11 ਦਿਨਾਂ ''ਚ ਤੀਜੀ ਵਾਰ ਇੱਕ ਕਰੋੜ ਪਾਰ, ਟੀਕਾਕਰਨ ''ਚ ਭਾਰਤ ਦਾ ਨਵਾਂ ਰਿਕਾਰਡ
Tuesday, Sep 07, 2021 - 04:12 AM (IST)
ਨਵੀਂ ਦਿੱਲੀ - ਭਾਰਤ ਵਿੱਚ ਕੋਰੋਨਾ ਟੀਕਾਕਰਨ ਨੇ ਰਫ਼ਤਾਰ ਫੜ ਲਈ ਹੈ। 11 ਦਿਨ ਦੇ ਅੰਦਰ ਤੀਜੀ ਵਾਰ ਦੇਸ਼ ਵਿੱਚ ਇੱਕ ਕਰੋੜ ਤੋਂ ਜ਼ਿਆਦਾ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਸ ਤੋਂ ਪਹਿਲਾਂ 27 ਅਗਸਤ ਅਤੇ ਫਿਰ 31 ਅਗਸਤ ਨੂੰ ਵੀ ਇੱਕ ਦਿਨ ਵਿੱਚ ਇੱਕ ਕਰੋੜ ਤੋਂ ਜ਼ਿਆਦਾ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਇਆ ਗਿਆ ਸੀ। ਇਸ ਤਰ੍ਹਾਂ ਭਾਰਤ ਵਿੱਚ ਹੁਣ ਤੱਕ ਕੁਲ 69.68 ਕਰੋੜ ਲੋਕ ਕੋਰੋਨਾ ਦਾ ਟੀਕਾ ਲਗਵਾ ਚੁੱਕੇ ਹਨ। ਦੱਸ ਦਈਏ ਕਿ ਸੋਮਵਾਰ ਨੂੰ ਟੀਕਾਕਰਨ ਦਾ 234ਵਾਂ ਦਿਨ ਸੀ।
ਇਹ ਵੀ ਪੜ੍ਹੋ - ਕਰਨਾਲ ਤੋਂ ਇਲਾਵਾ ਇਨ੍ਹਾਂ ਜ਼ਿਲ੍ਹਿਆਂ ’ਚ ਵੀ ਬੰਦ ਰਹੇਗਾ ਇੰਟਰਨੈੱਟ, ਸਰਕਾਰ ਨੇ ਜਾਰੀ ਕੀਤੇ ਹੁਕਮ
ਦੱਸ ਦਈਏ ਕਿ ਕੋਰੋਨਾ ਖ਼ਿਲਾਫ਼ ਲੜਾਈ ਵਿੱਚ ਟੀਕਾਕਰਨ ਹੀ ਸਭ ਤੋਂ ਵੱਡਾ ਹਥਿਆਰ ਹੈ। ਇਸ ਲਈ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾਵੇ। ਇਸ ਕ੍ਰਮ ਵਿੱਚ ਹਰ ਦਿਨ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। 27 ਅਗਸਤ ਨੂੰ ਸਿਹਤ ਮੰਤਰਾਲਾ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਕੁਲ 1 ਕਰੋੜ 64 ਹਜ਼ਾਰ 32 ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਇਆ ਗਿਆ ਸੀ। ਉਥੇ ਹੀ ਇਸ ਦੇ ਕੁੱਝ ਹੀ ਦਿਨਾਂ ਬਾਅਦ ਯਾਨੀ 31 ਅਗਸਤ ਨੂੰ ਇੱਕ ਦਿਨ ਵਿੱਚ ਸਭ ਤੋਂ ਜ਼ਿਆਦਾ ਟੀਕਾਕਰਨ ਦੇ ਪਿਛਲੇ ਹੀ ਰਿਕਾਰਡ ਨੂੰ ਤੋੜਦੇ ਹੋਏ ਕਰੀਬ 1.09 ਕਰੋੜ ਲੋਕਾਂ ਨੇ ਕੋਰੋਨਾ ਦਾ ਟੀਕਾ ਲਗਵਾਇਆ ਸੀ। ਇਸ ਤਰ੍ਹਾਂ ਸਿਰਫ ਪੰਜ ਦਿਨ ਦੇ ਅੰਦਰ ਹੀ ਦੋ ਵਾਰ ਇੱਕ ਕਰੋੜ ਲੋਕਾਂ ਦਾ ਟੀਕਾਕਰਨ ਹੋ ਗਿਆ ਸੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।