ਭਾਰਤ, ਬ੍ਰਿਟੇਨ ਅਕਤੂਬਰ ''ਚ ਕਰ ਸਕਦੇ ਹਨ ਪ੍ਰਸਤਾਵਿਤ ਵਪਾਰ ਸਮਝੌਤੇ ''ਤੇ ਅਗਲੇ ਦੌਰ ਦੀ ਗੱਲਬਾਤ

Tuesday, Sep 17, 2024 - 10:30 PM (IST)

ਨਵੀਂ ਦਿੱਲੀ : ਭਾਰਤ ਅਤੇ ਬਰਤਾਨੀਆ ਦਰਮਿਆਨ ਪ੍ਰਸਤਾਵਿਤ ਮੁਕਤ ਵਪਾਰ (ਐੱਫਟੀਏ) ਸਮਝੌਤੇ ਲਈ ਅਗਲੇ ਦੌਰ ਦੀ ਗੱਲਬਾਤ ਅਕਤੂਬਰ ਵਿਚ ਹੋਣ ਦੀ ਸੰਭਾਵਨਾ ਹੈ। ਇਸ ਗੱਲਬਾਤ ਦਾ ਮਕਸਦ ਲੰਬਿਤ ਮੁੱਦਿਆਂ ਨੂੰ ਸੁਲਝਾਉਣਾ ਅਤੇ ਗੱਲਬਾਤ ਨੂੰ ਅੰਤਿਮ ਰੂਪ ਦੇਣਾ ਹੈ। ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। 

ਵਣਜ ਸਕੱਤਰ ਸੁਨੀਲ ਬਰਥਵਾਲ ਨੇ ਕਿਹਾ ਕਿ ਬ੍ਰਿਟੇਨ ਦੇ ਅਧਿਕਾਰੀ ਆਪਣੇ ਨਵੇਂ ਮੰਤਰੀਆਂ ਨੂੰ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ (ਐੱਫਟੀਏ) ਬਾਰੇ ਜਾਣਕਾਰੀ ਦੇ ਰਹੇ ਹਨ। ਦੋਵੇਂ ਧਿਰਾਂ ਪਹਿਲਾਂ ਹੀ ਸਕੱਤਰ ਅਤੇ ਮੰਤਰੀ ਪੱਧਰ 'ਤੇ ਗੱਲਬਾਤ ਦੀ ਪ੍ਰਗਤੀ ਦਾ ਜਾਇਜ਼ਾ ਲੈ ਚੁੱਕੀਆਂ ਹਨ। ਬਰਥਵਾਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬ੍ਰਿਟੇਨ 'ਚ ਸੂਚਨਾ ਦੇਣ ਦਾ ਕੰਮ ਚੱਲ ਰਿਹਾ ਹੈ, ਉਹ ਆਪਣੇ ਨਵੇਂ ਮੰਤਰੀਆਂ ਨੂੰ ਜਾਣਕਾਰੀ ਦੇ ਰਹੇ ਹਨ ਅਤੇ ਉਸ ਦੇ ਆਧਾਰ 'ਤੇ ਗੱਲਬਾਤ ਸ਼ੁਰੂ ਹੋਵੇਗੀ। ਅਸੀਂ ਉਮੀਦ ਕਰਦੇ ਹਾਂ ਕਿ ਅਕਤੂਬਰ ਵਿੱਚ ਗੱਲਬਾਤ ਮੁੜ ਸ਼ੁਰੂ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਸਾਰੇ ਐੱਫਟੀਏ 'ਤੇ ਤਰੱਕੀ ਕਰ ਰਿਹਾ ਹੈ, ਪਰ ਕੁਝ ਅਜਿਹੀਆਂ ਚੀਜ਼ਾਂ ਹਨ ਜੋ ਕਿਸੇ ਦੇ ਕੰਟਰੋਲ ਵਿੱਚ ਨਹੀਂ ਹਨ। ਪ੍ਰਸਤਾਵਿਤ FTA ਲਈ ਭਾਰਤ-ਯੂਕੇ ਗੱਲਬਾਤ ਜਨਵਰੀ 2022 ਵਿੱਚ ਸ਼ੁਰੂ ਹੋਈ ਸੀ। ਦੋਵਾਂ ਦੇਸ਼ਾਂ ਵਿਚ ਆਮ ਚੋਣਾਂ ਕਾਰਨ ਗੱਲਬਾਤ ਦਾ 14ਵਾਂ ਦੌਰ ਰੁਕ ਗਿਆ ਸੀ।


Baljit Singh

Content Editor

Related News