ਭਾਰਤ ਦੌਰੇ ’ਤੇ ਆਏ ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਅਤੇ ਜੈਸ਼ੰਕਰ ਨੇ ਕੀਤੀ ਗੱਲਬਾਤ

09/20/2021 11:14:30 AM

ਨਵੀਂ ਦਿੱਲੀ (ਭਾਸ਼ਾ) - ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਐਤਵਾਰ ਨੂੰ ਸਾਊਦੀ ਅਰਬ ਦੇ ਆਪਣੇ ਹਮਅਹੁਦਾ ਫੈਸਲ ਬਿਨ ਫਰਹਾਨ ਅਲ ਸਾਊਦ ਨਾਲ ਅਫਗਾਨਿਸਤਾਨ ਦੇ ਘਟਨਾਚੱਕਰ ਸਮੇਤ ਕਈ ਦੋ-ਪੱਖੀ ਅਤੇ ਖੇਤਰੀ ਮੁੱਦਿਆਂ ’ਤੇ ਵਿਸਥਾਰ ਨਾਲ ਗੱਲਬਾਤ ਕੀਤੀ।

ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ

ਜੈਸ਼ੰਕਰ ਨੇ ਟਵੀਟ ਕਰਦੇ ਹੋਏ ਕਿਹਾ ਕਿ ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਫੈਸਲ ਬਿਨ ਫਰਹਾਨ ਭਾਰਤ ਦੇ ਆਪਣੇ ਪਹਿਲੇ ਦੌਰੇ ’ਤੇ ਆਏ। ਉਨ੍ਹਾਂ ਦਾ ਸਵਾਗਤ ਕਰਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ। ਉਨ੍ਹਾਂ ਨੇ ਕਿਹਾ ਕਿ ਫਰਹਾਨ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਉਹ ਇਸ ਯਾਤਰਾ ’ਤੇ ਅਜਿਹੇ ਵੇਲੇ ਆਏ ਜਦੋਂ ਭਾਰਤ ਪਾਕਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਦੇ ਘਟਨਾਚੱਕਰਾਂ ਨੂੰ ਲੈ ਕੇ ਸਾਰੇ ਤਾਕਤਵਰ ਦੇਸ਼ਾਂ ਦੇ ਸੰਪਰਕ ’ਚ ਹੈ।

rajwinder kaur

This news is Content Editor rajwinder kaur