ਭਾਰਤ ਤੇ ਅਮਰੀਕਾ ਮਿਲ ਕੇ ਬਹੁਤ ਕੁਝ ਹਾਸਲ ਕਰ ਸਕਦੇ ਹਨ : ਵੇਂਸ

Wednesday, Apr 23, 2025 - 03:06 AM (IST)

ਭਾਰਤ ਤੇ ਅਮਰੀਕਾ ਮਿਲ ਕੇ ਬਹੁਤ ਕੁਝ ਹਾਸਲ ਕਰ ਸਕਦੇ ਹਨ : ਵੇਂਸ

ਜੈਪੁਰ (ਭਾਸ਼ਾ) - ਭਾਰਤ ਤੇ ਅਮਰੀਕਾ ਦਰਮਿਆਨ ਮਜ਼ਬੂਤ ​​ਸਬੰਧਾਂ ਲਈ ਇਕ ਦਿਸ਼ਾ ਦ੍ਰਿਸ਼ਟੀ ਪੇਸ਼ ਕਰਦੇ ਹੋਏ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ. ਡੀ. ਵੇਂਸ ਨੇ ਮੰਗਲਵਾਰ ਨੂੰ ਭਾਰਤ ਨੂੰ ਆਪਣੇ ਬਾਜ਼ਾਰਾਂ ਤੱਕ ਵਧੇਰੇ ਪਹੁੰਚ ਪ੍ਰਦਾਨ ਕਰਨ ਅਤੇ ਅਮਰੀਕਾ ਤੋਂ ਹੋਰ ਊਰਜਾ ਅਤੇ ਰੱਖਿਆ ਉਪਕਰਣ ਖਰੀਦਣ ਦਾ ਸੱਦਾ ਦਿੱਤਾ। ਇੱਥੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਵੇਂਸ ਨੇ ਕਿਹਾ ਕਿ ਅਮਰੀਕਾ ਅਤੇ ਭਾਰਤ ਉੱਚ ਤਕਨਾਲੋਜੀ, ਰੱਖਿਆ, ਵਪਾਰ ਅਤੇ ਊਰਜਾ ਸਮੇਤ ਵੱਖ-ਵੱਖ ਖੇਤਰਾਂ ਵਿਚ ਇਕੱਠੇ ਕੰਮ ਕਰ ਕੇ ਬਹੁਤ ਕੁਝ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਭਾਰਤ ਤੇ ਅਮਰੀਕਾ ਸਾਂਝੀਆਂ ਤਰਜੀਹਾਂ ਦੇ ਆਧਾਰ ’ਤੇ ਇਕ ਦੁਵੱਲੇ ਵਪਾਰ ਸਮਝੌਤੇ ਲਈ ਕੰਮ ਕਰ ਰਹੇ ਹਨ। ਅਮਰੀਕੀ ਉਪ ਰਾਸ਼ਟਰਪਤੀ ਨੇ ਇਹ ਵੀ ਕਿਹਾ ਕਿ 21ਵੀਂ ਸਦੀ ਦਾ ਭਵਿੱਖ ਭਾਰਤ ਅਤੇ ਅਮਰੀਕਾ ਦੀ ਮਜ਼ਬੂਤੀ ਨੂੰ ਤੈਅ ਹੋਵੇਗਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਵਪਾਰ ਅਤੇ ਟੈਰਿਫ ਨੀਤੀ ਦਾ ਹਵਾਲਾ ਦਿੰਦੇ ਹੋਏ ਵੇਂਸ ਨੇ ਕਿਹਾ ਕਿ ਵਪਾਰਕ ਸਬੰਧ ਨਿਰਪੱਖਤਾ ’ਤੇ ਆਧਾਰਿਤ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਕ ਨਵੀਂ ਦੁਨੀਆ ਬਣਾਉਣਾ ਚਾਹੁੰਦੇ ਹਾਂ।
 


author

Inder Prajapati

Content Editor

Related News