੀ ਨਾਲ ਫੈਲ ਰਿਹਾ ਹੈ ''ਕੋਰੋਨਾ'', ਪੀੜਤ ਮਰੀਜ਼ਾਂ ਦੀ ਗਿਣਤੀ 27 ਹਜ਼ਾਰ ਤੋਂ ਪਾਰ

04/27/2020 9:49:51 AM

ਨਵੀਂ ਦਿੱਲੀ— ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ 'ਚ ਵੀ ਵੱਧਦਾ ਜਾ ਰਿਹਾ ਹੈ। ਦੇਸ਼ 'ਚ ਇਸ ਖਤਰਨਾਕ ਵਾਇਰਸ ਕਾਰਨ ਹੁਣ ਤੱਕ ਕੁੱਲ 27,892 ਕੇਸ ਆ ਚੁੱਕੇ ਹਨ। ਇਸ ਮਹਾਮਾਰੀ ਨਾਲ 872 ਲੋਕਾਂ ਦੀ ਜਾਨ ਜਾ ਚੁੱਕੀ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ 1,396 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 48 ਲੋਕਾਂ ਦੀ ਮੌਤ ਹੋਈ ਹੈ। ਮੰਤਰਾਲਾ ਮੁਤਾਬਕ 6,185 ਲੋਕ ਇਸ ਵਾਇਰਸ ਤੋਂ ਠੀਕ ਵੀ ਹੋਏ ਹਨ ਅਤੇ ਅਜੇ ਵੀ 20,835 ਕੇਸ ਸਰਗਰਮ ਹਨ।

ਦੱਸ ਦੇਈਏ ਕਿ ਦੇਸ਼ ਦੇ 32 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਇਹ ਜਾਨਲੇਵਾ ਵਾਇਰਸ ਫੈਲ ਚੁੱਕਾ ਹੈ। ਕੋਰੋਨਾ ਤੋਂ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ ਹੈ। ਇੱਥੇ ਹੁਣ ਤਕ 8,068 ਕੇਸ ਸਾਹਮਣੇ ਆ ਚੁੱਕੇ ਹਨ, ਜਿਸ 'ਚੋਂ 342 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਿੱਲੀ ਨੂੰ ਪਿੱਛੇ ਛੱਡਦੇ ਹੋਏ ਗੁਜਰਾਤ ਦੂਜੇ ਨੰਬਰ 'ਤੇ ਆ ਗਿਆ ਹੈ। ਇੱਥੇ ਹੁਣ ਤੱਕ 3,301 ਕੇਸ ਸਾਹਮਣੇ ਆ ਚੁੱਕੇ ਹਨ, ਜਦਕਿ 151 ਲੋਕਾਂ ਦੀ ਮੌਤ ਹੋ ਚੁੱਕੀ ਹੈ। ਤੀਜੇ ਨੰਬਰ 'ਤੇ ਦਿੱਲੀ ਹੈ, ਇੱਥੇ ਹੁਣ ਤੱਕ 2,918 ਕੇਸ ਆਏ ਹਨ, ਜਿਸ 'ਚੋਂ 54 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਰਾਜਸਥਾਨ ਅਤੇ ਫਿਰ ਮੱਧ ਪ੍ਰਦੇਸ਼ ਦਾ ਨੰਬਰ ਆਉਂਦਾ ਹੈ, ਜਿੱਥੇ ਕੋਰੋਨਾ ਕੇਸਾਂ ਦੀ ਗਿਣਤੀ 2000 ਦੇ ਕਰੀਬ ਹੈ। ਇਸ ਤੋਂ ਇਲਾਵਾ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ 523, ਹਿਮਾਚਲ 'ਚ 40 ਕੇਸ ਸਾਹਮਣੇ ਆ ਚੁੱਕੇ ਹਨ।

Tanu

This news is Content Editor Tanu