‘ਇੰਡੀਆ’ ਗੱਠਜੋੜ ਨੇ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਕੀਤੀ ਸੀ ਪੇਸ਼ਕਸ਼

06/09/2024 3:20:50 PM

ਨਵੀਂ ਦਿੱਲੀ (ਇੰਟ.)- ਜਨਤਾ ਦਲ (ਯੂ) ਦੇ ਸੀਨੀਅਰ ਨੇਤਾ ਕੇ. ਸੀ. ਤਿਆਗੀ ਨੇ ਦਾਅਵਾ ਕੀਤਾ ਹੈ ਕਿ ਕੇਂਦਰ ’ਚ ‘ਇੰਡੀਆ’ ਗੱਠਜੋੜ ਵੱਲੋਂ ਵੀ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਤਿਆਗੀ ਨੇ ਕਿਹਾ ਕਿ ‘ਇੰਡੀਆ’ ਗੱਠਜੋੜ ਨੇ ਜਨਤਾ ਦਲ (ਯੂ) ਨਾਲ ਸੰਪਰਕ ਕੀਤਾ ਅਤੇ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਪਰ ਸਾਡੇ ਨੇਤਾ ਨੇ ਅਜਿਹੀ ਕਿਸੇ ਵੀ ਪੇਸ਼ਕਸ਼ ਨੂੰ ਸਪਸ਼ਟ ਠੁਕਰਾ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਤਜਵੀਜ਼ਾਂ ਉਨ੍ਹਾਂ ਲੋਕਾਂ ਵੱਲੋਂ ਆ ਰਹੀਆਂ ਹਨ, ਜਿਨ੍ਹਾਂ ਨੇ ਨਿਤੀਸ਼ ਕੁਮਾਰ ਨੂੰ ‘ਇੰਡੀਆ’ ਗੱਠਜੋੜ ਦਾ ਕਨਵੀਨਰ ਬਣਾਉਣ ਤੋਂ ਵੀ ਇਨਕਾਰ ਕਰ ਦਿੱਤਾ ਸੀ। ਨਿਤੀਸ਼ ਕੁਮਾਰ ਇਸ ਗੱਠਜੋੜ ਦੇ ਪਿਤਾਮਾ ਸਨ। ਅਖਿਲੇਸ਼ ਯਾਦਵ, ਅਰਵਿੰਦ ਕੇਜਰੀਵਾਲ, ਮਮਤਾ ਬੈਨਰਜੀ ਦੀ ਅਗਵਾਈ ਵਾਲੀਆਂ ਪਾਰਟੀਆਂ ਕਾਂਗਰਸ ਨਾਲ ਮੰਚ ਸਾਂਝਾ ਕਰਨ ਲਈ ਵੀ ਤਿਆਰ ਨਹੀਂ ਸਨ। ਸਾਡੇ ਨੇਤਾਵਾਂ ਤੇ ਸਾਡੀ ਪਾਰਟੀ ਨਾਲ ਜਿਸ ਤਰ੍ਹਾਂ ਦਾ ਸਲੂਕ ਕੀਤਾ ਗਿਆ, ਉਸ ਦਾ ਨਤੀਜਾ ਸੀ ਕਿ ਅਸੀਂ ‘ਇੰਡੀਆ’ ਗੱਠਜੋੜ ਤੋਂ ਬਾਹਰ ਆ ਕੇ ਐੱਨ. ਡੀ. ਏ. ’ਚ ਸ਼ਾਮਲ ਹੋ ਗਏ।

ਜਦੋਂ ਤਿਆਗੀ ਨੂੰ ਪੁੱਛਿਆ ਗਿਆ ਕਿ ਕਿਹੜੇ ਵਿਰੋਧੀ ਨੇਤਾਵਾਂ ਨੇ ਨਿਤੀਸ਼ ਕੁਮਾਰ ਤੱਕ ਪਹੁੰਚ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਿਆਸਤ ’ਚ ਨਾਵਾਂ ਦਾ ਖੁਲਾਸਾ ਕਰਨਾ ਠੀਕ ਨਹੀਂ ਲਗਦਾ ਪਰ ਮੈਂ ਬਹੁਤ ਜ਼ਿੰਮੇਵਾਰੀ ਨਾਲ ਕਹਿੰਦਾ ਹਾਂ ਕਿ ਅਜਿਹੇ ਪ੍ਰਸਤਾਵ ਸਾਡੇ ਨੇਤਾ ਕੋਲ ਆਏ ਸਨ। ਕਈ ਚੋਟੀ ਦੇ ਵਿਰੋਧੀ ਨੇਤਾ ਨਿਤੀਸ਼ ਕੁਮਾਰ ਨਾਲ ਗੱਲ ਕਰਨਾ ਚਾਹੁੰਦੇ ਸਨ ਪਰ ਅਸੀਂ ਫੈਸਲਾ ਕੀਤਾ ਕਿ ਪਿੱਛੇ ਮੁੜ ਕੇ ਵੇਖਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਅਸੀਂ ਨਰਿੰਦਰ ਮੋਦੀ ਦੀ ਅਗਵਾਈ ਹੇਠ ਐੱਨ. ਡੀ. ਏ. ਨੂੰ ਹੀ ਮਜ਼ਬੂਤ ​​ਕਰਾਂਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News